ਪੜਚੋਲ ਕਰੋ

Punjab News: "ਜਿਹੜਾ ਪਿੰਡ ਨਸ਼ਿਆਂ ਨੂੰ ਕਰੇਗਾ ਤੌਬਾ, ਪੰਜਾਬ ਸਰਕਾਰ ਦੇਵੇਗੀ 'ਗੱਫੇ'"

ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ ਵਿੱਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ 'ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।

Punjab News: ਸਮਾਣਾ ਹਲਕੇ ਦੇ ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿਕਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ 'ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਸਹੁੰ ਖਾਧੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ ਵਿੱਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ 'ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।

ਸਮਾਣਾ ਦੇ ਡੀਐਸਪੀ ਸੌਰਵ ਜਿੰਦਲ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਅਤੇ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸੱਦੇ ਉਤੇ ਪਿੰਡ ਪੁੱਜੇ। ਪਿੰਡ ਦੇ ਗੁਰੂ ਘਰ ਵਿਖੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਮੁਰਾਦਪੁਰ ਵਿੱਚ ਕਿਸੇ ਨੂੰ ਕੋਈ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਬਾਹਰੋਂ ਆਕੇ ਇੱਥੇ ਨਸ਼ਾ ਵੇਚੇਗਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿਹੜੇ ਲੋਕ ਨਸ਼ਿਆਂ ਦੇ ਸੇਵਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

ਡੀ.ਐਸ.ਪੀ. ਸੌਰਵ ਜਿੰਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਹਦਾਇਤਾਂ 'ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਦੇਖ-ਰੇਖ ਹੇਠ ਨਸ਼ਿਆਂ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਇਸੇ ਤਹਿਤ ਹੀ ਪਿੰਡ ਮੁਰਾਦ ਪੁਰ ਦੇ ਲੋਕ ਨਸ਼ਿਆਂ ਤੋਂ ਤੰਗ ਆਕੇ ਪੁਲਿਸ ਨੂੰ ਨਸ਼ਿਆਂ ਦੀ ਪਿੰਡ ਵਿੱਚ ਵਿਕਰੀ ਵਿਰੁੱਧ ਸਹਿਯੋਗ ਦੇਣ ਲਈ ਅੱਗੇ ਆਏ ਹਨ।

ਇਸੇ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਜੰਗ ਵਿੱਚ ਸਹਿਯੋਗ ਦੇਣ ਸਮੇਤ ਨਸ਼ਿਆਂ ਨੂੰ ਤੌਬਾ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਪੀ.ਏ. ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਸੀ.ਆਈ.ਏ. ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਪਿੰਡ ਮੁਰਾਦਪੁਰ 'ਚ ਹੈਰੋਇਨ, ਚਿੱਟਾ, ਸਮੈਕ, ਨਸ਼ੀਲੀਆਂ ਗੋਲੀਆਂ, ਗਾਂਜਾ, ਭੁੱਕੀ ਚੂਰਾ ਪੋਸਤ ਆਦਿ ਨਸ਼ਿਆਂ ਦੀ ਵਿਕਰੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਨ, ਜਿਸ ਲਈ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਤੌਬਾ ਕਰਨ ਲਈ ਮਨਾਇਆ। ਉਨ੍ਹਾਂ ਕਿਹਾ ਕਿ ਅੱਜ ਪਿੰਡ ਦੇ ਵੱਡੇ ਇਕੱਠ 'ਚ ਲੋਕਾਂ ਦੇ ਧਾਰਮਿਕ ਵਿਸ਼ਵਾਸ਼ ਮੁਤਾਬਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਲੋਕਾਂ ਨੇ ਇਸ ਉਪਰ ਕਾਇਮ ਰਹਿਣ ਦਾ ਪ੍ਰਣ ਵੀ ਕੀਤਾ ਹੈ।

ਟਾਪ ਹੈਡਲਾਈਨ

Lawrence Jail Interview Case : ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ , ਪੰਜਾਬ ਸਰਕਾਰ ਦੇ ਹੁਕਮ ਰੱਦ
Lawrence Jail Interview Case : ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ , ਪੰਜਾਬ ਸਰਕਾਰ ਦੇ ਹੁਕਮ ਰੱਦ
Amla Benefits : ਰੋਜ਼ ਇੱਕ ਆਂਵਲਾ ਖਾਣ ਨਾਲ ਸਰੀਰ 'ਚ ਕੀ ਹੁੰਦੇ ਹਨ ਬਦਲਾਅ? ਜਾਣੋ ਫਾਇਦੇ
Amla Benefits : ਰੋਜ਼ ਇੱਕ ਆਂਵਲਾ ਖਾਣ ਨਾਲ ਸਰੀਰ 'ਚ ਕੀ ਹੁੰਦੇ ਹਨ ਬਦਲਾਅ? ਜਾਣੋ ਫਾਇਦੇ
 Health Checkup : 40 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਜ਼ਰੂਰ ਕਰਵਾਉਣੇ ਚਾਹੀਦੇ ਹਨ ਇਹ ਹੈਲਥ ਚੈਕਅੱਪ, ਜਾਣੋ ਕਿਉਂ 
 Health Checkup : 40 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਜ਼ਰੂਰ ਕਰਵਾਉਣੇ ਚਾਹੀਦੇ ਹਨ ਇਹ ਹੈਲਥ ਚੈਕਅੱਪ, ਜਾਣੋ ਕਿਉਂ 
ਸਿਹਤ ਦਾ ਖਜ਼ਾਨਾ ਹੈ ਅੰਜੀਰ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
ਸਿਹਤ ਦਾ ਖਜ਼ਾਨਾ ਹੈ ਅੰਜੀਰ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lawrence Jail Interview Case : ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ , ਪੰਜਾਬ ਸਰਕਾਰ ਦੇ ਹੁਕਮ ਰੱਦ
Lawrence Jail Interview Case : ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ , ਪੰਜਾਬ ਸਰਕਾਰ ਦੇ ਹੁਕਮ ਰੱਦ
Amla Benefits : ਰੋਜ਼ ਇੱਕ ਆਂਵਲਾ ਖਾਣ ਨਾਲ ਸਰੀਰ 'ਚ ਕੀ ਹੁੰਦੇ ਹਨ ਬਦਲਾਅ? ਜਾਣੋ ਫਾਇਦੇ
Amla Benefits : ਰੋਜ਼ ਇੱਕ ਆਂਵਲਾ ਖਾਣ ਨਾਲ ਸਰੀਰ 'ਚ ਕੀ ਹੁੰਦੇ ਹਨ ਬਦਲਾਅ? ਜਾਣੋ ਫਾਇਦੇ
 Health Checkup : 40 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਜ਼ਰੂਰ ਕਰਵਾਉਣੇ ਚਾਹੀਦੇ ਹਨ ਇਹ ਹੈਲਥ ਚੈਕਅੱਪ, ਜਾਣੋ ਕਿਉਂ 
 Health Checkup : 40 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਜ਼ਰੂਰ ਕਰਵਾਉਣੇ ਚਾਹੀਦੇ ਹਨ ਇਹ ਹੈਲਥ ਚੈਕਅੱਪ, ਜਾਣੋ ਕਿਉਂ 
ਸਿਹਤ ਦਾ ਖਜ਼ਾਨਾ ਹੈ ਅੰਜੀਰ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
ਸਿਹਤ ਦਾ ਖਜ਼ਾਨਾ ਹੈ ਅੰਜੀਰ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 27 DSP ਦੇ ਅਚਾਨਕ ਤਬਾਦਲੇ, 24 ਜ਼ਿਲ੍ਹਿਆਂ ਵਿੱਚ ਨਵੇਂ SDPO ਤਾਇਨਾਤ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 27 DSP ਦੇ ਅਚਾਨਕ ਤਬਾਦਲੇ, 24 ਜ਼ਿਲ੍ਹਿਆਂ ਵਿੱਚ ਨਵੇਂ SDPO ਤਾਇਨਾਤ, ਇੱਥੇ ਵੇਖੋ ਲਿਸਟ...
Mohali 'ਚ ਚਾਕੂ ਮਾਰ ਕੇ ਮਹਿਲਾ ਦਾ ਕਤਲ , ਘਰ 'ਚ ਖੂਨ ਨਾਲ ਲਥਪਥ ਮਿਲੀ ਲਾਸ਼, ਪਹਿਲੇ ਪਤੀ ਨਾਲ ਚੱਲ ਰਿਹਾ ਸੀ ਵਿਵਾਦ
Mohali 'ਚ ਚਾਕੂ ਮਾਰ ਕੇ ਮਹਿਲਾ ਦਾ ਕਤਲ , ਘਰ 'ਚ ਖੂਨ ਨਾਲ ਲਥਪਥ ਮਿਲੀ ਲਾਸ਼, ਪਹਿਲੇ ਪਤੀ ਨਾਲ ਚੱਲ ਰਿਹਾ ਸੀ ਵਿਵਾਦ
Punjab Power Crisis :  ਪੰਜਾਬ ’ਚ ਬਿਜਲੀ ਸੰਕਟ ! ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ , 4-5 ਘੰਟੇ ਦੇ ਲੱਗ ਰਹੇ ਹਨ ਕੱਟ
Punjab Power Crisis :  ਪੰਜਾਬ ’ਚ ਬਿਜਲੀ ਸੰਕਟ ! ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ , 4-5 ਘੰਟੇ ਦੇ ਲੱਗ ਰਹੇ ਹਨ ਕੱਟ
Embed widget