Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather Update:ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹੇ। ਪਟਿਆਲਾ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੇਖਣ ਨੂੰ ਮਿਲੀ। ਪਟਿਆਲਾ ਤੋਂ ਇਲਾਵਾ ਜਲੰਧਰ ਵਿੱਚ ਵੀ ਮੀਂਹ ਦੇ
Punjab Weather Update: ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹੇ। ਪਟਿਆਲਾ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ (Heavy rain and hailstorm in Patiala) ਦੇਖਣ ਨੂੰ ਮਿਲੀ। ਪਟਿਆਲਾ ਤੋਂ ਇਲਾਵਾ ਜਲੰਧਰ ਵਿੱਚ ਵੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੌਸਮ ਅਜਿਹਾ ਹੀ ਰਹੇਗਾ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ
ਪਟਿਆਲਾ ਤੋਂ ਇਲਾਵਾ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਰਾਤ ਕਈ ਇਲਾਕਿਆਂ 'ਚ ਗੜ੍ਹੇਮਾਰੀ ਨਾਲ ਮੀਂਹ ਪਵੇਗਾ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਦਾ ਕਾਰਨ ਪੱਛਮੀ ਗੜਬੜੀ ਹੈ।
#WATCH | Heavy rain and hailstorms lashed the parts of Rajpura city in Patiala district of Punjab. pic.twitter.com/iXY6vv6rAD
— ANI (@ANI) April 19, 2024
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।