Patiala News: ਮੋਦੀ ਸਰਕਾਰ ਖਿਲਾਫ਼ ਅੰਦੋਲਨ ਵਾਂਗ ਹੀ ਹੁਣ ਭਗਵੰਤ ਮਾਨ ਸਰਕਾਰ ਖਿਲਾਫ਼ ਸੰਘਰਸ਼, ਟੌਲ ਪਲਾਜ਼ੇ ਹੋਣ ਲੱਗੇ ਫਰੀ
ਹੁਣ ਭਗਵੰਤ ਮਾਨ ਸਰਕਾਰ ਖਿਲਾਫ ਵੀ ਧਰਨਾ ਕੇਂਦਰ ਵਿਚਲੀ ਮੋਦੀ ਸਰਕਾਰ ਖਿਲਾਫ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਰਪਾਰ ਦੀ ਲੜਾਈ ਦੀ ਰਣਨੀਤੀ ਬਣਾਈ ਜਾ ਰਹੀ ਹੈ।
Patiala News: ਹੁਣ ਭਗਵੰਤ ਮਾਨ ਸਰਕਾਰ ਖਿਲਾਫ ਵੀ ਧਰਨਾ ਕੇਂਦਰ ਵਿਚਲੀ ਮੋਦੀ ਸਰਕਾਰ ਖਿਲਾਫ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਰਪਾਰ ਦੀ ਲੜਾਈ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਅੰਦੋਲਨ ਵਾਂਗ ਟੌਲ ਪਲਾਜ਼ਾ ਫਰੀ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਦਿੱਲੀ ਅੰਦੋਲਨ ਵਾਂਗ ਟੌਲ ਪਲਾਜ਼ਾ ਸਣੇ ਹੋਰ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਿਸਾਨੀ ਮੰਗਾਂ ਸਬੰਧੀ ਰਾਜਪੁਰਾ ਰੋਡ ’ਤੇ ਸਥਿਤ ਧਰੇੜੀਜੱਟਾਂ ਟੌਲ ਪਲਾਜ਼ੇ ਨੂੰ ਫਰੀ ਕਰ ਦਿੱਤਾ ਹੈ। ਯੂਨੀਅਨ ਇੱਥੇ ਲਾਇਆ ਪੱਕਾ ਮੋਰਚਾ ਅੱਜ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਐਤਵਾਰ ਤੋਂ ਦੋ ਕਿਸਾਨ ਆਗੂਆਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਹੁਣ ਸੜਕੀ ਆਵਾਜਾਈ ਬਹਾਲ ਰੱਖੀ ਜਾ ਰਹੀ ਹੈ ਪਰ ਦਿੱਲੀ ਅੰਦੋਲਨ ਦੀ ਤਰਜ਼ ’ਤੇ ਟੌਲ ਵਸੂਲੀ ਬੰਦ ਕੀਤੀ ਹੋਈ ਹੈ। ਕਿਸਾਨਾ ਨੇ ਟੌਲ ਪਲਾਜ਼ੇ ਦੀਆਂ ਬਾਹਰ ਵਾਲੀਆਂ ਸੜਕਾਂ ਨੂੰ ਖਾਲੀ ਰੱਖ ਕੇ ਵਿਚਕਾਰ ਕੈਬਿਨਾਂ ਦੁਆਲ਼ੇ ਧਰਨਾ ਸ਼ੁਰੂ ਕੀਤਾ ਹੋਇਆ ਹੈ।
ਐਤਵਾਰ ਤੋਂ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਤੇ ਯੂਨੀਅਨ ਆਗੂ ਲੰਬੜਦਾਰ ਜਗਦੀਪ ਸਿੰਘ ਅਲੂਣਾ ਨੇ ਮਰਨ ਵਰਤ ਸ਼ੁਰੂ ਕੀਤਾ ਹੈ। ਜ਼ੋਰਾਵਰ ਸਿੰਘ ਯੂਨੀਅਨ ਦੇ ਲੰਬਾ ਸਮਾਂ ਜ਼ਿਲ੍ਹਾ ਪ੍ਰਧਾਨ ਰਹੇ ਗੁਰਬਖਸ਼ ਸਿੰਘ ਬਲਬੇੜਾ ਦੇ ਪੁੱਤਰ ਹਨ। ਸੂਬਾਈ ਲੀਡਰਸ਼ਿਪ ਦੀ ਤਰਫ਼ੋਂ ਇਸ ਧਰਨੇ ਦੀ ਨਿਗਰਾਨੀ ਕਰ ਰਹੇ ਲੰਬੜਦਾਰ ਮਾਨ ਸਿੰਘ ਰਾਜਪੁਰਾ ਨੇ ਕਿਹਾ ਕਿ ਮੰਗਾਂ ਮੰਨਣ ਤਕ ਸੰਘਰਸ਼ ਜਾਰੀ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।