Patiala News: ਭਾਦਸੋਂ ਚੁੰਗੀ ਪਟਿਆਲਾ ਵਿਖੇ ਇੱਕ ਸਖਸ਼ ਨੇ ਗਊ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਮੁਤਾਬਕ ਜਿਸ ਨੇ ਗੋਲੀ ਮਾਰੀ, ਉਸ ਦੀ ਧਰਮ ਪਤਨੀ ਨੂੰ ਗਊ ਨੇ ਹਿੱਟ ਕੀਤਾ ਸੀ। ਇਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ।
ਪੁਲਿਸ ਨੇ ਮੁਲਜ਼ਮ ਨੂੰ ਫਿਲਹਾਲ ਰਾਊਂਡ ਅਪ ਕਰ ਲਿਆ ਹੈ। ਪੁਲਿਸ ਨੇ ਕਿਹਾ ਮੁਲਜ਼ਮ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੂੰ ਗਊ ਨੇ ਟੱਕਰ ਮਾਰੀ ਸੀ। ਇਸ ਲਈ ਗੁੱਸੇ ਵਿੱਚ ਪਤੀ ਨੇ ਗਊ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਕਿਹਾ ਕਿ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਤੀ-ਪਤਨੀ ਦੀਆਂ ਭੇਤਭਰੇ ਹਾਲਾਤ 'ਚ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
ਪਟਿਆਲਾ ਜ਼ਿਲੇ ਦੀ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਅਰਨੋ ਦੇ ਡੇਰਾ ਪਲਾਸੌਰ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਤੀ ਅਤੇ ਪਤਨੀ ਦੀਆਂ ਭੇਦਭਰੇ ਹਾਲਾਤਾਂ 'ਚ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼ੁਤਰਾਣਾ ਤੇ ਪਾਤੜਾਂ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।
ਜਿਸ ਮਗਰੋਂ ਐੱਸਐੱਸਪੀ ਪਟਿਆਲਾ ਦੀਪਕ ਪਾਰੀਕਰ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਕਿਸੇ ਵਿਅਕਤੀ ਨੇ ਇਕ ਔਰਤ ਦੀ ਲਾਸ਼ ਮੋਟਰ ਵਾਲੇ ਕਮਰੇ ਕੋਲ ਪਈ ਦੇਖੀ, ਜਦੋਂਕਿ ਇਕ ਵਿਅਕਤੀ ਦੀ ਲਾਸ਼ ਕੋਲ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਲਟਕ ਰਹੀ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।