Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਨੇ ਮੁੜ ਤਲਬ ਕੀਤਾ ਹੈ। ਇਸ ਵਾਰ ਉਸ ਨੂੰ ਵਿਜੀਲੈਂਸ ਵਲੋਂ ਦਸਵੀਂ ਵਾਰ ਤਲਬ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਭਰਤ ਇੰਦਰ ਸਿੰਘ ਚਾਹਲ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਣੀ ਹੈ।

 

ਇਸ ਤੋਂ ਪਹਿਲਾਂ ਮਾਨਯੋਗ ਵਧੀਕ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ ਨੇ ਵੀਰਵਾਰ ਨੂੰ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਦੌਰਾਨ ਬਣਾਈ ਜਾਇਦਾਦ ਦਾ ਰਿਕਾਰਡ ਮੰਗਿਆ ਹੈ। ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਮੇਂ-ਸਮੇਂ ’ਤੇ ਦਸ ਨੋਟਿਸ ਜਾਰੀ ਕੀਤੇ ਗਏ ਹਨ ਪਰ ਨਾ ਤਾਂ ਉਨ੍ਹਾਂ ਕਿਸੇ ਨੋਟਿਸ ਦਾ ਜਵਾਬ ਦਿੱਤਾ ਹੈ ਅਤੇ ਨਾ ਹੀ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਦਫ਼ਤਰ ਪੁੱਜੇ ਹਨ।


ਦੱਸ ਦੇਈਏ ਪੰਜਾਬ ਵਿਜੀਲੈਂਸ ਨੇ ਚਾਹਲ ਦੇ ਘਰ ਅਤੇ ਪੈਲੇਸ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ। ਪਰ ਜਾਂਚ ਟੀਮ ਵੱਲੋਂ ਹਰ ਕਾਰਵਾਈ ਦੇ ਬਾਵਜੂਦ ਚਾਹਲ ਜਾਂਚ ਵਿੱਚ ਸ਼ਾਮਲ ਨਹੀਂ ਹੋਏ। ਇਸ ਵਾਰ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।

 


 

ਜ਼ਿਕਰਯੋਗ ਹੈ ਕਿ ਪਟਿਆਲਾ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਵੀ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਜਾਂਚ ਕੀਤੀ ਸੀ। ਟੀਮ ਨੇ ਪਹਿਲਾਂ ਹੀ ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਉਨ੍ਹਾਂ ਦੇ ਮੈਰਿਜ ਪੈਲੇਸ ਅਤੇ ਸ਼ਾਪਿੰਗ ਮਾਲ ਦੀ ਮਿਣਤੀ ਕੀਤੀ ਸੀ। ਇਸ ਤੋਂ ਬਾਅਦ ਹੀ ਵਿਜੀਲੈਂਸ ਟੀਮ ਵਲੋਂ ਚਾਹਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।