Patiala News -

  ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਨਤੀਜਾ ਪਤਾ ਕਰਨ ਲਈ ਯੂਨੀਵਰਸਿਟੀ ਆਉਣ ਵਾਲੇ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਨੂੰ ਘਟਾਉਣ ਲਈ ਇੱਕ ਨਵੀਂ ਸਹੂਲਤ ਪ੍ਰਦਾਨ ਕੀਤੀ ਗਈ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਸ਼ਾਖਾ ਦੀ ਆਈ. ਟੀ. ਟੀਮ ਦੇ  ਕੋਆਰਡੀਨੇਟਰ ਦਲਬੀਰ ਸਿੰਘ ਵੱਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸੁਵਿਧਾ ਮੁਹੱਈਆ ਕਰਵਾਈ ਗਈ ਹੈ।


ਜਿਸ ਅਨੁਸਾਰ ਵਿਦਿਆਰਥੀ ਆਪਣੇ ਘਰ ਬੈਠੇ ਹੀ ਯੂਨੀਵਰਸਿਟੀ ਦੀ ਵੈੱਬਸਾਈਟ www.punjabiuniversity.ac.in ਉੱਤੇ ਇਗਜ਼ਾਮੀਨੇਸ਼ਨ ਪੋਰਟਲ ਰਾਹੀਂ ਆਪਣੇ ਨਤੀਜਿਆਂ ਦੀ ਸਥਿਤੀ ਬਾਰੇ ਜਾਣ ਸਕਦੇ ਹਨ। ਰੀ-ਅਪੀਅਰ ਅਤੇ ਰੈਗੂਲਰ ਨਤੀਜਿਆਂ ਦੇ ਕੇਸ ਵਿੱਚ ਉਹ ਘਰ ਬੈਠੇ ਆਪਣਾ ਰੋਲ ਨੰਬਰ ਭਰ ਕੇ ਸਥਿਤੀ ਜਾਣ ਸਕਦੇ ਹਨ ਕਿ ਕੀ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋ ਚੁੱਕਾ ਹੈ ਜਾਂ ਨਹੀਂ।


ਇਸੇ ਤਰ੍ਹਾਂ ਕਨਫ਼ੀਡੈਂਸ਼ਲ ਨਤੀਜਿਆਂ ਦੇ ਮਾਮਲੇ ਵਿੱਚ ਉਹ ਆਪਣਾ ਰੋਲ ਨੰਬਰ ਭਰ ਕੇ ਜਾਣ ਸਕਦੇ ਹਨ ਕਿ ਉਹ ਨਤੀਜਾ ਲੈਣ ਦੀ ਪਾਤਰਤਾ ਰਖਦੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਘੱਟ ਹੋ ਜਾਵੇਗੀ ਅਤੇ ਉਹ ਉਸ ਸਮੇਂ  ਹੀ ਯੂਨੀਵਰਸਿਟੀ ਕੈਂਪਸ ਆਉਣਗੇ ਜਦੋਂ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋਵੇ।


ਉਨ੍ਹਾਂ ਕਿਹਾ ਕਿ ਇਸ ਛੋਟੀ ਜਿਹੀ ਪਹਿਲਕਦਮੀ ਨਾਲ਼ ਦੂਰ ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਵਾਰ ਵਾਰ ਯੂਨੀਵਰਸਿਟੀ ਦੇ ਚੱਕਰ ਨਹੀਂ ਮਾਰਨੇ ਪੈਣਗੇ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ