ਪੜਚੋਲ ਕਰੋ

Lok Sabha Election: ਚੋਣ ਜ਼ਾਬਤਾ ਲੱਗਦਿਆਂ ਹੀ ਵਧੀ ਚੌਕਸੀ ! 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਜ਼ਬਤ

ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਦੇ ਰੂਪ ਵਿੱਚ ਅੰਗੂਠੀਆਂ, ਚੂੜੀਆਂ, ਚੋਕਰ ਸੈੱਟ ਤੇ ਹਾਰ ਆਦਿ ਸ਼ਾਮਲ ਸਨ, ਨੂੰ ਸਹੀ ਅਤੇ ਪ੍ਰਮਾਣਿਕ ​​ਦਸਤਾਵੇਜ਼ਾਂ ਦੀ ਅਣਹੋਂਦ ਵਿੱਚ, ਮੌਕੇ 'ਤੇ ਹੀ ਜ਼ਬਤ ਕਰ ਲਿਆ ਗਿਆ।

Patiala News:ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਪੰਜਾਬ ਟੈਕਸੇਸ਼ਨ ਵਿਭਾਗ ਨੇ ਸੜਕਾਂ ਨਿਰੀਖਣ ਵਿੱਚ ਕੀਤੇ ਵਾਧੇ ਦੇ  ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਕਰੀਬ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ।

ਇਹ ਜਾਣਕਾਰੀ ਦਿੰਦਿਆਂ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਖੁਲਾਸਾ ਕੀਤਾ ਕਿ, ਵਧੀਕ ਮੁੱਖ ਸਕੱਤਰ (ਟੈਕਸੇਸ਼ਨ), ਪੰਜਾਬਵਿਕਾਸ ਪ੍ਰਤਾਪ ਸਿੰਘ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਗਾਮੀ ਲੋਕ ਸਭਾ ਚੋਣਾਂ, 2024 ਦੌਰਾਨ ਸਖ਼ਤ ਸੜਕੀ ਜਾਂਚ ਰਾਹੀਂ ਟੈਕਸ ਚੋਰੀ ਦਾ ਪਤਾ ਲਗਾਉਣ ਦੀ ਮੁਹਿੰਮ ਅਰੰਭੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਤੁਰੰਤ ਬਾਅਦ ਸ਼ੁਰੂ ਹੋਈ ਇਸ ਪਹਿਲਕਦਮੀ ਦੌਰਾਨ, ਐਸ.ਟੀ.ਓ. ਹੁਕਮ ਚੰਦ ਬਾਂਸਲ ਦੀ ਅਗਵਾਈ ਹੇਠ ਇੱਕ ਟੀਮ, ਜੋ ਕਿ ਏ ਸੀ ਐਸ ਟੀ ਪਰਦੀਪ ਕੌਰ ਢਿੱਲੋਂ, ਐਸ ਆਈ ਪੀ ਯੂ ਪਟਿਆਲਾ ਦੀ ਨਿਗਰਾਨੀ ਵਿੱਚ ਤਾਇਨਾਤ ਸੀ, ਵੱਲੋਂ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਲਗਭਗ 5 ਕਰੋੜ ਰੁਪਏ ਦੀ ਕੀਮਤ ਵਾਲੇ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਨੂੰ ਜ਼ਬਤ ਕੀਤਾ  ਗਿਆ ਹੈ।

ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਅੱਗੇ ਦੱਸਿਆ ਕਿ ਸਟੇਟ ਟੈਕਸ ਅਫਸਰ ਨੂੰ ਬਠਿੰਡਾ ਤੋਂ ਚੰਡੀਗੜ੍ਹ ਜਾਣ ਲਈ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਸੀਐਚ 01 ਬੀਕਿਯੂ 0402, ਵਿੱਚ ਵੱਡੀ ਮਾਤਰਾ ਵਿੱਚ ਕੀਮਤੀ ਧਾਤਾਂ ਦੀ ਢੋਆ-ਢੁਆਈ ਬਾਰੇ ਭਰੋਸੇਯੋਗ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ, ਇਸ ਗੱਡੀ ਦਾ ਵਿਆਪਕ ਪਿੱਛਾ ਕਰਨ ਤੋਂ ਬਾਅਦ, ਵਾਹਨ ਨੂੰ 16 ਮਾਰਚ ਦੀ ਲੰਘੀ ਰਾਤ ਕਰੀਬ 10:51 ਵਜੇ ਟੋਲ ਪਲਾਜ਼ਾ ਕਾਲਾਝਾੜ (ਭਵਾਨੀਗੜ੍ਹ-ਪਟਿਆਲਾ ਰੋਡ) ਨੇੜੇ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਸਤੂਆਂ ਦਾ ਮਾਲਕ ਜੀਐਸਟੀ ਐਕਟ, 2017 ਦੇ ਉਪਬੰਧਾਂ ਦੁਆਰਾ ਲਾਜ਼ਮੀ ਤੌਰ 'ਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ।

ਇਸ ਦੌਰਾਨ ਸ਼ੁਰੂਆਤੀ ਭੌਤਿਕ ਤਸਦੀਕ ਨੇ ਪੁਸ਼ਟੀ ਕੀਤੀ ਕਿ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਦੇ ਰੂਪ ਵਿੱਚ ਅੰਗੂਠੀਆਂ, ਚੂੜੀਆਂ, ਚੋਕਰ ਸੈੱਟ ਤੇ ਹਾਰ ਆਦਿ ਸ਼ਾਮਲ ਸਨ, ਨੂੰ ਸਹੀ ਅਤੇ ਪ੍ਰਮਾਣਿਕ ​​ਦਸਤਾਵੇਜ਼ਾਂ ਦੀ ਅਣਹੋਂਦ ਵਿੱਚ, ਮੌਕੇ 'ਤੇ ਹੀ ਜ਼ਬਤ ਕਰ ਲਿਆ ਗਿਆ। ਹਾਲਾਂਕਿ, ਮਾਲ ਦੀ ਅਸਲ ਕੀਮਤ ਦਾ ਪਤਾ ਲਗਾਉਣ ਅਤੇ ਨਾਲ ਦੇ ਦਸਤਾਵੇਜ਼ਾਂ ਨੂੰ ਪ੍ਰਮਾਣਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਜੀਵਨਜੋਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸੋਨੇ ਅਤੇ ਹੀਰਿਆਂ ਦਾ ਮੁਲਾਂਕਣ ਪੂਰਾ ਹੋਣ ਤੋਂ ਬਾਅਦ ਸਬੰਧਤ ਫਰਮ ਨੂੰ ਟੈਕਸ ਚੋਰੀ ਲਈ ਭਾਰੀ ਜੁਰਮਾਨਾ ਭਰਨਾ ਪਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget