ਪੜਚੋਲ ਕਰੋ

ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ ਹੋਏਗਾ ਵਿਨਾਸ਼: ਪ੍ਰੋ. ਬਡੂੰਗਰ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ

Patiala News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ ਨਾ ਹੋ ਸਕੇ ਤੇ ਇਹ ਧਾਰਨਾ ਜਿਥੇ ਵਿਆਹ ਦੇ ਸੰਸਕਾਰ ਦੀ ਉਲੰਘਣਾ ਤੇ ਅਪਮਾਨ ਹੈ, ਉੱਥੇ ਕੁਦਰਤੀ ਨਿਯਮਾ ਦੇ ਵੀ ਵਿਰੁੱਧ ਹੈ । 

 ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਝੁਕਾਅ ਨੂੰ ਪ੍ਰਵਾਨਗੀ ਦੇਣ ਨਾਲ ਪਰਿਵਾਰ ਦੇ ਸੰਕਲਪ ਦੀ ਪਰਤਿਸ਼ਠਾ ਨਸ਼ਟ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਸਮਲਿੰਗੀ ਵਿਆਹ ਦੀ ਰਵਾਇਤ ਨੂੰ ਭਾਰਤੀ ਸੰਸਕ੍ਰਿਤੀ ਤੇ ਸਿਧਾ ਹਮਲਾ ਸਮਝਿਆ ਜਾ ਸਕਦਾ ਹੈ ਤੇ ਇਹ ਬੁਰਾਈ, ਨੰਗੇਜ਼, ਪਤਿਤਪੁਣਾ ਤੇ ਨਸ਼ਿਆਂ ਦੇ ਸੇਵਨ ਤੋਂ ਵੀ ਖਤਰਨਾਕ ਹੈ। 

ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਲਿੰਗੀ ਵਿਆਹਾਂ ਦੀ ਰਵਾਇਤ ਕਨੇਡਾ ਤੋਂ ਸ਼ੁਰੂ ਹੋਈ ਸੀ, ਇਸ ਨਾਮੁਰਾਦ ਬਿਮਾਰੀ ਦਾ ਬੀਜ ਕੈਨੇਡਾ ਵਿੱਚ ਚੁਣੇ ਗਏ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਨੇ ਭਾਰਤ ਵਿੱਚ ਬੀਜਿਆ ਅਤੇ ਹੋਲੀ-ਹੋਲੀ ਇਹ ਨਾਂ ਮੁਰਾਦ ਬਿਮਾਰੀ ਭਾਰਤੀ ਸਮਾਜ ਵਿੱਚ ਵੀ ਜੜਾਂ ਫੜਨ ਲੱਗ ਪਈ, ਜੋ ਕਿ ਹੈ ਗੈਰ ਕੁਦਰਤੀ, ਗ਼ੈਰ-ਮਨੁੱਖੀ ਅਤੇ ਅਸੱਭਿਅਕ ਵਰਤਾਰਾ ਸੰਸਾਰ ਦੇ ਵਿਕਾਸ ਵਿਚ ਵੱਡਾ ਰੋੜਾ ਅਤੇ ਵਿਨਾਸ਼ਕਾਰੀ ਹੈ। ਉਹਨਾਂ ਕਿਹਾ ਕਿ ਵਿਦੇਸ਼ੀ ਮੂਲ ਦੇ ਜਿਹੜੇ ਲੋਕ ਸਮਲਿੰਗੀ ਸਬੰਧਾਂ ਦੀ ਵਕਾਲਤ ਕਰਦੇ ਹਨ ਉਨ੍ਹਾਂ ਨੂੰ ਇਹ ਗੱਲ ਜ਼ਰੂਰ ਸਮਝ ਲੈਣੀ ਚਾਹੀਦੀ ਹੈ ਕਿ ਉਹ ਦੇਸ਼ ਅਤੇ ਦੇਸ਼ ਦੀਆਂ ਪ੍ਰਾਚੀਨ ਅਨਮੋਲ ਰਵਾਇਤਾਂ, ਮਾਨਤਾਵਾਂ, ਪਰੰਪਰਾਵਾਂ, ਸਭਿਆਚਾਰਕ, ਸਦਾਚਾਰ ਅਤੇ ਸੰਸਕ੍ਰਿਤੀ ਨੂੰ ਤਬਾਹ ਕਰਨ ਲਈ ਤਤਪਰ ਹਨ, ਉਨ੍ਹਾਂ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਤੇ ਉਹ ਦੇਸ਼ ਅਤੇ ਦੇਸ਼ ਦੀ ਅਨਮੋਲ ਸੰਸਕ੍ਰਿਤੀ ਅਤੇ ਸੱਭਿਆਚਾਰ ਤੋਂ ਉਪਰ ਨਹੀਂ ਹਨ।

ਉਨ੍ਹਾਂ ਕਿਹਾ ਕਿ ਹੈ ਭਾਰਤੀ ਸਮਾਜ ਅੰਦਰ ਸਮਲਿੰਗੀ ਦੀ ਪ੍ਰਵਿਰਤੀ ਨੂੰ ਰੋਕਣ ਲਈ ਲਾਰਡ ਮੈਕਾਲੇ ਨੇ 1860 ਵਿੱਚ ਇਸ ਸਬੰਧੀ ਕਾਨੂੰਨ ਕੌਂਸਲ ਵਿੱਚ ਬਿਲ ਪੇਸ਼ ਕੀਤਾ, ਜੋ ਪਾਸ ਹੋਣ ਉਪ੍ਰੰਤ ਕਾਨੂੰਨ ਬਣਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 377 ਵਿੱਚ ਦਰਜ ਹੈ, ਜਿਸ ਅਨੁਸਾਰ ਸਮਲਿੰਗੀ ਸੰਬੰਧ ਇੱਕ ਸਜਾ ਯੋਗ ਜੁਰਮ ਹੈ। 

ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਵੱਲੋਂ ਸਮਲਿੰਗੀ ਵਿਆਹ ਦੀ ਮਾਨਤਾ ਦਾ ਵਿਰੋਧ ਜ਼ਾਹਰ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਗਏ ਹਲਫਨਾਮੇ ਦੀ ਸ਼ਲਾਘਾ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਇਹ ਧਾਰਨਾ ਭਾਰਤੀ ਪਰੰਪਰਾ ਦੇ ਮੁਤਾਬਕ ਨਹੀਂ ਹੈ ਅਤੇ ਨਾ ਹੀ ਇਹ ਪਤੀ-ਪਤਨੀ ਅਤੇ ਉਨ੍ਹਾਂ ਤੋਂ ਪੈਦਾ ਹੋਏ ਬੱਚਿਆਂ ਦੀ ਧਾਰਨਾ ਨਾਲ ਮੇਲ ਖਾਂਦੀ ਹੈ ਤੇ ਸਮਾਨ ਲਿੰਗ ਵਾਲੇ ਲੋਕਾਂ ਦਾ ਵਿਆਹ ਮੌਜੂਦਾ ਕਾਨੂੰਨ ਦੀਆਂ ਸਥਾਪਿਤ ਧਾਰਾਵਾਂ ਦੀ ਵੀ ਉਲੰਘਣਾ ਹੈ 

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget