Patiala News: ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਦੁਖਦਾਇਕ ਖਬਰ! ਵਿਦਿਆਰਥਣ ਵੱਲੋਂ ਚੁੱਕਿਆ ਖੌਫਨਾਕ ਕਦਮ, ਸਮਾਪਤ ਕੀਤੀ ਜੀਵਨ ਲੀਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਦਿਆਰਥਣ ਵੱਲੋਂ ਖੌਫਨਾਕ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿਸ ਤੋਂ ਬਾਅਦ ਵਿਦਿਆਰਥੀਆਂ ਦੇ ਵਿੱਚ ਸੋਗ ਦੀ ਲਹਿਰ ਛਾਈ...

Punjabi University Patiala: ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ 30 ਅਪ੍ਰੈਲ ਨੂੰ ਯਾਨੀਕਿ ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਚ ਇੱਕ ਵਿਦਿਆਰਥਣ ਦੇ ਵੱਲੋਂ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਅੰਦਰ ਸੋਗ ਦੀ ਲਹਿਰ ਛਾਈ ਪਈ ਹੈ।
ਮ੍ਰਿਤਕਾ ਦੀ ਪਹਿਛਾਣ ਜਸਪ੍ਰੀਤ ਕੌਰ ਪੁੱਤਰੀ ਸ਼ਰਨਜੀਤ ਸਿੰਘ ਵਾਸੀ ਪਿੰਡ ਜੋਗਾ ਜ਼ਿਲਾ ਮਾਨਸਾ ਵਜੋਂ ਹੋਈ ਹੈ। 19 ਸਾਲਾਂ ਦੀ ਜਸਪ੍ਰੀਤ ਕੌਰ ਜੋ ਕਿ ਮਾਤਾ ਸਾਹਿਬ ਕੌਰ ਹੋਸਟਲ ਦੇ ਵਿੱਚ ਰਹਿੰਦੀ ਸੀ। ਪੁਲਿਸ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੜ੍ਹਾਈ ਦੇ ਪ੍ਰੈਸ਼ਰ ਕਾਰਨ ਡਿਪਰੈਸ਼ਨ ਦੇ ਵਿੱਚ ਜਾਣ ਕਰਕੇ ਜਸਪ੍ਰੀਤ ਵੱਲੋਂ ਇਹ ਖੌਫਨਾਕ ਕਦਮ ਚੁੱਕ ਲਿਆ ਗਿਆ। 194BNS ਦੇ ਤਹਿਤ ਪੁਲਿਸ ਦੇ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ।
ਪੁਲਿਸ ਨੇ ਦੱਸਿਆ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















