Patiala News: ਰਾਜਪੁਰਾ ਦੇ ਗੁਰਦੁਆਰੇ 'ਚ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਨੌਜਵਾਨ
Patiala News: ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਦਾਖ਼ਲ ਹੋ ਗਿਆ। ਇਹ ਦੇਖ ਕੇ
Patiala News: ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਦਾਖ਼ਲ ਹੋ ਗਿਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਅਜਿਹੀ ਹਰਕਤ ਕੀਤੀ ਤਾਂ ਸੇਵਾਦਾਰ ਭੜਕ ਗਏ। ਉਨ੍ਹਾਂ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਇਸ ਮਗਰੋਂ ਰਾਜਪੁਰਾ ਪੁਲਿਸ ਨੇ ਉਕਤ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫੜਿਆ ਗਿਆ ਨੌਜਵਾਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸ ਦਾ ਨਾਮ ਸਾਹਿਲ ਹੈ ਤੇ ਉਹ ਚੰਡੀਗੜ੍ਹ ਵਿੱਚ ਨੌਕਰੀ ਵੀ ਕਰਦਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਅਜ਼ਬ ਗਜ਼ਬ ! 2500 ਰੁਪਏ 'ਚ ਨਾਈਟ ਆਊਟ ਲਈ ਵਿਦੇਸ਼ ਗਈਆਂ ਕੁੜੀਆਂ, ਸਵੇਰੇ ਘਰ ਆ ਕੇ ਸੌਂ ਵੀ ਗਈਆਂ
ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ 'ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਿਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਨੌਜਵਾਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਪਹਿਲੀ ਵਾਰ ਆਇਆ ਹੈ।
ਇਹ ਵੀ ਪੜ੍ਹੋ : ਸਿੰਚਾਈ ਘੁਟਾਲਾ : ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਨੌਜਵਾਨ ਜੁੱਤੀ ਪਾ ਕੇ ਅੰਦਰ ਆਇਆ ਸੀ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਇਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਸ ਨੌਜਵਾਨ ਨੇ ਇਹ ਸਭ ਕਿਉਂ ਕੀਤਾ? ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਸਰੋਵਰ ਕੋਲ ਇੱਕ ਔਰਤ ਸ਼ਰਾਬ ਪੀਂਦੀ ਹੋਈ ਮਿਲੀ ਸੀ ਜਿਸ ਨੂੰ ਇੱਕ ਨੌਜਵਾਨ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਸੀ, ਜਿਸ ਦੌਰਾਨ ਉਕਤ ਔਰਤ ਦੀ ਮੌਤ ਹੋ ਗਈ ਸੀ।