ਪੜਚੋਲ ਕਰੋ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ AAP ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਯਤਨਾ ਸਦਕਾ ਪਟਿਆਲਾ ਵਿੱਚ ਮੱਛੀ ਵਿਕਰੇਤਾਵਾਂ ਦੀ ਮੱਛੀ ਮਾਰਕੀਟ ਬਣਾਉਣ ਦੀ ਮੰਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ।

Punjab News: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਯਤਨਾ ਸਦਕਾ ਪਟਿਆਲਾ ਵਿੱਚ ਮੱਛੀ ਵਿਕਰੇਤਾਵਾਂ ਦੀ ਮੱਛੀ ਮਾਰਕੀਟ ਬਣਾਉਣ ਦੀ ਮੰਗ ਨੂੰ ਪੰਜਾਬ ਸਰਕਾਰ (Punjab Govt) ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਜਿਸ ਨਾਲ ਮੱਛੀ ਪਾਲਕਾਂ ਅਤੇ ਕਾਰੋਬਾਰੀਆਂ ਦਾ ਹੁਣ ਵਪਾਰ ਕਰਨਾ ਸੌਖਾ ਹੋ ਜਾਵੇਗਾ।

ਹੋਰ ਪੜ੍ਹੋ : ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

ਪਟਿਆਲਾ ਵਿਖੇ ਨਵੀਂ ਮੱਛੀ ਮੰਡੀ ਬਣਾਈ ਗਈ

ਇਸ ਬਾਰੇ ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਲਈ ਵਚਨਬੱਧ ਹੈ। ਜਿਸ ਤੇ ਚਲਦਿਆਂ ਹੀ ਪਟਿਆਲਾ ਦੇ ਘਲੋੜੀ ਵਿਖੇ ਨਵੀਂ ਮੱਛੀ ਮੰਡੀ ਬਣਾਈ ਗਈ ਹੈ। ਜਿਸਨੂੰ ਥੋਕ ਮੰਡੀ ਵਜੋਂ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਮੱਛੀ ਵਿਕਰੇਤਾਵਾਂ ਕੋਲ ਕਾਰੋਬਾਰ ਕਰਨ ਲਈ ਕੋਈ ਠਿਕਾਨਾ ਨਹੀਂ ਸੀ।

ਮੱਛੀ ਕਾਰੋਬਾਰ ਵਿੱਚ ਵੀ ਵਾਧਾ ਹੋਵੇਗਾ

ਜਿੱਥੇ ਵੀ ਇਹ ਕਾਰੋਬਾਰ ਕਰਦੇ ਸਨ, ਉੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਹੁੰਦਾ ਤੇ ਨਾ ਹੀ ਸਾਫ-ਸਫਾਈ ਹੁੰਦੀ ਸੀ। ਸੜਕਾਂ ਤੇ ਮੱਛੀਆਂ ਵੇਚੀਆਂ ਜਾਂਦੀਆਂ ਸੀ। ਸਾਫ-ਸਫਾਈ ਨਾ ਹੋਣ ਕਰਕੇ ਲੋਕ ਉੱਥੋਂ ਨਿਕਲਣ ਤੋਂ ਪਰਹੇਜ ਕਰਦੇ ਸੀ। ਇਸ ਕਾਰਨ ਇਨ੍ਹਾਂ ਕਾਰੋਬਾਰੀਆਂ ਨੂੰ ਹਰ ਜਗ੍ਹਾਂ ਤੋਂ ਚੁੱਕ ਦਿੱਤਾ ਜਾਂਦਾ ਹੈ। ਇਸ ਕਰਕੇ ਇਨ੍ਹਾਂ ਨੂੰ ਕਾਰੋਬਾਰ ਕਰਨ ਵਿੱਚ ਬਹੁਤ ਸਮੱਸਿਆਵਾਂ ਪੇਸ਼ ਆਉਂਦਿਆਂ ਹਨ, ਪਰ ਹੁਣ ਇਸ ਮੱਛੀ ਮੰਡੀ ਦੇ ਬਣਨ ਨਾਲ ਇਨ੍ਹਾਂ ਸਾਰੀਆਂ ਦਾ ਕਾਰੋਬਾਰ ਕਰਨਾ ਆਸਾਨ ਹੋ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਵੀ ਮੱਛੀ ਦੀ ਖਰੀਦ ਕਰਨ ਲਈ ਸਾਫ-ਸਫਾਈ ਭਰਪੂਰ ਇੱਕ ਪੱਕਾ ਠਿਕਾਣਾ ਮਿਲ ਗਿਆ ਹੈ। ਇਸ ਨਾਲ ਹੁਣ ਇਨ੍ਹਾਂ ਦੇ ਕਾਰੋਬਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਨਾਲ ਹੀ ਮੰਡੀ ਬੋਰਡ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਬਰਸਟ ਨੇ ਦੱਸਿਆ ਕਿ ਇਸ ਮੰਡੀ ਦੀ ਕੁੱਲ ਵਿਕਾਸ ਲਾਗਤ 4.12 ਕਰੋੜ ਰੁਪਏ ਵਿੱਚੋਂ 2.12 ਕਰੋੜ ਰੁਪਏ ਪੰਜਾਬ ਮੰਡੀ ਬੋਰਡ ਅਤੇ 2 ਕਰੋੜ ਰੁਪਏ ਮੱਛੀ ਪਾਲਣ ਵਿਭਾਗ ਵੱਲੋਂ ਖਰਚ ਕੀਤੇ ਗਏ ਹਨ। ਇਹ ਮੰਡੀ 5 ਏਕੜ ਜਮੀਨ ਤੇ ਬਣੀ ਹੈ, ਜਿਸ ਵਿੱਚੋਂ 1 ਏਕੜ ਤੇ ਵਿਕਸਿਤ ਇਲਾਕੇ ਵਿੱਚ ਮਾਰਕੀਟ ਬਣਾਈ ਗਈ ਹੈ। ਇਸ ਮੰਡੀ ਵਿੱਚ ਕੁੱਲ 20 ਦੁਕਾਨਾਂ ਹਨ, ਜਿਨ੍ਹਾਂ ਵਿੱਚੋਂ 10 ਦੁਕਾਨਾਂ ਸੁਰੂ ਕੀਤੀਆਂ ਜਾ ਰਹੀਆਂ ਹਨ, ਜਦਕਿ ਬਾਕੀ 10 ਦੀ ਨਿਲਾਮੀ ਬਾਕੀ ਹੈ। 

ਇੱਥੇ ਓਵਰਹੈਡ ਵਾਟਰ ਟੈਂਕ, ਸੀਵਰੇਜ ਟ੍ਰੀਟਮੈਂਟ ਪਲਾਂਟ, ਟੌਇਲਟ ਬਲਾਕ, ਦਫ਼ਤਰ ਬਲਾਕ, ਪਾਰਕਿੰਗ, ਸੜਕਾਂ ਦੀ ਸਹੂਲਤ ਉਪਲਬਧ ਕਰਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਬਚੀ 4 ਏਕੜ ਜ਼ਮੀਨ ਵਿੱਚ ਰੀਟੇਲ ਫਿਸ਼ ਮਾਰਕੀਟ ਨੂੰ ਵਿਕਸਿਤ ਕਰਨ ਦੀ ਯੋਜਨਾ ਹੈ, ਜਿਸ ਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੱਛੀ ਮੰਡੀ ਦੇ ਵਿਕਾਸ ਨਾਲ ਮੱਛੀ ਪਾਲਣ ਉਦਯੋਗ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਸਥਾਨਕ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਹੋਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
Embed widget