(Source: ECI/ABP News/ABP Majha)
Rajoana's Ultimatum: ਬਲਵੰਤ ਸਿੰਘ ਰਾਜੋਆਣਾ ਦੇ ਅਲਟੀਮੇਟਮ ਦਾ ਅੱਜ ਆਖਰੀ ਦਿਨ, ਸ਼੍ਰੋਮਣੀ ਕਮੇਟੀ ਵੀ ਹੋਈ ਪੱਬਾਂ ਭਾਰ
Balwant Singh Rajoana's ultimatum: ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ 'ਤੇ ਬੈਠਣ ਤੋਂ ਰੋਕਣ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇਗਾ। ਇਸ ਤੋਂ ਪਹਿਲਾਂ ਭਾਈ ਬਲਵੰਤ ਸਿੰਘ ਰਾਜੋਆਣਾਨ
Balwant Singh Rajoana's ultimatum: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸ਼੍ਰੋਮਣੀ ਕਮੇਟੀ ਦਾ ਵਫ਼ਦ ਮਿਲ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਨੁਮਾਇੰਦੇ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰ ਸਕਦੇ ਹਨ।
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਹਾਲੇ ਤੱਕ SGPC ਨੇ ਵਾਪਸ ਨਹੀਂ ਲਈ ਜਿਸ ਨੂੰ ਦੇਖਦੇ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅੱਜ ਯਾਨੀ 4 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ ਇਸ ਪਟੀਸ਼ਨ ਨੂੰ ਵਾਪਸ ਲੈਣ ਦਾ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਰਾਜੋਆਣਾ 5 ਦਸੰਬਰ ਤੋਂ ਭੁੱਖ ਹੜਤਾਲ 'ਤੇ ਬੈਠ ਜਾਣਗੇ।
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ 'ਤੇ ਬੈਠਣ ਤੋਂ ਰੋਕਣ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇਗਾ। ਇਸ ਤੋਂ ਪਹਿਲਾਂ ਭਾਈ ਬਲਵੰਤ ਸਿੰਘ ਰਾਜੋਆਣਾਨਾ ਨੇ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਬੇਰੰਗ ਮੋੜ ਦਿੱਤਾ ਸੀ। ਇਸ ਲਈ ਇਹ ਮਾਮਲਾ ਗੰਭੀਰ ਹੋ ਗਿਆ ਹੈ।
ਦਰਅਸਲ ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਬੀਤੇ ਦਿਨ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ ਰਾਸ਼ਟਰਪਤੀ ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫਾਰਮੇ ਸੌਂਪੇ ਜਾਣਗੇ।
ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦਾ ਮਾਮਲਾ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਰਾਜੋਆਣਾ ਵੱਲੋਂ ਇਹ ਪਟੀਸ਼ਨ ਵਾਪਸ ਲੈਣ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਬੀਤੇ ਕੱਲ੍ਹ ਪੰਥਕ ਨੁਮਾਇੰਦਿਆਂ ਦੇ ਵੀ ਵਿਚਾਰ ਲਏ ਸਨ ਤੇ ਅੰਤਰਿਗ ਕਮੇਟੀ ਵੱਲੋਂ ਇਹਨਾਂ ਵਿਚਾਰਾਂ ਤੇ ਚਰਚਾ ਕੀਤੀ ਗਈ ਹੈ।