High Court: 55 ਅਧਿਆਪਕਾਂ ਦੀ ਪਟੀਸ਼ਟਨ 'ਤੇ ਹਾਈ ਕੋਰਟ ਨੇ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ, ਇਹ ਹੈ ਪੁਰਾ ਮਾਮਲਾ
High Court notice to university: ਇਸ ਰਾਸ਼ੀ ਦਾ ਬਕਾਇਆ ਹਾਸਲ ਕਰਨ ਲਈ ਅਧਿਆਪਕਾਂ ਨੇ ਯੂਨੀਵਰਸਿਟੀ ਨੂੰ ਕਈ ਵਾਰ ਬੇਨਤੀ ਕੀਤੀ ਪਰ ਕੋਈ ਲਾਭ ਨਹੀਂ ਹੋਇਆ। ਪਟੀਸ਼ਨ ਪੰਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ
ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 55 ਅਧਿਆਪਕਾਂ ਵੱਲੋਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਸੇਵਾਮੁਕਤੀ ਲਾਭ ਦਾ ਬਕਾਇਆ ਜਾਰੀ ਕਰਨ ਦੀ ਅਪੀਲ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। ਸੁਖਵਿੰਦਰ ਸਿੰਘ ਤੇ ਹੋਰਨਾ ਨੇ ਦੱਸਿਆ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ 2016 ਤੋਂ ਬਾਅਦ ਸੇਵਾਮੁਕਤ ਹੋਏ ਹਨ।
ਪੰਜਾਬ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ 29 ਅਕਤੂਬਰ 2021 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤੇ ਇਸ ਨੂੰ ਸਿੰਡੀਕੇਟ ਨੇ 3 ਨਵੰਬਰ 2022 ਨੂੰ ਅਪਣਾ ਲਿਆ ਸੀ। ਇਸ ਤੋਂ ਬਾਅਦ ਅਧਿਆਪਕਾਂ ਦੀ ਪੈਨਸ਼ਨ ਨੂੰ ਰਿਵਾਈਜ਼ ਕਰ ਦਿੱਤਾ ਗਿਆ ਪਰ 2016 ਤੋਂ ਰਿਵਾਈਜ਼ ਹੋਏ ਸਕੂਲ ਮੁਤਾਬਕ ਗ੍ਰੈਚੁਟੀ ਲੀਵ ਇਨਕੈਸ਼ਮੈਂਟ ਤੇ ਹੋਰ ਸੇਵਾਮੁਕਤੀ ਲਾਭ ਦਾ ਛੇਵਾਂ ਪੇ ਕਮਿਸ਼ਨ ਲਾਗੂ ਹੋਣ ਨਾਲ ਆਏ ਫ਼ਰਕ ਦੀ ਰਾਸ਼ੀ ਨਹੀਂ ਦਿੱਤੀ ਗਈ।
ਇਸ ਰਾਸ਼ੀ ਦਾ ਬਕਾਇਆ ਹਾਸਲ ਕਰਨ ਲਈ ਅਧਿਆਪਕਾਂ ਨੇ ਯੂਨੀਵਰਸਿਟੀ ਨੂੰ ਕਈ ਵਾਰ ਬੇਨਤੀ ਕੀਤੀ ਪਰ ਕੋਈ ਲਾਭ ਨਹੀਂ ਹੋਇਆ। ਪਟੀਸ਼ਨ ਪੰਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਸੁਣਾਇਆ ਹੁਕਮ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ