Fatehgarh Sahib - ਚੋਣ ਕਮਿਸ਼ਨ ਵੱਲੋਂ ਕਰਵਾਏ ਜਾਣਗੇ ਤੀਆਂ ਲੋਕਤੰਤਰ ਦੀਆਂ ਦੇ ਗਿੱਧਾ ਮੁਕਾਬਲੇ
Teej festival - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਲੋਕਤੰਤਰ ਦੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਤੀਆਂ ਲੋਕਤੰਤਰ ਦੀਆਂ ਨਾਂ ਹੇਠ ਗਿੱਧਾ ਮੁਕਾਬਲੇ ਕਰਵਾਏ
Fatehgarh Sahib - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਲੋਕਤੰਤਰ ਦੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਤੀਆਂ ਲੋਕਤੰਤਰ ਦੀਆਂ ਨਾਂ ਹੇਠ ਗਿੱਧਾ ਮੁਕਾਬਲੇ ਕਰਵਾਏ ਜਾਣਗੇ ਜਿਸ ਦੇ ਜੇਤੂਆਂ ਨੂੰ ਸ਼ਾਨਦਾਰ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਗਿੱਧਾ ਮੁਕਾਬਲੇ ਵਿੱਚ ਭਾਗ ਲੈਣ ਦੀਆਂ ਚਾਹਵਾਨ ਪੰਜਾਬਣਾ ਗਿੱਧੇ ਤੇ ਲਿਬਾਸ ਤੇ ਗਹਿਣਿਆਂ ਸਮੇਤ ਬੋਲੀਆਂ ਪਾਉਂਦਿਆਂ ਹੋਇਆਂ ਆਪਣਾ 01 ਤੋਂ 02 ਮਿੰਟ ਦਾ ਵੀਡੀਓ ਬਣਾ ਕੇ smmceopb@gmail.com ਤੇ ਭੇਜ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਐਂਟਰੀਆਂ 20 ਅਗਸਤ ਤੱਕ ਭੇਜੀਆਂ ਜਾ ਸਕਦੀਆਂ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗਿੱਧੇ ਦੇ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਿਹਰ 12:00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਇਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਨੂੰ 1500/-ਰੁਪਏ, 1200/-ਰੁਪਏ ਅਤੇ 1000/-ਰੁਪਏ ਦਾ ਇਨਾਮ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ।
ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ 30 ਮਿੰਟ ਵਿੱਚ 50 ਸਵਾਲਾਂ ਦਾ ਜਵਾਬ ਦੇਣਾ ਹੋਵੇਗਾ। ਕੁਇਜ਼ ਮੁਕਾਬਲੇ ਦਾ ਲਿੰਕ 15 ਅਗਸਤ ਨੂੰ ਫੇਸਬੁੱਕ ਤੇ ਟਵਿਟਰ ਤੇ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਕੁਇਜ਼ ਨਿਰਧਾਰਤ ਸਮੇਂ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਜਮ੍ਹਾਂ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਨੰਬਰ ਬਰਾਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੁੰ ਅਪੀਲ ਕੀਤੀ ਕਿ ਇਸ ਆਨਲਾਇਨ ਕੁਇਜ਼ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial