ਪੜਚੋਲ ਕਰੋ

Vigilance - ਕੈਪਟਨ ਦਾ ਸਲਾਹਕਾਰ ਹਾਲੇ ਤੱਕ ਨਹੀਂ ਸਲਾਖਾਂ ਪਿੱਛੇ, 2 ਦਿਨਾਂ ਬਾਅਦ ਭਰਤ ਇੰਦਰ ਚਾਹਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ !

Bharat Inder Singh Chahal - ਪਟਿਆਲਾ ਵਿਜੀਲੈਂਸ ਕੋਲ ਮਾਮਲਾ ਦਰਜ ਹੋਇਆ ਸੀ ਪਰ ਦੋ ਦਿਨਾਂ ਦੌਰਾਨ ਵਿਜੀਲੈਂਸ ਨੇ ਕੋਈ ਛਾਪਾ ਨਹੀਂ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰੀ ਲਈ ਵਿਜੀਲੈਂਸ ਕਾਗ਼ਜ਼ੀ ਪ੍ਰਕਿਰਿਆ ਪੂਰੀ ਕਰ ਰਹੀ ਹੈ...

Patiala : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਪਰਚਾ ਦਰਜ ਹੋਏ ਨੂੰ 2 ਦਿਨ ਹੋ ਗਏ ਹਨ। ਪਰ ਵਿਜੀਲੈਂਸ ਵੱਲੋਂ ਹਾਲੇ ਤੱਕ ਭਰਤ ਇੰਦਰ ਸਿੰਘ ਚਾਹਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 

ਦੋ ਅਗਸਤ ਨੂੰ ਉਨ੍ਹਾਂ ਖ਼ਿਲਾਫ਼ ਪਟਿਆਲਾ ਵਿਜੀਲੈਂਸ ਕੋਲ ਮਾਮਲਾ ਦਰਜ ਹੋਇਆ ਸੀ ਪਰ ਦੋ ਦਿਨਾਂ ਦੌਰਾਨ ਵਿਜੀਲੈਂਸ ਨੇ ਕੋਈ ਛਾਪਾ ਨਹੀਂ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰੀ ਲਈ ਵਿਜੀਲੈਂਸ ਕਾਗ਼ਜ਼ੀ ਪ੍ਰਕਿਰਿਆ ਪੂਰੀ ਕਰ ਰਹੀ ਹੈ, ਜਿਸ ਤੋਂ ਬਾਅਦ ਹੀ ਛਾਪੇਮਾਰੀ ਹੋਵੇਗੀ।ਉਨ੍ਹਾਂ ’ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦਾ ਦੋਸ਼ ਹੈ।

ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। 
 
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget