ਰਿਪੋਰਟਰ -ਭਾਰਤ ਭੁਸ਼ਣ
Patiala News: ਪਟਿਆਲਾ ਵਿਖੇ 19 ਅਕਤੂਬਰ ਤੜਕਸਾਰ ਸਾਬਕਾ ਬੈਂਕ ਮੈਨੇਜਰ ਬਲਵੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਸੀ ਤੇ ਜਿਸ ਤੋਂ ਬਾਅਦ ਪਟਿਆਲਾ ਪੁਲਿਸ ਪਾਰਟੀ ਨੇ ਇਹ ਮਾਮਲਾ 24 ਘੰਟੇ ਦੇ ਵਿੱਚ ਸੁਲਝਾ ਲਿਆ ਹੈ।
ਇਸ ਬਾਬਤ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਤਲ ਦੀ ਮਾਸਟਰਮਾਇੰਡ ਬਲਬੀਰ ਸਿੰਘ ਦੀ ਪਤਨੀ ਹਰਪ੍ਰੀਤ ਕੋਰ ਹੀ ਨਿਕਲੀ ਹੈ। ਉਸਦੀ ਪਤਨੀ ਨੇ ਪ੍ਰੋਪਰਟੀ ਦਾ ਪੈਸਾ ਅਤੇ ਬੀਮਾ ਦੀ ਰਕਮ ਦੇ ਲਾਲਚ ਵਿੱਚ ਆਪਣੀ ਪਤੀ ਨੂੰ ਆਪਣੇ ਆਸ਼ਿਕ ਦੇ ਨਾਲ ਮਿਲ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਪਾਰਟੀ ਨੇ ਬਹੁਤ ਹੀ ਬਾਰੀਕੀ ਦੇ ਨਾਲ ਤਫਤੀਸ਼ ਕੀਤੀ ਅਤੇ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬਲਬੀਰ ਸਿੰਘ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਹਰਪ੍ਰੀਤ ਕੌਰ ਨਾਮਕ ਦੀ ਲੜਕੀ ਨਾਲ ਦੂਜੀ ਵਿਆਹ ਕਰ ਲਿਆ ਸੀ। ਜ਼ਿਕਰ ਕਰ ਦਈਏ ਕਿ ਪਟਿਆਲਾ ਪੁਲਿਸ ਨੇ ਪਤਨੀ ਸਮੇਤ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਕਰ ਕਰ ਦਈਏ ਕਿ ਪਟਿਆਲਾ 'ਚ ਵੀਰਵਾਰ ਸਵੇਰੇ ਸੈਰ ਲਈ ਨਿਕਲੇ ਇੱਕ ਸੇਵਾਮੁਕਤ ਬੈਂਕ ਮੈਨੇਜਰ ਦੀ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ