ਪੜਚੋਲ ਕਰੋ

Patiala News: ਪਿਆਕੜਾਂ ਨੂੰ ਮੁੜ ਝਟਕਾ! ਠੇਕੇਦਾਰਾਂ ਨੇ ਚੁੱਪ-ਚੁਪੀਤੇ ਵਧਾਏ ਸ਼ਰਾਬ ਦੇ ਰੇਟ

Patiala News: ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਆਕੜਾਂ ਨੂੰ ਮੌਜਾਂ ਲੱਗ ਗਈਆਂ ਸੀ ਪਰ ਹੁਣ ਠੇਕੇਦਾਰਾਂ ਨੇ ਸ਼ਰਾਬ ਦੇ ਰੇਟ ਚੁੱਕ ਦਿੱਤੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਿਲਾਂ ਅਪਰੈਲ ਵਿੱਚ ਹੀ ਸ਼ਰਾਬ ਦੇ ਰੇਟ ਤੈਅ ਹੋ ਜਾਂਦੇ ਸੀ...

Patiala News: ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਆਕੜਾਂ ਨੂੰ ਮੌਜਾਂ ਲੱਗ ਗਈਆਂ ਸੀ ਪਰ ਹੁਣ ਠੇਕੇਦਾਰਾਂ ਨੇ ਸ਼ਰਾਬ ਦੇ ਰੇਟ ਚੁੱਕ ਦਿੱਤੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਿਲਾਂ ਅਪਰੈਲ ਵਿੱਚ ਹੀ ਸ਼ਰਾਬ ਦੇ ਰੇਟ ਤੈਅ ਹੋ ਜਾਂਦੇ ਸੀ ਪਰ ਹੁਣ ਠੇਕੇਦਾਰ ਆਪਣੀ ਮਨ ਮਰਜ਼ੀ ਨਾਲ ਭਾਅ ਵਧਾ ਰਹੇ ਹਨ। ਇਹ ਵੀ ਵੇਖਣ ਵਿੱਚ ਆਇਆ ਹੈ ਕਿ ਇੱਕੋ ਸ਼ਹਿਰ ਵਿੱਚ ਠੇਕੇਦਾਰ ਵੱਖ-ਵੱਖ ਰੇਟ 'ਤੇ ਸ਼ਰਾਬ ਵੇਚ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਵਿੱਚ ਠੇਕੇਦਾਰਾਂ ਨੇ ਸ਼ਰਾਬ ਦੇ ਰੇਟ ਵਧਾਏ ਹਨ। ਬਲੈਂਡਰ ਪ੍ਰਾਈਡ ਤੇ ਪੀਟਰ ਸਕਾਚ ਦੀ ਬੋਤਲ ਜਿਹੜੀ ਪਹਿਲਾਂ 700 ਦੀ ਮਿਲਦੀ ਸੀ, ਹੁਣ ਇਹ 800 ਦੀ ਮਿਲਣ ਲੱਗੀ ਹੈ। ਸੋਲਨ ਨੰਬਰ 1, ਓਲਡ ਮੋਕ ਰੰਮ, ਬਲਿਊ ਡਾਇਮੰਡ ਦੇ ਨਾਲ ਦੇ ਬਰੈਂਡ ਦੀ ਸ਼ਰਾਬ ਜੋ ਪਹਿਲਾਂ 400 ਦੀ ਮਿਲਦੀ ਸੀ ਹੁਣ ਇਹ 450 ਰੁਪਏ ਦੀ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਰਾਇਲ ਸਟੈਗ, ਰੈੱਡ ਨਾਈਟ, ਰਾਇਲ ਚੈਲੰਜ, ਆਲ ਸੀਜ਼ਨ ਦੀ ਸ਼ਰਾਬ ਪਹਿਲਾਂ 500 ਰੁਪਏ ਦੀ ਮਿਲਦੀ ਸੀ ਹੁਣ ਇਸ ਦਾ ਰੇਟ 600 ਰੁਪਏ ਕਰ ਦਿੱਤਾ ਗਿਆ ਹੈ। ਇੰਪਰੀਅਲ ਬਲਿਊ, ਮੈਕਡਾਵਲ, ਪਟਿਆਲਾ ਪੈੱਗ ਆਦਿ ਦੀ ਬੋਤਲ ਪਹਿਲਾਂ 400 ਤੋਂ 450 ਰੁਪਏ ਦੀ ਮਿਲਦੀ ਸੀ, ਹੁਣ ਇਹ 500 ਦੀ ਮਿਲਦੀ ਹੈ।

ਇਸ ਤੋਂ ਇਲਾਵਾ ਸਿਮਰਨ ਆਫ਼ ਫਲੈਵਰ ਪਹਿਲਾਂ 750 ਰੁਪਏ ਦੀ ਬੋਤਲ ਮਿਲਦੀ ਸੀ ਹੁਣ ਇਹ 850 ਦੀ ਬੋਤਲ ਮਿਲਦੀ ਹੈ। ਐਂਟੀ ਕਿਉਟੀ, ਬਲੈਂਡਰ ਰਿਜ਼ਰਵ ਦੇ ਪੱਧਰ ਤੇ ਬਰੈਂਡ ਦੀ ਬੋਤਲ ਦਾ ਮੁੱਲ ਪਹਿਲਾਂ 850 ਰੁਪਏ ਹੁੰਦਾ ਸੀ ਹੁਣ ਇਸ ਦਾ ਰੇਟ 950 ਰੁਪਏ ਬੋਤਲ ਕਰ ਦਿੱਤਾ ਗਿਆ ਹੈ। ਵੇਟ 69, ਪਾਸਪੋਰਟ ਵਰਗੇ ਬਰੈਂਡ ਦੀ ਬੋਤਲ ਪਹਿਲਾਂ 900 ਰੁਪਏ ਤੋਂ ਸਿੱਧਾ 1000 ਰੁਪਏ ਦੀ ਬੋਤਲ ਕਰ ਦਿੱਤੀ ਹੈ। ਬਲੈਕ ਡਾਗ, 100 ਪਾਈਪਰ ਦੇ ਪੱਧਰ ਦੇ ਬਰੈਂਡ ਪਹਿਲਾਂ 1500 ਤੋਂ 1600 ਰੁਪਏ ਬੋਤਲ ਮਿਲਦੀ ਸੀ ਹੁਣ ਇਸ ਦਾ ਰੇਟ 1800 ਰੁਪਏ ਬੋਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Amritsar News: ਗੁਰੂ ਘਰ ਵੀ ਗੁੱਸੇ ਤੇ ਹੰਕਾਰ ਨਾਲ ਭਰੇ ਆਉਂਦੇ ਲੋਕ! ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ 'ਤੇ ਸ਼ਰਧਾਲੂ ਨੇ ਤਾਣੀ ਪਿਸਤੌਲ

ਆਬਕਾਰੀ ਮਹਿਕਮੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸ਼ਰਾਬ ਦੇ ਘੱਟੋ ਘੱਟ ਮੁੱਲ ਤੈਅ ਕੀਤੇ ਗਏ ਹਨ ਤੇ ਬਾਕੀ ਠੇਕੇਦਾਰ ਆਪ ਹੀ ਤੈਅ ਕਰਦੇ ਹਨ ਪਰ ਫੇਰ ਵੀ ਹਰਿਆਣਾ ਨਾਲ ਲੱਗਦੇ ਬਾਰਡਰ ਦੇ ਸ਼ਹਿਰਾਂ ਵਿੱਚ ਸ਼ਰਾਬ ਦੇ ਰੇਟ ਕਾਫ਼ੀ ਘੱਟ ਹਨ। ਦੂਜੇ ਪਾਸੇ ਸ਼ਰਾਬ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਰੇਟ ਸਰਕਾਰੀ ਹੁਕਮਾਂ ਮੁਤਾਬਕ ਹੀ ਵਧਾਏ ਹਨ।

ਇਹ ਵੀ ਪੜ੍ਹੋ: Viral Video: ਇੱਕ ਵਿਅਕਤੀ ਨੇ ਇੱਕ ਹੀ ਦਰੱਖਤ ਵਿੱਚ ਉਗਾਏ ਅੰਗੂਰ, ਅੰਬ ਅਤੇ ਸੇਬ, ਇਸ ਤਕਨੀਕ ਦੀ ਕੀਤੀ ਵਰਤੋਂ, ਤੁਸੀਂ ਵੀ ਆਪਣੇ ਬਗੀਚੇ ਵਿੱਚ ਅਜਿਹਾ ਕਾਰਨਾਮਾ ਕਰ ਸਕਦੇ ਹੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget