Patiala News: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਵਫ਼ਦ ਵੱਲੋਂ ਸੂਬਾਈ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਦੀ ਅਗਵਾਈ ਵਿੱਚ ਅਧਿਆਪਕ ਮੰਗਾਂ ਸਬੰਧੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਨਾਲ ਮੀਟਿੰਗ ਕੀਤੀ ਗਈ ਹੈ। ਵਫ਼ਦ ਵਿੱਚ ਮੁਕੇਸ਼ ਕੁਮਾਰ, ਅਸ਼ਵਨੀ ਅਵਸਥੀ, ਸਵਿੰਦਰ ਔਜਲਾ ਤੇ ਬਲਜਿੰਦਰ ਗਰੇਵਾਲ ਸ਼ਾਮਲ ਰਹੇ। 


ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ ਤੇ ਸਕੱਤਰ ਹਰਵਿੰਦਰ ਰੱਖੜਾ ਨੇ ਦੱਸਿਆ ਕਿ ਇਸ ਦੌਰਾਨ ਪ੍ਰਮੁੱਖ ਮਾਮਲਿਆਂ ’ਤੇ ਮੰਤਰੀ ਦਾ ਰਵੱਈਆ ਭਾਵੇਂ ਹਾਂਪੱਖੀ ਰਿਹਾ ਹੈ, ਪ੍ਰੰਤੂ ਠੋਸ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਐਲਾਨੇ ਸੰਘਰਸ਼ਾਂ ਬਾਰੇ ਫੈਸਲਾ ਕੀਤਾ ਜਾਵੇਗਾ। 


ਉਨ੍ਹਾਂ ਦੱਸਿਆ ਕਿ 3442, 7654, 5178 ਵਿਭਾਗੀ ਭਰਤੀਆਂ ਦੇ ਓਪਨ ਡਿਸਟੈਂਸ ਲਰਨਿੰਗ ਨਾਲ ਸਬੰਧਤ ਕੱਚੇ ਅਧਿਆਪਕਾਂ ਦੇ ਕਈ ਸਾਲ ਤੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਦੇ ਮਾਮਲੇ ਦੇ ਹੱਲ ਕਰਨ ਪ੍ਰਤੀ ਵੀ ਸਹਿਮਤੀ ਪ੍ਰਗਟਾਈ ਗਈ। 180 ਈਟੀਟੀ ਅਧਿਆਪਕਾਂ ’ਤੇ ਮੁੱਢਲੀ ਭਰਤੀ (4500 ਈਟੀਟੀ) ਦੇ 2016 ਤੋਂ ਪੈਂਡਿੰਗ ਸਾਰੇ ਲਾਭ ਬਹਾਲ ਕਰਨ ’ਤੇ ਜਲਦ ਫੈਸਲੇ ਦੀ ਗੱਲ ਆਖੀ ਗਈ। 


ਮੰਤਰੀ ਨੇ ਦੱਸਿਆ ਕਿ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਜਾਮ ਹੋਈਆਂ ਤਰੱਕੀਆਂ ਦੀ ਪ੍ਰਕ੍ਰਿਆ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਵੱਲੋਂ ਵਿਕਟੇਮਾਈਜੇਸ਼ਨਾਂ ਤੇ ਸੀਨੀਆਰਤਾ ਸੂਚੀਆਂ ਸਬੰਧੀ ਡੀਜੀਐਸਈ ਨੂੰ ਜਥੇਬੰਦੀ ਨਾਲ਼ ਮੀਟਿੰਗ ਕਰਨ ਤੇ ਸਾਰਥਕ ਹੱਲ ਕੱਢਣ ਦੀ ਹਦਾਇਤ ਕੀਤੀ ਗਈ ਹੈ। ਡੀਟੀਐਫ ਦੇ ਸੂਬਾਈ ਆਗੂਆਂ ਪਵਨ ਕੁਮਾਰ, ਗੁਰਪਿਆਰ ਕੋਟਲੀ, ਮਹਿੰਦਰ ਕੌੜਿਆਂਵਾਲੀ ਤੇ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਵਫ਼ਦ ਨੇ ਕਈ ਹੋਰ ਮੰਗਾਂ ਵੀ ਮੰਤਰੀ ਅੱਗੇ ਰੱਖੀਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ


Amritsar News: ਮਸਤੂਆਣਾ ਸਾਹਿਬ 'ਚ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਲਈ ਸ਼੍ਰੋਮਣੀ ਕਮੇਟੀ ਸਹਿਮਤ, ਸਰਕਾਰ ਨੇ ਪੇਸ਼ਕਸ਼ ਮਗਰੋਂ ਨਹੀਂ ਭਰਿਆ ਕੋਈ ਹੁੰਗਾਰਾ: ਐਡਵੋਕੇਟ ਧਾਮੀ


Punjab Weather: ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ! ਪਾਰਾ 0.4 ਡਿਗਰੀ ਤੱਕ ਫਿਸਲਿਆ, 6 ਜਨਵਰੀ ਤੱਕ ਰਹੇਗਾ ਠੰਢ ਦਾ ਕਹਿਰ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ