![ABP Premium](https://cdn.abplive.com/imagebank/Premium-ad-Icon.png)
ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ
Fatehgarh Sahib News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਭੱਟ ਮਾਜਰਾ ਵਿਖੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪੈਟਰੋਲ
![ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ Robbers of the petrol pump Employees about 40 lakh rupees in Fatehgarh Sahib ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ](https://feeds.abplive.com/onecms/images/uploaded-images/2023/05/29/657b5d18bce966a3dd520259f71c91511685347790702345_original.jpg?impolicy=abp_cdn&imwidth=1200&height=675)
Fatehgarh Sahib News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਭੱਟ ਮਾਜਰਾ ਵਿਖੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮ ਪੈਟਰੋਲ ਪੰਪ ਦਾ ਕਰੀਬ 4 ਦਿਨਾਂ ਦਾ ਇੱਕਠਾ ਕੈਸ਼ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਰਹਿੰਦ ਸਥਿਤ ਐਸ.ਬੀ.ਆਈ. ਬੈਂਕ ਦੀ ਬ੍ਰਾਂਚ ਜਾ ਰਹੇ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਪੁਲਿਸ ਜਾਂਚ ਵਿੱਚ ਜੁਟ ਗਈ ਹੈ ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ
ਇਸ ਸਬੰਧੀ ਪੈਟਰੋਲ ਪੰਪ ਦੇ ਮੁਲਾਜ਼ਮ ਹਰਮੀਤ ਸਿੰਘ ਨੇ ਦੱਸਿਆ ਕਿ ਅਸੀਂ ਪੰਪ ਤੋਂ ਕੈਸ਼ ਲੈ ਕੇ ਬੈਂਕ ਜਾ ਰਹੇ ਸੀ ਤਾਂ ਜਿਵੇਂ ਹੀ ਅਸੀਂ ਓਵਰਬ੍ਰਿਜ ਤੋਂ ਗੱਡੀ ਕੱਢਣ ਲੱਗੇ ਤਾਂ ਲੁਟੇਰਿਆਂ ਨੇ ਆਪਣੀ ਕਾਰ ਅੱਗੇ ਲਗਾ ਕੇ ਸਾਡੀ ਗੱਡੀ ਰੋਕ ਲਈ ਅਤੇ ਕਾਰ ਵਿੱਚੋਂ ਪਿਸਤੌਲ ਸਮੇਤ ਨਿਕਲੇ ਚਾਰ ਲੁਟੇਰਿਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਸਾਡੇ ਕੋਲੋਂ ਕੈਸ਼ ਖੋਹ ਕੇ ਫਰਾਰ ਹੋ ਗਏ।
ਹਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕਰੀਬ 40 ਲੱਖ ਰੁਪਏ ਕੈਸ਼ ਸੀ ,ਜਿਸਨੂੰ ਉਹ ਆਪਣੀ ਸਵਿਫਟ ਕਾਰ ਵਿੱਚ ਲੈ ਕੇ ਸਰਹਿੰਦ ਦੇ ਐਸ.ਬੀ.ਆਈ. ਬੈਂਕ ਜਮ੍ਹਾਂ ਕਰਵਾਉਣ ਲਈ ਜਾ ਰਹੇ ਸੀ। ਉਥੇ ਹੀ ਮੌਕੇ 'ਤੇ ਪੁੱਜੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਡਾਕਟਰ ਰਵਜੋਤ ਗ੍ਰੇਵਾਲ ਨੇ ਦੱਸਿਆ ਕਿ ਪੰਪ ਦੇ ਤਿੰਨ ਮੁਲਾਜ਼ਮ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਬੈਂਕ ਵਿੱਚ ਕੈਸ਼ ਜਮ੍ਹਾਂ ਕਰਵਾਉਣ ਲਈ ਨਿਕਲੇ ਸੀ ,ਜਿਨ੍ਹਾਂ ਤੋਂ ਚਾਰ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਲੈ ਗਏ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਨੂੰ ਜਲਦੀ ਹੀ ਟ੍ਰੇਸ ਕਰ ਲਿਆ ਜਾਵੇਗਾ।
ਉਥੇ ਹੀ ਮੌਕੇ ਤੇ ਪੁੱਜੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਡਾਕਟਰ ਰਵਜੋਤ ਗ੍ਰੇਵਾਲ ਨੇ ਦੱਸਿਆ ਕਿ ਪੰਪ ਦੇ ਤਿੰਨ ਮੁਲਾਜ਼ਮ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਬੈਂਕ ਵਿੱਚ ਕੈਸ਼ ਜਮ੍ਹਾਂ ਕਰਵਾਉਣ ਲਈ ਨਿਕਲੇ ਸੀ ,ਜਿਨ੍ਹਾਂ ਤੋਂ ਚਾਰ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਲੈ ਗਏ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਨੂੰ ਜਲਦੀ ਹੀ ਟ੍ਰੇਸ ਕਰ ਲਿਆ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)