Patiala News : ਪਟਿਆਲਾ -ਰਾਜਪੁਰਾ ਰੋਡ 'ਤੇ ਪਿੰਡ ਚੌਰਾ ਨਜਦੀਕ ਇੱਕ ਨਿੱਜੀ ਸਕੂਲ ਦੇ ਬੱਚੇ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਚੌਰਾ ਰੋਡ ਦੇ ਉੱਪਰ ਸਥਿਤ ਇੱਕ ਨਿੱਜੀ ਸਕੂਲ 'ਚ ਛੇਵੀਂ ਕਲਾਸ 'ਚ ਪੜਾਈ ਕਰਨ ਵਾਲੇ ਦਕਸ ਸ਼ਰਮਾ ਦੀ ਇਸ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। 



 

ਮ੍ਰਿਤਕ ਪਟਿਆਲਾ ਦੇ ਨਾਲ ਲੱਗਦੇ ਬਹਾਦਰਗੜ੍ਹ ਦਾ ਰਹਿਣ ਵਾਲਾ ਸੀ ਅਤੇ ਸਵੇਰੇ ਸਕੂਲ ਦੀ ਵੈਨ ਖਰਾਬ ਹੋਣ ਕਾਰਨ ਆਟੋ ਰਿਕਸ਼ਾ ਵਿੱਚ ਸਕੂਲ ਜਾ ਰਿਹਾ ਸੀ ਕਿ ਰਸਤੇ ਵਿੱਚ ਸਕੂਲ ਤੋਂ ਮਹਿਜ 200 ਮੀਟਰ ਦੀ ਦੂਰੀ 'ਤੇ ਸੜਕ ਦੀ ਖਸਤਾ ਹਾਲਤ ਹੋਣ ਦੇ ਕਾਰਨ ਇਹ ਹਾਦਸਾ ਵਾਪਰ ਗਿਆ ਅਤੇ ਜ਼ਖਮੀ ਹੋਏ ਇਸ ਬੱਚੇ ਨੂੰ ਪਟਿਆਲਾ ਦੇ ਇੱਕ ਨਿੱਜੀ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ,ਜਿਥੇ ਇਸ ਬੱਚੇ ਦੀ ਮੌਤ  ਹੋ ਗਈ। 



 



ਦੱਸਿਆ ਜਾ ਰਿਹਾ ਹੈ ਕਿ ਬੱਚਾ ਛੇਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਉਸ ਦਾ ਪਿਤਾ ਸੰਦੀਪ ਸ਼ਰਮਾ ਬਹਾਦੁਰਗੜ ਸਕੋਡ ਫੈਕਟਰੀ ਵਿੱਚ ਕੰਮ ਕਰਦਾ ਹੈ। ਆਪਣੇ ਬੱਚੇ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਸਕੂਲ ਪ੍ਰਿੰਸੀਪਲ ਫਾਦਰ ਜੈਮਸ ਨੇ ਦੱਸਿਆ ਕਿ ਇਹ ਸੜਕ ਹਾਦਸਾ ਸੜਕ ਖਰਾਬ ਹੋਣ ਦੇ ਕਾਰਨ ਵਾਪਰਿਆ ਹੈ। ਜਿਸ ਵਿਚ ਬੱਚੇ ਦੀ ਮੌਤ ਹੋ ਗਈ ਹੈ। ਸਕੂਲ ਮੈਨੇਜਮੈਂਟ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਗਿਆ।

 

ਦੱਸ ਦੇਈਏ ਕਿ ਪੰਜਾਬ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।