Patiala News: ਸ਼ਰਾਬ ਦੇ ਠੇਕੇ 'ਤੇ ਲੁੱਟ, 24 ਬੋਤਲਾਂ ਬੀਅਰ ਤੇ 25 ਹਜ਼ਾਰ ਦੀ ਨਕਦੀ ਲੈ ਕੇ ਫਰਾਰ
ਇਹ ਸਾਰੀ ਘਟਨਾ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹੁਣ ਠੇਕੇਦਾਰ ਅਨੁਸਾਰ 24 ਬੋਤਲਾਂ ਬੀਅਰ ਅਤੇ 25000 ਰੁਪਏ ਲੁੱਟੇ ਗਏ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab News: ਪਟਿਆਲਾ ਦੇ ਸਰਹਿੰਦ ਰੋਡ 'ਤੇ ਪੈਂਦੇ ਪਿੰਡ ਬਾਰਾਂ 'ਚ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਵਿਅਕਤੀ ਨੂੰ ਅਣਪਛਾਤੇ ਲੋਕਾਂ ਨੇ ਬੰਧਕ ਬਣਾ ਕੇ ਬੀਅਰ ਅਤੇ ਨਕਦੀ ਲੁੱਟ ਲਈ। ਇਹ ਸਾਰੀ ਘਟਨਾ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹੁਣ ਠੇਕੇਦਾਰ ਅਨੁਸਾਰ 24 ਬੋਤਲਾਂ ਬੀਅਰ ਅਤੇ 25000 ਰੁਪਏ ਲੁੱਟੇ ਗਏ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਿੰਨ ਦੋਸ਼ੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਠੇਕੇਦਾਰ ਸੌਰਵ ਸੂਦ ਨੇ ਦੱਸਿਆ ਕਿ ਰਾਤ 10 ਵਜੇ ਤਿੰਨ ਵਿਅਕਤੀ ਸ਼ਰਾਬ ਦੇ ਠੇਕੇ ਵਿੱਚ ਦਾਖਲ ਹੋਏ ਸਨ। ਦੋ ਵਿਅਕਤੀਆਂ ਨੇ ਉਨ੍ਹਾਂ ਦੇ ਠੇਕਾ ਕਰਮਚਾਰੀ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਬੰਧਕ ਬਣਾ ਲਿਆ। ਇਨ੍ਹਾਂ ਵਿਅਕਤੀਆਂ ਦੇ ਤੀਜੇ ਸਾਥੀ ਨੇ ਠੇਕੇ ’ਤੇ ਰੱਖੀ ਨਕਦੀ ਕੱਢ ਲਈ, ਜਿਸ ਤੋਂ ਬਾਅਦ ਬਾਕੀ ਦੋ ਮੁਲਜ਼ਮ ਠੇਕੇ ’ਚੋਂ ਬੀਅਰ ਦੀਆਂ ਬੋਤਲਾਂ ਚੋਰੀ ਕਰਕੇ ਲੈ ਗਏ। ਘਟਨਾ ਤੋਂ ਬਾਅਦ ਇਹ ਤਿੰਨੇ ਮੁਲਜ਼ਮ ਫਰਾਰ ਹੋ ਗਏ ਅਤੇ ਠੇਕਾ ਮੁਲਾਜ਼ਮ ਨੇ ਫੋਨ ਕਰਕੇ ਸੂਚਨਾ ਦਿੱਤੀ।
ਪੁਲਿਸ ਨੇ ਛੇਤੀ ਹੀ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ
ਮਾਮਲੇ ਦੀ ਜਾਂਚ ਕਰ ਰਹੇ ਅਨਾਜ ਮੰਡੀ ਥਾਣੇ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਲਿਖਤੀ ਸ਼ਿਕਾਇਤ ਮਿਲੀ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ