Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਸੀ.ਐਲ.ਯੂ. ਦੀ ਫਾਈਲ ਅੱਗੇ ਤੋਰਨ ਲਈ ਮੰਗੀ ਸੀ 50,000 ਰੁਪਏ ਰਿਸ਼ਵਤ


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।


ਇਹ ਵੀ ਪੜ੍ਹੋ: India vs Canada: ਨਿੱਝਰ ਦੇ ਕਤਲ ਪਿੱਛੇ ਜੁੜਿਆ ਭਾਰਤ ਦਾ ਨਾਂਅ, ਦੋਵਾਂ ਦੇਸ਼ਾਂ ਵਿਚਾਲੇ ਛਿੜੀ 'ਸ਼ਬਦੀ ਜੰਗ', ਜਾਣੋ ਹੁਣ ਤੱਕ ਕੀ ਹੋਇਆ


ਵਿਜੀਲੈਂਸ ਨੇ ਜਾਲ ਵਿਛਾ ਕੇ ਕੀਤਾ ਗ੍ਰਿਫ਼ਤਾਰ


ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: India Vs Canada: ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਤਰਕ, ਨਿੱਝਰ ਦਾ ਕਤਲ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ


ਇਹ ਵੀ ਪੜ੍ਹੋ: Punjab News: ਸਰਕਾਰੀ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਟਾਇਰ ਥੱਲੇ ਆਉਣ ਨਾਲ ਮੌਤ, ਡਰਾਇਵਰ-ਕੰਡਕਟਰ ਹੋਏ ਫ਼ਰਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।