ਪੜਚੋਲ ਕਰੋ
Advertisement
Patiala News : ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਵਿਭਾਗ ਦੇ ਜੇਈ ਨੂੰ ਕੀਤਾ ਕਾਬੂ
Patiala News : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Patiala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement