(Source: ECI/ABP News/ABP Majha)
Patiala news: ਜ਼ਿਲ੍ਹਾ ਅਦਾਲਤ 'ਚ ਸਤਵੰਤ ਸਿੰਘ ਮੋਹੀ ਨੂੰ ਕੀਤਾ ਪੇਸ਼, ਮਿਲਿਆ ਇੱਕ ਦਿਨ ਦਾ ਰਿਮਾਂਡ
Patiala news: ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿੱਚ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਨੂੰ ਵਿਜੀਲੈਂਸ ਪੁਲਿਸ ਵਲੋਂ ਪੇਸ਼ ਕੀਤਾ ਗਿਆ।
Patiala news: ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿੱਚ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਨੂੰ ਵਿਜੀਲੈਂਸ ਪੁਲਿਸ ਵਲੋਂ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਵਿਜੀਲੈਂਸ ਪੁਲਿਸ ਵੱਲੋਂ ਤਿੰਨ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਮਾਣਯੋਗ ਸੈਸ਼ਨ ਜੱਜ ਨੀਰਜ ਗੋਇਲ ਨੇ ਇੱਕ ਦਿਨ ਦਾ ਰਿਮਾਂਡ ਦਿੱਤਾ।
ਸਤਵੰਤ ਸਿੰਘ ਮੋਹਹੀ ਦੇ ਵਕੀਲ ਸੁਮੇਸ਼ ਜੈਨ ਨੇ ਦੱਸਿਆ ਕਿ ਸਤਵੰਤ ਸਿੰਘ ਮੋਹਿਤ ਦੀ ਉਮਰ ਜ਼ਿਆਦਾ ਹੋਣ ਕਰਕੇ ਅਤੇ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਹੋਣ ਕਰਕੇ ਮਾਨਯੋਗ ਜੱਜ ਸਾਹਿਬ ਨੇ ਇੱਕ ਦਿਨ ਦਾ ਵਿਜੀਲੈਂਸ ਨੂੰ ਰਿਮਾਂਡ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008- 2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓ) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕਰ ਲਿਆ ਸੀ। ਇਸ ਮੁਕੱਦਮੇ 'ਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Navjot sidhu: ਪੰਜਾਬ ਕਾਂਗਰਸ 'ਚ ਹੋਇਆ ਧਮਾਕਾ, ਸਿੱਧੂ ਦੇ ਧੜੇ ਨੇ ਪ੍ਰਤਾਪ ਬਾਜਵਾ ਨੂੰ ਪੱਤਰ ਲਿਖ ਕੇ ਕਰ ਦਿੱਤੇ ਆਹ ਸਵਾਲ