Patiala News: ਸਮਾਣਾ ਹਲਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ ਸਿਵਲ ਹਸਪਤਾਲ ਦੀਆਂ ਨਵੀਆਂ ਮਸ਼ੀਨਾਂ-ਜੌੜਾਮਾਜਰਾ
ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਿਵਲ ਹਸਪਤਾਲ ਸਮਾਣਾ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।
Patiala News: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਪਸਤਾਲ ਸਮਾਣਾ ਵਿਖੇ ਅਤਿ-ਆਧੁਨਿਕ ਸਿਹਤ ਮਸ਼ੀਨਰੀ ਮਰੀਜਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਸਮਾਣਾ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਲਟਰਾਸਾਊਂਡ ਮਸ਼ੀਨ ਅਤੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕੀਤਾ ਗਿਆ ਹੈ।
ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਲਈ ਅੱਜ ਸਿਵਲ ਹਸਪਤਾਲ ਸਮਾਣਾ ਵਿਖੇ ਅਲਟ੍ਰਾਮਾਡਰਨ ਸਿਹਤ ਮਸ਼ੀਨਰੀ, ਆਧੁਨਿਕ ਅਲਟਰਾਸਾਊਂਡ ਮਸ਼ੀਨ ਤੇ ਡਿਜ਼ੀਟਲ ਐਕਸ-ਰੇਅ ਮਸ਼ੀਨਾਂ ਦਾ ਉਦਘਾਟਨ ਕੀਤਾ…
— Chetan Singh Jouramajra (@jouramajra) September 26, 2023
ਮੁੱਖ ਮੰਤਰੀ ਸ. @BhagwantMann ਜੀ ਦੀ ਅਗਵਾਈ ਹੇਠ @PunjabGovtIndia ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ… pic.twitter.com/zCnhculg8z
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਬਿਤਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਹਲਕੇ ਦੇ ਵਸਨੀਕਾਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਵਿੱਚ ਲੋੜੀਂਦੀ ਸਾਰੀ ਮਸ਼ੀਨਰੀ ਪੂਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਿਵਲ ਹਸਪਤਾਲ ਸਮਾਣਾ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।
ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਾਣਾ ਵਿਖੇ 1 ਅਲਟਰਾਸਾਊਂਡ ਕਲਰ ਡਾਪਲਰ ਮਸ਼ੀਨ, 3 ਕਾਡੀਐਕ ਬੈਡ, 2 ਫਾਗਿੰਗ ਮਸ਼ੀਨਾਂ, 1 ਸਲਿੱਟ ਲੈਂਪ ਆਈ ਵਿਭਾਗ ਲਈ, 1 ਕੰਪਲੀਟ ਡੀ.ਆਰ. ਸਿਸਟਮ (ਹਾਈਫ੍ਰੀਕੁਐਂਸੀ) 500 ਐਮਏ, 1 ਆਟੋਕੋਲੇਵ ਹੋਰੀਜੌਂਟਲ, 3 ਮਰੀਜਾਂ ਲਈ 3 ਏ.ਸੀ., ਡਾਇਲਾਸਿਸ ਯੂਨਿਟ ਲਈ 1 ਫਰਿੱਜ, 1 ਵਾਟਰ ਕੂਲਰ, 1 ਆਨਲਾਈਨ ਯੂ.ਪੀ.ਐਸ. ਸੈਮੀ ਆਟੋਐਨਾਲਾਈਜ਼ਰ ਲੈਬ, 1 ਹਾਈ ਰੈਜੀਲਿਉਸ਼ਨ ਮਾਈਕਰੋਸਕੋਪ ਤੇ 1 ਈ.ਸੀ.ਜੀ. ਮਸ਼ੀਨ ਮੁਹੱਈਆ ਕਰਵਾਈ ਗਈ ਹੈ।