Patiala news: ਪਟਿਆਲਾ ਦੇ ਰਸੂਲਪੁਰ 'ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਲੀ ਵਿੱਚ ਗੇਟ ਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਇੱਕ ਧਿਰ ਵਲੋਂ ਆਪਣੇ ਸਾਥੀਆਂ ਨਾਲ ਰੱਲ ਕੇ ਪੀੜਤ ਪੱਖ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਿਸ ਕਰਕੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। 


ਇਸ ਹਮਲੇ ਬਾਰੇ ਪੀੜਤ ਪੱਖ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਹਮਲਾ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਕਹਿਣ 'ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਗੇਟ ਲਾਉਣ ਨੂੰ ਲੈ ਕੇ ਪੂਰਾ ਵਿਵਾਦ ਹੋਇਆ ਹੈ, ਅਸੀਂ ਇਸ ਬਾਰੇ ਵਾਰ-ਵਾਰ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਕੁਝ ਲੋਕ ਇੱਥੇ ਆ ਕੇ ਮਾਹੌਲ ਖ਼ਰਾਬ ਕਰ ਸਕਦੇ ਹਨ ਪਰ ਉਨ੍ਹਾਂ ਨੇ ਸਾਫ਼ ਕਹਿ ਦਿੱਤਾ ਕਿ ਸਾਡੇ 'ਤੇ ਪ੍ਰੈਸ਼ਰ ਨਹੀਂ ਹੈ, ਅਸੀਂ ਕੁਝ ਨਹੀਂ ਕਰ ਸਕਦੇ।


ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਰਾਜਪਾਲ ਨੂੰ ਕੀਤੀ ਅਪੀਲ, ਅਹੁਦੇ ਦੀ ਵਰਤੋਂ ਕਰਕੇ ਕੇਂਦਰ ਤੋਂ ਮੰਗੋ 10 ਹਜ਼ਾਰ ਕਰੋੜ ਦੀ ਸਹਾਇਤਾ


ਇੱਕ ਪਾਸੇ ਜਿਹੜੇ ਵਿਅਕਤੀ ਨੂੰ ਗੋਲੀ ਲੱਗੀ ਹੈ ਉਸ ਦੀ ਭੈਣ ਹਸਪਤਾਲ ਪਹੁੰਚੀ ਤੇ ਉਸ ਨੇ ਸਰਕਾਰ 'ਤੇ ਗੁੱਸਾ ਕੱਢਦਿਆਂ ਕਿਹਾ ਆਪ ਪਾਰਟੀ ਦੇ ਵਿਧਾਇਕ ਪਿੰਡਾਂ ਦੇ ਲੋਕਾਂ 'ਤੇ ਗੋਲੀਆਂ ਚਲਵਾ ਰਹੇ ਹਨ ਤੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। 


ਉੱਥੇ ਹੀ ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ 'ਤੇ ਰਸੂਲਪੁਰ ਜੋੜਾ ਪਿੰਡ ਵਿੱਚ ਲੜਾਈ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਦੀ ਟੀਮ ਉੱਥੇ ਪਹੁੰਚੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦੀ ਟੀਮ ਮੌਕੇ 'ਤੇ ਨਾ ਪਹੁੰਚਦੀ ਤਾਂ ਘਟਨਾ ਹੋਰ ਜ਼ਿਆਦਾ ਗੰਭੀਰ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਲੋਕਾਂ ਨੂੰ ਰਾਊਂਡ ਅੱਪ ਕੀਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਛੇਤੀ ਹੀ ਪੀੜਤਾਂ ਨੂੰ ਇਨਸਾਫ਼ ਮਿਲੇਗਾ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ ਨੇ ਸੰਭਾਲਿਆ ਆਪਣਾ ਅਹੁਦਾ