Patiala News: ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 4 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਬੱਸ, ਰਸਤੇ 'ਚ ਹੀ ਵਾਪਰਿਆ ਹਾਦਸਾ
ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਬੱਸ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 4 ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 5 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿਚੋਂ ਤਿੰਨ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਚੁੱਕੀ ਹੈ।
ਭਗਵੰਤ ਮਾਨ ਦੀ ਸਾਹਮਣੇ ਆਈ ਪ੍ਰਤੀਕਿਰਿਆ
ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।