(Source: ECI/ABP News/ABP Majha)
Fake Scheduled Caste Certificate: ਪੰਜਾਬ 'ਚ ਜਾਅਲੀ SC ਸਰਟੀਫਿਕੇਟ ਬਣਾਉਣ ਵਾਲੇ 'ਤੇ ਪਹਿਲੀ ਕਾਰਾਵਈ, 92 ਬਾਕੀ ਬਚੇ
Fake Scheduled Caste Certificate: ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਰੱਦ ਕਰ ਦਿੱਤਾ...
ਚੰਡੀਗੜ੍ਹ: ਮੰਤਰੀ ਡਾ: ਬਲਜੀਤ ਕੌਰ (Baljit Kaur) ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Fake Scheduled Caste Certificate) ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ