ਪੜਚੋਲ ਕਰੋ

Patiala News: ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ, ਸੀਐਮ ਭਗਵੰਤ ਮਾਨ ਦੀ ਅਫਸਰਾਂ ਨੂੰ ਵੀ ਚੇਤਾਵਨੀ

Patiala News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ...

Patiala News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਾ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਤੇ ਨਸ਼ੇ ਮਿਲਣ ਦੇ ਰੁਝਾਨ ਨੂੰ ਮੁਕੰਮਲ ਰੂਪ ’ਚ ਠੱਲ੍ਹ ਪਾਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਤੇ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਜੇਲ੍ਹਾਂ ਵਿੱਚ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ’ਤੇ ਸਖਤੀ ਨਾਲ ਨੱਥ ਪਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਉਨ੍ਹਾਂ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਹਾਲਾਤ ਸੁਧਾਰਨ ਲਈ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਾਨਕ ਮੁਆਇਨਾ ਕੀਤਾ। ਉਨ੍ਹਾਂ ਜਿਥੇ ਬੈਰਕਾਂ ਦਾ ਨਿਰੀਖਣ ਕੀਤਾ, ਉਥੇ ਹੀ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਆਖਿਆ ਕਿ ਸੂਬੇ ਭਰ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਸਬੰਧਤ ਜੇਲ੍ਹ ਅਧਿਕਾਰੀ ਤੇ ਸਟਾਫ਼ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਤੇ 'ਦਹਿਸ਼ਤ' ਦਾ ਸਾਇਆ? ਖੁਫ਼ੀਆਂ ਏਜੰਸੀਆਂ ਨੇ ਕੀਤਾ ਅਲਰਟ

ਇਸ ਦੌਰਾਨ ਮੁੱਖ ਮੰਤਰੀ ਨੇ ਘੰਟਾ ਭਰ ਜੇਲ੍ਹ ’ਚ ਬਿਤਾਇਆ। ਇਸ ਦੌਰਾਨ ਉਨ੍ਹਾਂ ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਤੇ ਹੋਰ ਜੇਲ੍ਹ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਦੀ ਇਹ ਜੇਲ੍ਹ ਫੇਰੀ ਪੂਰੀ ਤਰ੍ਹਾਂ ਗੁਪਤ ਰੱਖੀ ਗਈ। ਜੇਲ੍ਹ ਪ੍ਰਸ਼ਾਸਨ ਨੂੰ ਵੀ ਮੁੱਖ ਮੰਤਰੀ ਦੇ ਕਾਫਲੇ ਦੇ ਜੇਲ੍ਹ ਪੁੱਜਣ ’ਤੇ ਹੀ ਪਤਾ ਲੱਗਾ, ਜਿਸ ਕਰਕੇ ਜੇਲ੍ਹ ਸਟਾਫ਼ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget