Punjab News : ਪੰਜਾਬ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ ! 30 ਉਮੀਦਵਾਰਾਂ ਦੀ ਸੂਚੀ ਜਾਰੀ
Patiala Municipal Elections : ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਟਿਆਲਾ ਦੇ 30 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ
Patiala Municipal Elections : ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਟਿਆਲਾ ਦੇ 30 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਐਨਕੇ ਸ਼ਰਮਾ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਸਾਂਝੀ ਕੀਤੀ।
ਐਨਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਟ੍ਰੇਲਰ ਸਾਬਤ ਹੋਣਗੀਆਂ। ਉਨ੍ਹਾਂ ਨੇ ਸਾਰੇ 30 ਵਾਰਡਾਂ ਵਿੱਚ ਜਿੱਤ ਹਾਸਲ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ।
ਅਕਾਲੀ ਸਰਕਾਰ ਦੇ ਵਿਕਾਸ ਕਾਰਜਾਂ ਦਾ ਕੀਤਾ ਜ਼ਿਕਰ
ਐਨਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਕਈ ਵਿਕਾਸ ਕਾਰਜ ਕਰਵਾਏ ਗਏ ਸਨ। ਲੋਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਗਈਆਂ। ਸਕੂਲਾਂ ਵਿੱਚ ਬੱਚਿਆਂ ਨੂੰ ਸਾਈਕਲਾਂ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ, ਜਦਕਿ ਵਪਾਰੀਆਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਗਿਆ।
ਚੋਣਾਂ ਵਿੱਚ ਗੁੰਡਾਗਰਦੀ ਦੇ ਲਾਏ ਇਲਜ਼ਾਮ
ਸ਼ਰਮਾ ਨੇ ਸੱਤਾਧਾਰੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਆਰੋਪ ਲਾਇਆ ਕਿ ਪਿਛਲੀਆਂ ਚੋਣਾਂ ਦੌਰਾਨ ਗੁੰਡਾਗਰਦੀ ਹੋਈ ਅਤੇ ਲੋਕਤੰਤਰ ਦਾ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ 30 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਇਸ ਗੱਲ ਦਾ ਜਵਾਬ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਫਿਲਹਾਲ ਪਾਰਟੀ 30 ਵਾਰਡਾਂ ਵਿੱਚ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਬੁਲਾਰੇ ਅਮਿਤ ਸਿੰਘ ਰਾਠੀ ਅਤੇ ਹੋਰ ਆਗੂ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ














