Patiala News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਦਾ ਪਰਿਵਾਰ ਮਿਲੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ? ਆਖਿਰਕਾਰ, ਕੀ ਹੋ ਸਕਦੀ ਹੈ ਵਜ੍ਹਾ?
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿੱਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।