ਪੜਚੋਲ ਕਰੋ

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ, ਫਰਜ਼ੀ ਬਿੱਲ ਘੁਟਾਲੇ 'ਚ ਹੋਈ ਕਾਰਵਾਈ

Punjab News: ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ।

Punjab News: ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਜਾਂਚ ਦੌਰਾਨ ਕਮੇਟੀ ਨੇ 125 ਬਿੱਲਾਂ ਸਬੰਧੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਰਿਸਰਚ ਫੈਲੋਜ਼ ਦੀਆਂ ਜਾਅਲੀ ਤਨਖ਼ਾਹਾਂ ਜਾਂ ਫੈਲੋਸ਼ਿਪ ਦੇ ਬਿੱਲ ਪਾਸ ਕਰਨ ਵਿੱਚ ਡਿਪਟੀ ਰਜਿਸਟਰਾਰ ਪ੍ਰੀਖਿਆ ਸ਼ਾਖਾ ਧਰਮਪਾਲ ਗਰਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਰਿਪੋਰਟ ਦੇ ਆਧਾਰ ’ਤੇ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਇਸ ਘਪਲੇ ਦਾ ਖੁਲਾਸਾ ਸਾਲ 2021 ਵਿੱਚ ਹੋਇਆ ਸੀ। ਕਰੀਬ ਤਿੰਨ ਸਾਲ ਪਹਿਲਾਂ ਸ਼ੁਰੂ ਹੋਈ ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਯੂਨੀਵਰਸਿਟੀ ਦੇ ਇੱਕ ਸੀਨੀਅਰ ਸਹਾਇਕ ਨੇ ਜਾਅਲੀ ਬਿੱਲਾਂ, ਮੋਹਰਾਂ ਅਤੇ ਦਸਤਖਤਾਂ ਰਾਹੀਂ ਆਪਣੇ ਅਤੇ ਹੋਰ ਸਾਥੀਆਂ ਦੇ ਬੈਂਕ ਖਾਤਿਆਂ ਵਿੱਚ ਲੱਖਾਂ ਰੁਪਏ ਜਮ੍ਹਾਂ ਕਰਵਾਏ ਸਨ। ਇਸ ਸਬੰਧੀ ਯੂਨੀਵਰਸਿਟੀ ਨੇ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤਾ ਸੀ।

ਯੂਨੀਵਰਸਿਟੀ ਨੇ ਵੀ ਆਪਣੇ ਪੱਧਰ 'ਤੇ ਜਾਂਚ ਜਾਰੀ ਰੱਖੀ। ਜਾਂਚ ਵਿੱਚ ਯੂਨੀਵਰਸਿਟੀ ਦੇ ਹੀ ਹੋਰ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਸੀਨੀਅਰ ਸਹਾਇਕ ਨੇ ਯੂਨੀਵਰਸਿਟੀ ਦੇ ਹੋਰ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਵਿੱਚ ਵੀ 5 ਤੋਂ 12 ਲੱਖ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਸੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਜਿਹੇ 12 ਮੁਲਾਜ਼ਮਾਂ ਦੀ ਸੂਚੀ ਤਿਆਰ ਕੀਤੀ ਸੀ। ਉਨ੍ਹਾਂ ਦੇ ਬੈਂਕ ਖਾਤਿਆਂ ਦੇ ਵੇਰਵਿਆਂ ਦੀ ਜਾਂਚ ਕਰਨ ਤੋਂ ਬਾਅਦ ਇਹ ਸਾਰੇ ਘੁਟਾਲੇ ਵਿੱਚ ਸ਼ਾਮਲ ਪਾਏ ਗਏ।

ਉਸ ਸਮੇਂ ਅਰਬਨ ਅਸਟੇਟ ਪੁਲਿਸ ਨੇ ਸੀਨੀਅਰ ਸਹਾਇਕ ਨੀਸ਼ੂ ਚੌਧਰੀ ਸਮੇਤ ਕੁੱਲ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੂਤਰਾਂ ਮੁਤਾਬਕ ਜੇਕਰ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਘੁਟਾਲੇ ਦੀ ਰਕਮ ਕਰੋੜਾਂ ਤੱਕ ਪਹੁੰਚ ਸਕਦੀ ਹੈ। ਫਿਲਹਾਲ ਪੰਜਾਬੀ ਯੂਨੀਵਰਸਿਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਦਾ ਸੇਕ ਉੱਚ ਅਧਿਕਾਰੀਆਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਅਗਲੇ ਦਿਨਾਂ ਵਿੱਚ ਹੋਰ ਨਾਂ ਸਾਹਮਣੇ ਆਉਣਗੇ।

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget