Patiala News: ਸਿਹਤ ਮੰਤਰੀ ਦੇ ਜ਼ਿਲ੍ਹਾ ਪਟਿਆਲਾ 'ਚ ਡੇਂਗੂ ਦਾ ਕਹਿਰ, ਕੇਸ ਵਧਣ ਮਗਰੋਂ ਅਫਸਰਾਂ 'ਚ ਮੱਚਿਆ ਹੜਕੰਪ
Patiala News: ਪਟਿਆਲਾ ਵਿੱਚ ਡੇਂਗੂ ਕਹਿਰ ਮਚਾ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਕੇਸਾਂ ਦੀ ਗਿਣਤੀ 800 ਦੇ ਨੇੜੇ ਪਹੁੰਚ ਗਈ ਹੈ। ਉਂਝ ਇਹ ਗਿਣਤੀ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਡੇਂਗੂ ਨੂੰ ਸਧਾਰਨ ਬੁਖਾਰ ਸਮਝ...
Patiala News: ਪਟਿਆਲਾ ਵਿੱਚ ਡੇਂਗੂ ਕਹਿਰ ਮਚਾ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਕੇਸਾਂ ਦੀ ਗਿਣਤੀ 800 ਦੇ ਨੇੜੇ ਪਹੁੰਚ ਗਈ ਹੈ। ਉਂਝ ਇਹ ਗਿਣਤੀ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਡੇਂਗੂ ਨੂੰ ਸਧਾਰਨ ਬੁਖਾਰ ਸਮਝ ਕੇ ਇਲਾਜ ਕਰਵਾ ਰਹੇ ਹਨ। ਉਧਰ, ਲਗਾਤਾਰ ਵਧਦੇ ਕੇਸਾਂ ਨੂੰ ਵੇਖਦਿਆਂ ਸਿਹਤ ਮਹਿਕਮਾ ਵੀ ਸਰਗਰਮ ਹੋ ਗਿਆ ਹੈ। ਸਿਹਤ ਮੰਤਰੀ ਦਾ ਆਪਣਾ ਜ਼ਿਲ੍ਹਾ ਹੋਣ ਕਰਕੇ ਅਧਿਕਾਰੀਆਂ ਨੂੰ ਵੀ ਹੱਥਾਂ-ਪੈਰਾਂ ਦੀ ਪਈ ਹੋਈ ਹੈ।
ਇਸ ਲਈ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ/ਗਲੀਆਂ/ਮੁਹੱਲਿਆਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਟੀਮਾਂ ਦਾ ਨਿਰੀਖਣ ਕੀਤਾ ਗਿਆ।
ਸਿਵਲ ਸਰਜਨ ਡਾ. ਵਰਿੰਦਰ ਗਰਗ ਨੇ ਕਿਹਾ ਕਿ ਡੇਂਗੂ ਕੇਸਾਂ ਦੀ ਗਿਣਤੀ 800 ਦੇ ਕਰੀਬ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 2 ਡੇਂਗੂ ਦੇ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲ ਤੇ ਕਮਿਊਨਿਟੀ ਸਿਹਤ ਕੇਂਦਰਾ ਵਿੱਚ ਡੇਂਗੂ ਮਰੀਜ਼ਾਂ ਦੇ ਦਾਖ਼ਲੇ ਤੇ ਮੁਫ਼ਤ ਇਲਾਜ ਸਬੰਧੀ ਸਾਰੇ ਪ੍ਰਬੰਧ ਮੌਜੂਦ ਹਨ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਚੈਕਿੰਗ ਦੌਰਾਨ ਭਾਵੇਂ ਹੁਣ ਘਰਾਂ ਵਿੱਚ ਲਾਰਵਾ ਮਿਲਣਾ ਕਾਫ਼ੀ ਘਟ ਗਿਆ ਹੈ ਪਰ ਮੱਛਰ ਦੇ ਹੁਣ ਪੂਰਾ ਐਕਟਿਵ ਹੋਣ ਕਾਰਣ ਇਸ ਦੇ ਡੰਗ ਤੋਂ ਬਚਣਾ ਬਹੁਤ ਜ਼ਰੂਰੀ ਹੈ।
ਉਧਰ, ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਸਿਆਲ ਗਰੇਵਾਲ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਦੇ ਲਾਰਵੇ ਦੀ ਜਾਂਚ ਵਿੱਚ ਤੇਜ਼ੀ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਰਵਾ ਮਿਲਣ ’ਤੇ ਚਲਾਨ ਕਰਨੇ ਯਕੀਨੀ ਬਣਾਏ ਜਾਣ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਤੇ ਸੰਯੁਕਤ ਕਮਿਸ਼ਨਰ ਨਮਨ ਮੜਕਨ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ, ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ’ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਥੇ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐਮਪੀ ਲੈਡਜ. ਆਰਡੀਐਫ, ਕੈਟਲ ਫੇਅਰ ਫੰਡ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਹ ਵੀ ਪੜ੍ਹੋ: Amritsar News: ਪੰਜਾਬ 'ਚ ਦੁਕਾਨਾਂ ਅੱਗੇ ਪੰਜਾਬੀ ਭਾਸ਼ਾ ਵਿੱਚ ਹੀ ਲਿਖਣੇ ਪੈਣਗੇ ਬੋਰਡ, 21 ਫਰਵਰੀ ਮਗਰੋਂ ਹੋਏਗੀ ਕਾਰਵਾਈ
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੀਟਿੰਗ ਦੌਰਾਨ ਆਪਣੇ ਕੰਮ ਦੀ ਪਿਛਲੇ ਅਤੇ ਮੌਜੂਦਾ ਮਹੀਨੇ ਦੌਰਾਨ ਕੀਤੇ ਕੰਮਾਂ ਦੀ ਰਿਪੋਰਟ ਮੀਟਿੰਗ ’ਚ ਲਿਆਉਣਾ ਯਕੀਨੀ ਬਣਾਉਣ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਕੂੜਾ ਪ੍ਰਬੰਧਨ ਲਈ ਹੋਰ ਬਿਹਤਰ ਕੰਮ ਕਰਨ ਲਈ ਕਿਹਾ ਤੇ ਪਿਛਲੇ ਕਈ ਸਾਲਾਂ ਤੋਂ ਪਏ ਕੂੜੇ ਦਾ ਨਿਪਟਾਰਾ 31 ਦਸੰਬਰ ਤੱਕ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।