ਪੜਚੋਲ ਕਰੋ

ਵੱਡੀ ਖ਼ਬਰ ! ਪਟਿਆਲਾ ਹੰਗਾਮੇ 'ਤੇ HC ਦੀ ਸਖ਼ਤੀ, ਕਿਹਾ-ਪੁਲਿਸ ਮੁਲਾਜ਼ਮਾਂ 'ਤੇ ਘੰਟੇ 'ਚ ਕਰੋ ਕਾਰਵਾਈ ਨਹੀਂ ਤਾਂ ਰੱਦ ਕਰ ਦਿਆਂਗੇ ਚੋਣਾਂ, ਜਾਣੋ ਪੂਰਾ ਮਾਮਲਾ

ਹਾਈਕੋਰਟ ਨੇ ਕਿਹਾ ਕਿ ਔਰਤ ਦੇ ਕੱਪੜੇ ਪਾੜੇ ਜਾ ਰਹੇ ਹਨ ਅਤੇ ਉਥੇ ਖੜ੍ਹੇ ਪੁਲਿਸ ਮੁਲਾਜ਼ਮ ਉਸ ਨੂੰ ਰੋਕਣ ਦੀ ਬਜਾਏ ਵੀਡੀਓ ਬਣਾ ਰਹੇ ਹਨ। ਇਹ ਅਸਹਿ ਹੈ

Patiala News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦੀਆਂ ਵੇਲੇ ਪਟਿਆਲਾ ਵਿੱਚ ਪਏ ਕਲੇਸ਼ ਉੱਤੇ ਹੁਣ ਹਾਈਕਰੋਟ ਨੇ ਸਖ਼ਤੀ ਕੀਤੀ ਹੈ। ਪਟੀਸ਼ਨਕਾਰਾਂ ਨੇ ਕਿਹਾ ਸੀ ਕਿ ਨਾਮਜ਼ਦਗੀਆਂ ਵੇਲੇ ਉੱਥੇ ਔਰਤਾਂ ਦੇ ਕੱਪੜੇ ਪਾੜੇ ਗਏ ਹਨ ਜਿਸ ਦੀਆਂ ਵੀਡੀਓ ਵੀ ਦਿਖਾਈਆਂ ਗਈਆਂ, ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।

ਹਾਈਕੋਰਟ ਨੇ ਵੀਡੀਓ ਦੇਖਣ ਤੋਂ ਬਾਅਦ ਕਿਹਾ ਕਿ ਇਹ ਸਭ ਕੁਝ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਹੋ ਰਿਹਾ ਹੈ, ਹਾਲਾਂਕਿ ਇਸ ਮੌਕੇ ਐਡਵੋਕੇਟ ਜਨਰਲ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਪਰ ਅਦਾਲਤ ਨੇ ਝਾੜ ਲਾਉਂਦਿਆ ਪੁੱਛਿਆ ਕਿ ਤੁਸੀਂ ਕਿਸ ਦੇ ਪੱਖ 'ਚ ਹੋ ? ਜਿਸ ਤੋਂ ਬਾਅਦ  ਐਡਵੋਕੇਟ ਜਨਰਲ ਨੇ ਕਿਹਾ ਕਿ FIR ਦਰਜ ਕਰ ਲਈ ਗਈ ਹੈ

ਇਸ ਮੌਕੇ ਹੋ ਰਹੇ ਸਵਾਲ ਜਵਾਬ ਵਿੱਚ ਹਾਈਕੋਰਟ ਵੱਲੋਂ ਪੁੱਛਿਆ ਗਿਆ ਕਿ ਪੁਲਿਸ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਜਿਸ ਤੋਂ ਬਾਅਦ ਐਡਵੋਕੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਮਿਲੀ ਤਾਂ ਹਾਈਕੋਰਟ ਨੇ ਤਲਖ਼ ਰਵੱਈਏ 'ਚ ਕਿਹਾ, ਤੁਹਾਡੀ ਪੁਲਿਸ ਦੇ ਸਾਹਮਣੇ ਅਪਰਾਧ ਹੋ ਰਿਹਾ ਹੈ ਅਤੇ ਤੁਸੀਂ ਸ਼ਿਕਾਇਤ ਦੀ ਉਡੀਕ ਕਰ ਰਹੇ ਹੋ।

ਇਸ ਤੋਂ ਬਾਅਦ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਉੱਥੇ ਮੂਕ ਦਰਸ਼ਕ ਬਣੇ ਹੋਏ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰੋ ਨਹੀਂ ਤਾਂ ਪੂਰੀ ਚੋਣ 'ਤੇ ਪਾਬੰਦੀ ਲੱਗ ਸਕਦੀ ਹੈ। ਇਸ ਦੇ ਨਾਲ ਹੀ ਕਿਹਾ ਹਰ ਪੁਲਿਸ ਮੁਲਾਜ਼ਮ ਤੇ ਅਧਿਕਾਰੀ ਦੀ ਪਛਾਣ ਹੋਣੀ ਚਾਹੀਦੀ ਹੈ ਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਹਾਈਕੋਰਟ ਨੇ ਕਿਹਾ ਕਿ ਔਰਤ ਦੇ ਕੱਪੜੇ ਪਾੜੇ ਜਾ ਰਹੇ ਹਨ ਤੇ ਉਥੇ ਖੜ੍ਹੇ ਪੁਲਿਸ ਮੁਲਾਜ਼ਮ ਉਸ ਨੂੰ ਰੋਕਣ ਦੀ ਬਜਾਏ ਵੀਡੀਓ ਬਣਾ ਰਹੇ ਹਨ। ਇਹ ਅਸਹਿ ਹੈ।

ਇਸ ਮੌਕੇ ਐਡਵੋਕੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਅਦਾਲਤ ਨੇ ਮਹਿਜ਼ 15 ਮਿੰਟ ਦਾ ਸਮਾਂ ਦਿੱਤਾ ਤੇ ਉਨ੍ਹਾਂ ਨੂੰ ਕਾਰਵਾਈ ਕਰਨ ਤੇ ਵਾਪਸ ਆਉਣ ਦੇ ਆਦੇਸ਼ ਦਿੱਤੇ। ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਕਾਰਵਾਈ ਕਰਾਂਗੇ ਤਾਂ ਅਦਾਲਤ ਨੇ ਕਿਹਾ ਕਿ ਅਜਿਹਾ ਨਹੀਂ ਚੱਲੇਗਾ ਹਰ ਪੁਲਿਸ ਵਾਲੇ ਦਾ ਨਾਮ ਦੱਸੋ। ਹਾਲਾਂਕਿ ਇਸ ਮੌਕੇ AG ਨੇ ਕਿਹਾ ਕਿ ਸਾਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਅਦਾਲਤ ਨੇ ਸਖ਼ਤੀ ਦਿਖਾਉਂਦਿਆਂ ਕਿਹਾ ਕਿ  ਜੇ ਅਜਿਹਾ ਹੈ ਤਾਂ ਅਸੀਂ ਪੂਰੀ ਚੋਣ 'ਤੇ ਰੋਕ ਲਗਾ ਦੇਵਾਂਗੇ। ਜਾਂ ਇੱਕ ਘੰਟੇ ਵਿੱਚ ਪੁਲਿਸ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਉੱਤੇ ਕਾਰਵਾਈ ਕਰੋ ਨਹੀਂ ਤਾਂ ਚੋਣ ਰੱਦ ਕਰ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget