Patiala News: ਰਾਜਪੁਰਾ-ਅੰਬਾਲਾ-ਸਰਹਿੰਦ ਨੈਸ਼ਨਲ ਹਾਈਵੇ ਉੱਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਈਵੇ ਉੱਤੇ ਖੜ੍ਹੇ ਘੋੜਾ ਟਰਲੇ ਵਿੱਚ ਕਾਰ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਦੇ ਪਰਖਚੇ ਉੱਡ ਗਏ। ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕੀ ਅੰਬਾਲਾ ਸਾਈਡ ਤੋਂ ਆ ਰਹੀ ਕਾਰ ਦੇ ਸਾਹਮਣੇ ਅਚਾਨਕ ਇੱਕ ਮੋਟਰਸਾਈਕਲ ਸਵਾਰ ਆ ਗਿਆ। ਉਸ ਨੂੰ ਬਚਾਉਣ ਲਈ ਕਾਰ ਦੇ ਡਰਾਈਵਰ ਵੱਲੋਂ ਬ੍ਰੇਕ ਲਾਈ ਗਈ ਪਰ ਕਾਰ ਸਲਿੱਪ ਰੋਡ ਦੇ ਕਿਨਾਰੇ ਖੜ੍ਹੇ ਘੋੜਾ ਟਰਾਲੇ ਵਿੱਚ ਕੰਡਕਟਰ ਸਾਈਡ ਤੋਂ ਜਾ ਵੱਜੀ।
Year Ender 2023: ਨੌਕਰੀ ਦੇ ਲਿਹਾਜ਼ ਨਾਲ ਬੇਹੱਦ ਖ਼ਰਾਬ ਰਿਹਾ ਸਾਲ 2023, ਆਈਟੀ ਸੈਕਟਰ ਤੇ ਪਈ ਸਭ ਤੋਂ ਤਗੜੀ ਮਾਰ
ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਕੰਡਕਟਰ ਸਾਈਡ ਬੈਠੇ ਵਿਅਕਤੀ ਦੀ ਇਸ ਹਾਦਸੇ ਵਿੱਚ ਗਰਦਨ ਹੀ ਉੱਤਰ ਗਈ। ਕਾਰ ਵਿੱਚ ਖੰਨਾ ਨਿਵਾਸੀ ਹਰਦੀਪ ਸਿੰਘ ਤੇ ਪ੍ਰੇਮ ਖੱਤਰੀ ਤੇ ਉਨ੍ਹਾਂ ਦਾ ਡਰਾਈਵਰ ਸਵਾਰ ਸਨ। ਕਾਰ ਸਵਾਰ ਅੰਬਾਲਾ ਕਿਸੇ ਬਿਜਨੈੱਸ ਡੀਲ ਲਈ ਗਏ ਸਨ। ਵਾਪਸੀ ਸਮੇਂ ਰਾਜਪੁਰਾ ਗਗਨ ਚੌਕ ਨਜ਼ਦੀਕ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।
ਮੌਕੇ ਉੱਤੇ ਮੌਜੂਦ ਸਮਾਜ ਸੇਵੀ ਤੇ ਐਡਵੋਕੇਟ ਉਪਕਾਰ ਸਿੰਘ ਅਨੁਸਾਰ ਇਹ ਹਾਦਸਾ ਹਾਈਵੇ ਅਥਾਰਟੀ ਤੇ ਲੋਕਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਹ ਇਸ ਮਸਲੇ ਨੂੰ ਕਾਨੂੰਨੀ ਤੌਰ ਉੱਤੇ ਵਿਚਾਰਨਗੇ।
ਫਗਵਾੜਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ
ਇਸੇ ਤਰ੍ਹਾਂ ਫਗਵਾੜਾ ਨੇੜੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗੜ੍ਹਸ਼ੰਕਰ ਤੋਂ ਜਲੰਧਰ ਵੱਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਤੇ ਪੁਰਸ਼ੋਤਮ ਕੌਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਨਜ਼ਦੀਕੀ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ 'ਚ ਛਾਲ ਮਾਰ ਕੇ ਬਾਕੀ ਕਾਰ ਸਵਾਰਾਂ ਨੂੰ ਬਚਾ ਲਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਲੀ ਸੂਚਨਾ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ, ਪੁੱਤਰ ਗਰਬਾਜ਼ ਸਿੰਘ ਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਵੱਲ ਜਾ ਰਹੇ ਸਨ। ਪਿੰਡ ਬੋਹਾ ਫਗਵਾੜਾ ਨੇੜੇ ਅਚਾਨਕ ਇੰਦਰਜੀਤ ਸਿੰਘ ਤੋਂ ਕਾਰ ਬੇਕਾਬੂ ਹੋ ਗਈ। ਇਸ ਕਾਰਨ ਕਾਰ ਆਪਣਾ ਸੰਤੁਲਨ ਗੁਆ ਬੈਠੀ। ਇਸ ਦੌਰਾਨ ਕਾਰ ਡਿਵਾਈਡਰ ਨਾਲ ਜਾ ਟਕਰਾ ਕੇ ਨਹਿਰ ਵਿੱਚ ਜਾ ਡਿੱਗੀ।