Patiala news: SGPC ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤਾੀ ਮੁਲਾਕਾਤ, ਕਿਹਾ - ਉਨ੍ਹਾਂ ਦੀ ਪਟੀਸ਼ਨ ਦੇ ਹੱਲ ਲਈ ਸਰਕਾਰ ਨਾਲ...
Patiala news: ਅੱਜ ਸ਼੍ਰੋਮਣੀ ਕਮੇਟੀ ਦਾ ਵਫਦ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੁੰਚਿਆ।
Patiala news: ਅੱਜ ਸ਼੍ਰੋਮਣੀ ਕਮੇਟੀ ਦਾ ਵਫਦ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੁੰਚਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ 2 ਘੰਟੇ ਦੀ ਮੀਟਿੰਗ ਵਿੱਚ ਧਾਮੀ ਨੇ ਦੱਸਿਆ ਕਿ ਉਨ੍ਹਾਂ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਭੁੱਖ ਹੜਤਾਲ ਨਾ ਕਰਨ। ਕਿਉਂਕਿ ਐਜੀਪੀਸੀ ਉਨ੍ਹਾਂ ਦੀ ਪਟੀਸ਼ਨ ਨੂੰ ਹੱਲ ਕਰਨ ਲਈ ਸਰਕਾਰ ਨਾਲ ਰਾਬਤਾ ਕਾਇਮ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ 17 ਸਾਲਾਂ ਤੋਂ ਕੋਈ ਕਾਰਵਾਈ ਨਹੀਂ ਹੋਈ ਜਿਸ ਤੋਂ ਪਤਾ ਲੱਗਦਾ ਹੈ ਕਿ ਸਾਡੇ ਨਾਲ ਕਿਹੋ ਜਿਹਾ ਸਲੂਕ ਕੀਤਾ ਜਾਂਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜੋਆਣਾ ਨੇ ਸਾਨੂੰ ਪੱਤਰ ਦੇ ਕੇ ਕੁਝ ਸੁਝਾਅ ਦਿੱਤੇ ਹਨ, ਇਨ੍ਹਾਂ ਸੁਝਾਵਾਂ ਨੂੰ ਉਹ ਆਪਣੀ ਕਮੇਟੀ ਕੋਲ ਲੈ ਕੇ ਜਾਣਗੇ ਅਤੇ ਵਿਚਾਰ-ਵਟਾਂਦਰਾ ਕਰਨਗੇ।
ਉੱਥੇ ਹੀ ਦੂਜੇ ਪਾਸੇ ਇਸ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਬਾਹਰ ਜਾ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਦਾ ਭਰਾ ਰਾਜੋਆਣਾ 5 ਦਸੰਬਰ ਨੂੰ ਭੁੱਖ ਹੜਤਾਲ ’ਤੇ ਬੈਠ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Patiala News: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 'ਬੇਰੰਗ' ਮੋੜਿਆ, 5 ਦਸੰਬਰ ਤੱਕ ਦਾ ਅਲਟੀਮੇਟਮ