Punjab News: ਕਾਰ 'ਚ ਸਵਾਰ ਹੋ ਕੇ ਜਾ ਰਹੇ ਸੀ ਪਿਓ ਪੁੱਤ, ਇੱਕ ਝਟਕੇ ਨੇ ਖੋਹ ਲਿਆ ਮਾਪਿਆਂ ਦਾ ਲਾਡਾ
Sirhind Patiala Road Fatehgarh Sahib - ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਅਲੀਪੁਰ ਸੋਢੀਆਂ ਦਾ ਰਹਿਣ ਵਾਲਾ ਬਲਜੀਤ ਸਿੰਘ ਆਪਣੇ ਲੜਕੇ ਸੁਖਚੈਨ ਸਿੰਘ ਨਾਲ ਕਿਸੇ ਕੰਮ ਲਈ ਪਟਿਆਲਾ ਜਾ ਰਿਹਾ ਸੀ ਤਾਂ
Fatehgarh Sahib- ਫਤਿਹਗੜ੍ਹ ਸਾਹਿਬ 'ਚ ਇੱਕ ਜ਼ਬਰਦਸਤ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮੌਤ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਸਰਹਿੰਦ-ਪਟਿਆਲਾ ਰੋਡ 'ਤੇ ਵਾਪਰੀ ਹੈ। ਪਿਉ ਤੇ ਪੁੱਤ ਕਾਰ 'ਚ ਸਵਾਰ ਹੋ ਕੇ ਜਾ ਰਹੇ ਹੁੰਦੇ ਤਾਂ ਅਚਾਨ ਸੜਕ 'ਤੇ ਇੱਕ ਅਵਾਰਾ ਪਸ਼ੂ ਆ ਜਗਿਆ । ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਕਾਰ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਲੱਗੇ ਰੁੱਖ ਨਾਲ ਟੱਕਰ ਹੋ ਗਈ।
ਹਾਦਸੇ ਦੌਰਾਨ ਕਾਰ ਚਲਾ ਰਹੇ ਪੁੱਤਰ ਦੀ ਮੌਤ ਹੋ ਗਈ ਅਤੇ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਉਣਾ ਪਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਅਲੀਪੁਰ ਸੋਢੀਆਂ ਦਾ ਰਹਿਣ ਵਾਲਾ ਬਲਜੀਤ ਸਿੰਘ ਆਪਣੇ ਲੜਕੇ ਸੁਖਚੈਨ ਸਿੰਘ ਨਾਲ ਕਿਸੇ ਕੰਮ ਲਈ ਪਟਿਆਲਾ ਜਾ ਰਿਹਾ ਸੀ ਤਾਂ ਦੇਰ ਰਾਤ ਬਲਜੀਤ ਸਿੰਘ ਆਪਣੇ ਲੜਕੇ ਸੁਖਚੈਨ ਸਿੰਘ ਨਾਲ ਕਾਰ 'ਚ ਜਾ ਰਿਹਾ ਸੀ। ਸੁਖਚੈਨ ਸਿੰਘ ਸਵਿਫਟ ਕਾਰ ਚਲਾ ਰਿਹਾ ਸੀ। ਜਿਵੇਂ ਹੀ ਉਹ ਸਰਹਿੰਦ ਪਟਿਆਲਾ ਰੋਡ 'ਤੇ ਪਿੰਡ ਖੌੜਾ ਨੇੜੇ ਮੋੜ 'ਤੇ ਪਹੁੰਚਿਆ ਤਾਂ ਕਾਰ ਅੱਗੇ ਇਕ ਲਾਵਾਰਸ ਪਸ਼ੂ ਆ ਗਿਆ।
ਪਸ਼ੂ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਰੁੱਖ ਨਾਲ ਜਾ ਟਕਰਾਈ। ਹਾਦਸੇ ਵਿੱਚ ਜ਼ਖਮੀ ਪਿਓ-ਪੁੱਤ ਨੂੰ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ। ਉਥੇ ਡਾਕਟਰਾਂ ਨੇ ਸੁਖਚੈਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ