Patiala News : ਪਟਿਆਲਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਨਸ਼ਾਂ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਾਰਟੀ 'ਤੇ ਸਮਗਲਰਾਂ ਵੱਲੋਂ ਹਮਲਾ ਕੀਤਾ ਗਿਆ ਜਿਸ ਵਿੱਚ ਇੱਕ ਮੁਲਾਜ਼ਮ ਜ਼ਖਮੀ ਹੋ ਗਿਆ। ਦਰਅਸਲ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਮਾਣਾ ਵੱਲ ਕੁਝ ਨਸ਼ਾ ਤਸਕਰ ਹਨ। ਜਿਹਨਾਂ ਨੂੰ ਫੜਨ ਦੇ ਲਈ ਸੀਆਈਏ ਸਟਾਫ਼ ਨੇ ਰੇਡ ਕੀਤੀ।
ਇਸ ਦੌਰਾਨ ਨਸ਼ਾ ਤਸਕਰ ਵੱਲੋਂ ਸੀਆਈਏ ਸਟਾਫ਼ ਦੇ ਪੁਲਿਸ ਮੁਲਾਜ਼ਮ 'ਤੇ ਥਾਰ ਗੱਡੀ ਚਾੜ੍ਹ ਦਿੱਤੀ। ਘਟਨਾ ਵਿੱਚ ਪੁਲਿਸ ਮੁਲਾਜ਼ਮ ਦੀ ਲੱਗ ਬੁਰੀ ਤਰ੍ਹਾਂ ਨਾਲ ਟੁੱਟ ਗਈ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਤੁਰੰਤ ਪਟਿਆਲਾ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ ਤਸਕਰ ਮੌਕੇ ਵਾਲੀ ਥਾਂ ਤੋਂ ਗੱਡੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਨਸ਼ਾ ਤਸਕਰਾਂ ਵੱਲੋਂ ਵਰਤੀ ਗਈ ਥਾਰ ਗੱਡੀ ਦੀ ਪਛਾਣ ਕਰਨ 'ਚ ਸਫਲਤਾ ਹਾਸਲ ਕਰ ਲਈ ਹੈ ਅਤੇ ਮੁਲਜਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਸਮਾਣਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ 'ਤੇ ਅਨਾਜ ਮੰਡੀ ਦੇ ਗਿਆਰਾਂ ਕਿੱਲਿਆਂ ਵਾਲੀ ਥਾਂ 'ਤੇ ਦੁਪਹਿਰੇ ਛਾਪੇਮਾਰੀ ਕੀਤੀ ਤਾਂ ਤਸਕਰਾਂ ਨੂੰ ਪੁਲਿਸ ਦੇ ਆਉਣ ਦੀ ਭਿਣਕ ਪੈ ਗਈ।
ਘਟਨਾ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ 'ਤੇ ਤਸਕਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਤਸਕਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਨ 'ਤੇ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ `ਚ ਵੱਜ ਗਈ ਜਿਸ ਮਗਰੋਂ ਉਨ੍ਹਾਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਤਸਕਰਾਂ ਨੇ ਥਾਰ ਉਸ ਉੱਤੇ ਚੜ੍ਹਾਅ ਦਿੱਤੀ। ਇਸ ਹਾਦਸੇ 'ਚ ਹੁਸਨਪ੍ਰੀਤ ਸਿੰਘ ਚੀਮਾ ਦੀ ਲੱਤ ਅਤੇ ਬਾਂਹ 'ਤੇ ਗੰਭੀਰ ਸੱਟ ਲੱਗੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।