ਪੜਚੋਲ ਕਰੋ

Patiala News: ਸਿਹਤ ਮੰਤਰੀ ਦੇ ਆਪਣੇ ਸ਼ਹਿਰ ਦਾ ਹੀ ਸਰਕਾਰੀ ਹਸਪਤਾਲ ਬਿਮਾਰ, ਪੀਣ ਵਾਲੇ ਪਾਣੀ ਦੇ ਹੀ ਸੈਂਪਲ ਫੇਲ੍ਹ

Patiala News: ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੇ ਆਪਣੇ ਹੀ ਸ਼ਹਿਰ ਸਮਾਣਾ ਵਿਚਲੇ ਸਰਕਾਰੀ ਸਿਵਲ ਹਸਪਤਾਲ ਵਿਚਲਾ ਪਾਣੀ ਲੋਕਾਂ ਦੇ ਪੀਣ ਲਾਇਕ ਨਹੀਂ। ਇਹ ਟੈਸਟ ਕਿਸੇ ਹੋਰ ਕੋਲੋਂ ਨਹੀਂ, ਬਲਕਿ ਪੰਜਾਬ ਸਰਕਾਰ ਦੀ ਹੀ ਲੈਬ ਵਿੱਚੋਂ ਕਰਵਾਏ...

Patiala News: ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੇ ਆਪਣੇ ਹੀ ਸ਼ਹਿਰ ਸਮਾਣਾ ਵਿਚਲੇ ਸਰਕਾਰੀ ਸਿਵਲ ਹਸਪਤਾਲ ਵਿਚਲਾ ਪਾਣੀ ਲੋਕਾਂ ਦੇ ਪੀਣ ਲਾਇਕ ਨਹੀਂ। ਇਹ ਟੈਸਟ ਕਿਸੇ ਹੋਰ ਕੋਲੋਂ ਨਹੀਂ, ਬਲਕਿ ਪੰਜਾਬ ਸਰਕਾਰ ਦੀ ਹੀ ਲੈਬ ਵਿੱਚੋਂ ਕਰਵਾਏ ਗਏ ਟੈਸਟਾਂ ਦੌਰਾਨ ਸਾਹਮਣੇ ਆਏ ਹਨ। ਇਸ ਦੌਰਾਨ ਟੈਸਟ ਲਈ ਭੇਜੇ ਗਏ ਪੀਣ ਵਾਲੇ ਪਾਣੀ ਦੇ ਪੰਜ ਸੈਂਪਲ ਫੇਲ੍ਹ ਪਾਏ ਗਏ ਹਨ। ਰਿਪੋਰਟ ਵਿੱਚ ਇਸ ਪਾਣੀ ਨੂੰ ਨਾ ਪੀਣਯੋਗ ਕਰਾਰ ਦਿੱਤਾ ਗਿਆ ਹੈ।

ਸਿਵਲ ਹਸਪਤਾਲ ਸਮਾਣਾ ਦੇ ਐਸਐਮਓ ਡਾ. ਰਿਸ਼ਮਾ ਨੇ ਪਾਣੀ ਦੇ ਸੈਂਪਲ ਫੇਲ੍ਹ ਹੋਣ ਦੀ ਗੱਲ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਹਿਲਾਂ ਵੀ ਸਾਫ਼ ਸਫਾਈ ਦਾ ਵਧੇਰੇ ਖਿਆਲ ਰੱਖਿਆ ਜਾਂਦਾ ਹੈ, ਪਰ ਹੁਣ ਹੋਰ ਵਧੇਰੇ ਚੌਕਸੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਟੈਂਕਾਂ ਦੀ ਮੁੜ ਤੋਂ ਸਫ਼ਾਈ ਕਰਵਾਉਣ ਸਮੇਤ ਪਾਣੀ ’ਚ ਸਮੇਂ ਸਮੇਂ ’ਤੇ ਕਲੋਰੀਨ ਦੀਆਂ ਗੋਲੀਆਂ ਵੀ ਪਾਈਆਂ ਜਾ ਰਹੀਆਂ ਹਨ।

ਹਾਸਲ ਜਾਣਕਾਰੀ ਅਨੁਸਾਰ ਸੈਂਪਲਾਂ ਵਿੱਚ ਬੈਕਟੀਰੀਆ ਦੱਸੇ ਗਏ ਹਨ, ਜਿਸ ਨਾਲ ਪੇਚਿਸ਼ ਦੀ ਬਿਮਾਰੀ ਹੋਣ ਦਾ ਖਤਰਾ ਹੈ। ਪਟਿਆਲਾ ਜ਼ਿਲ੍ਹੇ ’ਚ ਪਿਛਲੇ ਸਮੇਂ ਦੌਰਾਨ ਪੇਚਿਸ਼ ਦੇ ਪੰਜ ਸੌ ਤੋਂ ਵੱਧ ਮਰੀਜ਼ ਮਿਲੇ ਸਨ, ਜਿਨ੍ਹਾਂ ’ਚੋਂ ਚਾਰ ਬੱਚਿਆਂ ਦੀ ਮੌਤ ਵੀ ਹੋ ਗਈ ਸੀ।

ਉੱਧਰ, ਸਿਹਤ ਵਿਭਾਗ ਵੱਲੋਂ ਹਰ ਹਫਤੇ ‘ਫਰਾਈਡੇਅ-ਡਰਾਈਡੇਅ’ ਦੇ ਬੈਨਰ ਹੇਠ ਲੋਕਾਂ ਦੇ ਘਰਾਂ, ਦਫ਼ਤਰਾਂ ਤੇ ਹੋਰ ਥਾਵਾਂ ’ਤੇ ਜਾ ਕੇ ਪਾਣੀ ਦੀ ਚੈਕਿੰਗ ਕੀਤੀ ਜਾਂਦੀ ਹੈ। ਮੌਨਸੂਨ ਦੇ ਸੀਜ਼ਨ ’ਚ ਸਿਹਤ ਵਿਭਾਗ ਨੇ ਲੋਕਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪੋ-ਆਪਣੇ ਪਾਣੀ ਦੇ ਟੈਂਕ ਸਾਫ ਕਰਵਾਉਣ, ਪਰ ਇਸ ਦੇ ਉਲਟ ਸਿਹਤ ਵਿਭਾਗ ਦਾ ਆਪਣਾ ਹੀ ਪਾਣੀ ਪੀਣਯੋਗ ਨਹੀਂ ਹੈ।

ਸਿੱਖਿਆ ਤੇ ਸਿਹਤ ਵਿਭਾਗ ’ਚ ਸੁਧਾਰ ‘ਆਪ’ ਸਰਕਾਰ ਦੇ ਮੁੱਖ ਏਜੰਡੇ ’ਤੇ ਹਨ। ਇਸੇ ਕੜੀ ਵਜੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਪੰਜਾਬ ਭਰ ਦੇ ਹਸਪਤਾਲਾਂ ਤੱਕ ਖੁਦ ਪਹੁੰਚ ਕਰ ਕੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ, ਪਰ ਉਨ੍ਹਾਂ ਦੇ ਹੀ ਸ਼ਹਿਰ ਦੇ ਹਸਪਤਾਲ ਵਿਚਲਾ ਪਾਣੀ ਪੀਣਯੋਗ ਨਾ ਹੋਣਾ, ਮੰਦਭਾਗੀ ਗੱਲ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜਿਹੀ ਚੈਕਿੰਗ ਨੂੰ ਪਾਰਦਰਸ਼ੀ ਰੱਖਣ ਦੀ ਉਨ੍ਹਾਂ ਵੱਲੋਂ ਖ਼ੁਦ ਹੀ ਹਦਾਇਦ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਮਾਮਲੇ ’ਤੇ ਸਿਹਤ ਮੰਤਰੀ ਨੇ ਅੰਦਰੋਗਤੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਚੰਗੀ ਖਿਚਾਈ ਵੀ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Canada News | Justin Trudeau |  ਮੁਸੀਬਤ 'ਚ ਕੈਨੇਡਾ ਦੀ ਸਰਕਾਰਕੀ ਹੋਵੇਗਾ ਪੰਜਾਬੀਆਂ ਦਾ?Big Breaking| Kisaan Andolan|Supereme Court ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦਾ ਵਫਦ ਪਹੁੰਚੇਗਾ ਖਨੌਰੀ ਬਾਰਡਰJagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget