Punjab News: ਅੱਧੀ ਰਾਤ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਾ ਨਕਾਬਪੋਸ਼ ਹੋਏ ਫ਼ਰਾਰ, ਪੁਲਿਸ ਜਾਂਚ 'ਚ ਜੁਟੀ
ਵੀਡੀਓ ਵਿੱਚ ਦੇਖੇ ਮੁਤਾਬਕ, ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਰੰਜਿਸ਼ ਦੇ ਚੱਲਦਿਆਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਗਈ ਅਤੇ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Punjab News: ਸ੍ਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਉਹ ਸੜ ਕੇ ਸੁਆਹ ਹੋ ਗਈ। ਇਸ ਤੋਂ ਬਾਅਦ ਜਦੋਂ ਸੀਸਟੀਵੀ ਖੰਘਾਲੇ ਗਏ ਤਾਂ ਪਤਾ ਲੱਗਿਆ ਕਿ ਮੋਟਰਸਾਈਕਲ ਉੱਤੇ ਆਏ ਦੋ ਨੌਜਵਾਨਾਂ ਨੇ ਵਾਰਦਾਤਾ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਉੱਤੇ ਆਏ ਤੇ ਕਾਰ ਲੈ ਕੇ ਫਰਾਰ ਹੋ ਗਏ।
ਵੀਡੀਓ ਵਿੱਚ ਦੇਖੇ ਮੁਤਾਬਕ, ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਰੰਜਿਸ਼ ਦੇ ਚੱਲਦਿਆਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਗਈ ਅਤੇ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਸਕਰੈਪ ਕਾਰੋਬਾਰੀ ਵਿਨੈ ਕੁਮਾਰ ਯਸ਼ੋਦਾ ਨਗਰ ਸਥਿਤ ਆਪਣੇ ਘਰ ਦੇ ਬਾਹਰ ਕਾਰ ਖੜ੍ਹੀ ਕਰਦਾ ਹੈ। ਉਸ ਦੀ ਮਾਈਕਰਾ ਨਿਸ਼ਾਨ ਕਾਰ ਘਰ ਦੇ ਬਾਹਰ ਖਾਲੀ ਪਲਾਟ ਵਿੱਚ ਖੜ੍ਹੀ ਸੀ। ਸਵੇਰੇ 3 ਵਜੇ ਚੌਕੀਦਾਰ ਨੇ ਉਸ ਨੂੰ ਜਗਾਇਆ ਅਤੇ ਦੱਸਿਆ ਕਿ ਕਾਰ ਨੂੰ ਅੱਗ ਲੱਗ ਗਈ ਸੀ। ਇਸ ਦੌਰਾਨ ਇਲਾਕੇ ਵਿੱਚ ਲੱਗੇ ਕੈਮਰੇ ਦੇਖੇ ਗਏ ਜਿਸ ਤੋਂ ਪਤਾ ਲੱਗਿਆ ਕਿ ਦੋ ਨੌਜਵਾਨ ਬਾਈਕ 'ਤੇ ਆਏ ਸਨ।
ਵੀਡੀਓ ਵਿੱਚ ਦੇਖਿਆ ਹੈ ਕਿ ਇੱਕ ਪਿਛਲੀ ਗਲੀ ਦੇ ਮੋੜ 'ਤੇ ਖੜ੍ਹਾ ਹੈ। ਦੂਜਾ ਮੂੰਹ ਢੱਕ ਕੇ ਆਉਂਦਾ ਹੈ ਅਤੇ ਕੁਝ ਸੁੱਟ ਕੇ ਕਾਰ ਨੂੰ ਅੱਗ ਲਾ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਜਦੋਂ ਤੱਕ ਚੌਕੀਦਾਰ ਨੂੰ ਇਸ ਦਾ ਪਤਾ ਲੱਗਾ, ਉਦੋਂ ਤੱਕ ਕਾਰ ਅੱਗ ਨਾਲ ਪੂਰੀ ਤਰ੍ਹਾਂ ਸੜ ਚੁੱਕੀ ਸੀ। ਵਿਨੈ ਕੁਮਾਰ ਨੇ ਦੱਸਿਆ ਕਿ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।