Patiala News : ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਚਲਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣਦੀ ਜਾ ਰਹੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਸਥਿਤੀ ਨੂੰ ਦੇਖਦੇ ਹੋਏ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।


ਦੱਸ ਦੇਈਏ ਕਿ ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ।ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। 

 

ਓਧਰ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਈ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। 
 

ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ। ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਟੀਟ ਕਰਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਆਖਿਆ ਜਾ ਰਿਹਾ, ਉਨ੍ਹਾਂ ਨੂੰ ਖਾਲੀ ਕਰੋ। ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।

 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ