Patiala News: ਪਟਿਆਲਾ ਦੇ ਰੇਲਵੇ ਫਾਟਕ ਦੇ ਨਜ਼ਦੀਕ ਆਪਸੀ ਝਗੜੇ ਦੌਰਾਨ ਇੱਕ 35 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਪੁਲਿਸ ਨੇ ਛੇਤੀ ਹੀ ਮਾਮਲਾ ਸੁਲਝਾਉਣ ਦਾ ਭਰੋਸਾ ਦਿੱਤਾ ਹੈ।
ਬੇਸ਼ਕ ਪੰਜਾਬ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਪਰ ਇਸ ਦੇ ਬਾਵਜੂਦ ਵੀ ਹਰ ਰੋਜ਼ ਕਤਲ ਚੋਰੀਆਂ ਲੁੱਟਾਂ-ਖੋਹਾਂ ਦੀਆਂ ਵਰਦਾਤਾਂ ਸਾਹਮਣੇ ਆਈਆਂ ਨੇ ਇਸੇ ਤਰ੍ਹਾਂ ਦਾ ਮਾਮਲਾ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ 35 ਸਾਲਾ ਦਵਿੰਦਰ ਸਿੰਘ ਨਾਮੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ।
ਉਥੇ ਮੌਕੇ ਤੇ ਪਹੁੰਚੀ ਪਟਿਆਲਾ ਦੀ ਥਾਣਾ ਅਨਾਜ ਮੰਡੀ ਪੁਲਿਸ ਨੇ ਮੌਕੇ ਤੇ ਲੱਗੇ ਸੀਸੀਟੀਵੀ ਕੈਮਰੇ ਮਦਦ ਨਾਲ ਇਸ ਮਾਮਲੇ ਨੂੰ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਅਨਾਜ ਮੰਡੀ ਦੇ ਇੰਚਾਰਜ ਨੇ ਦੱਸਿਆ ਕਿ ਦਵਿੰਦਰ ਸਿੰਘ ਦਾ ਕਿਸੇ ਵਿਅਕਤੀ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਸੀ ਝਗੜਾ ਹੋਇਆ ਜਿਸ ਦੌਰਾਨ ਦੋਸ਼ੀ ਨੇ ਦਵਿੰਦਰ ਸਿੰਘ ਦੇ ਤਿੱਖੀ ਚੀਜ਼ ਨਾਲ ਵਾਰ ਕਰ ਦਿੱਤਾ ਜਿਸ ਤੋਂ ਬਾਅਦ ਦਵਿੰਦਰ ਦੀ ਮੌਕੇ 'ਤੇ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੇ ਭਰਾ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ
ਇਹ ਵੀ ਪੜ੍ਹੋ: ਨਾਪਾ ਨੇ ਭਗਵੰਤ ਮਾਨ ਸਰਕਾਰ ਤੋਂ ਮੰਗੇ ਐਨਆਰਆਈਜ਼ ਲਈ ਅਸਲੇ ਦੇ ਲਾਇਸੈਂਸ ,ਕਿਹਾ - ਗੈਂਗਵਾਰ ਪਰਵਾਸੀ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।