Rajoana Start Hunger Strike in jail: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਅਪੀਲਾਂ ਨੂੰ ਠੁਕਰਾ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ 27 ਸਾਲਾਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਸ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਸਵੇਰ ਦੀ ਰੋਟੀ ਨਹੀਂ ਫੜੀ। 



ਰਾਜੋਆਣਾ ਦੀ ਮੰਗ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। 


ਦੂਜੇ ਪਾਸੇ ਇੱਕ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਭੁੱਖ ਹੜਤਾਲ ਟਾਲਣ ਲਈ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਆਏ ਸਨ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਾ ਦਿੱਤੀ। ਇਸੇ ਦੌਰਾਨ  ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:- ਮੁਫਤ ਬਿਜਲੀ ਦੇਣ ਦੇ ਬਾਵਜੂਦ ਪਾਵਰਕੌਮ ਨੇ ਕਮਾਇਆ 564.76 ਕਰੋੜ ਮੁਨਾਫਾ, ਬਿਜਲੀ ਉਤਪਾਦਨ ਵੀ 21 ਫੀਸਦੀ ਵਧਿਆ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ