ਪੜਚੋਲ ਕਰੋ

Patiala News: ਪਟਿਆਲਾ 'ਚ ਪਾਕਿ ਲਈ ਜਾਸੂਸੀ ਕਰਦਾ ਸ਼ਖਸ਼ ਗ੍ਰਿਫ਼ਤਾਰ; ਵੱਖ-ਵੱਖ ਐਪਸ ਰਾਹੀਂ ਪਾਕਿਸਤਾਨੀ ਏਜੰਸੀਆਂ ਨਾਲ ਸ਼ੇਅਰ ਕਰਦਾ ਸੀ ਫੌਜੀ ਗਤੀਵਿਧੀਆਂ

ਪੰਜਾਬ ਦੇ ਪਟਿਆਲਾ 'ਚ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਫੌਜ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਭੇਜ ਰਿਹਾ ਸੀ।...

ਪੰਜਾਬ ਦੇ ਪਟਿਆਲਾ 'ਚ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਫੌਜ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਭੇਜ ਰਿਹਾ ਸੀ। ਆਰੋਪੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਇਸ ਦੀ ਜਾਣਕਾਰੀ ਦਿੱਤੀ।

ਆਰੋਪੀ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਉਸ ਨਾਲ ਪੁੱਛਗਿੱਛ ਕਰ ਰਹੀ ਹੈ। ਦੂਜੇ ਪਾਸੇ, ਆਰੋਪੀ ਦੇ ਪਰਿਵਾਰ ਨੇ ਕਿਹਾ ਕਿ ਉਹ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ ਅਤੇ ਜਿਸ ਕਿਸਮ ਦੇ ਦੋਸ਼ ਉਸ 'ਤੇ ਲਗਾਏ ਗਏ ਹਨ, ਉਹ ਅਜਿਹਾ ਵਿਅਕਤੀ ਨਹੀਂ ਹੈ।

ਹਨੀ ਟਰੈਪ ਕਰਕੇ ਫਸਾਇਆ ਗਿਆ

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਆਂਢੀ ਦੇਸ਼ ਦੀਆਂ ਏਜੰਸੀਆਂ ਨੇ ਸੋਸ਼ਲ ਮੀਡੀਆ ਰਾਹੀਂ ਉਸਨੂੰ ਹਨੀ ਟਰੈਪ 'ਚ ਫਸਾਇਆ। ਲੜਕੀਆਂ ਦੀਆਂ ਨਕਲੀ ਪ੍ਰੋਫ਼ਾਈਲ ਬਣਾਕੇ ਉਹਨੂੰ ਫੁਸਲਾਇਆ ਗਿਆ। ਜਦ ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਜਾਲ ਵਿੱਚ ਫਸ ਗਿਆ, ਤਾਂ ਉਸਨੂੰ ਭਾਰਤੀ ਮੋਬਾਇਲ ਨੰਬਰ 'ਤੇ ਵਾਟਸਐਪ ਐਕਟਿਵੇਟ ਕਰਵਾਉਣ ਲਈ ਆਖਿਆ ਗਿਆ ਅਤੇ ਫਿਰ ਉਸ ਤੋਂ OTP ਲਿਆ ਗਿਆ, ਤਾਂ ਜੋ ਪਾਕਿਸਤਾਨ ਵਿੱਚ ਮੌਜੂਦ ਭਾਰਤ ਵਿਰੋਧੀ ਤੱਤ ਉਸ ਨੰਬਰ ਦੀ ਵਰਤੋਂ ਕਰ ਸਕਣ। ਇਸ ਤੋਂ ਬਾਅਦ ਉਸ ਤੋਂ ਫੌਜੀ ਕੈਂਪ ਦੀ ਹਲਚਲ, ਥਾਂਵਾਂ ਦੀ ਜਾਣਕਾਰੀ ਅਤੇ ਤਸਵੀਰਾਂ ਮੰਗਵਾਈਆਂ ਗਈਆਂ। ਇਸ ਦੇ ਬਦਲੇ ਉਹਨੂੰ ਆਰਥਿਕ ਲਾਭ ਦਿੱਤਾ ਗਿਆ। ਪੁਲਿਸ ਨੇ ਆਰੋਪੀ ਦਾ ਮੋਬਾਈਲ ਵੀ ਬਰਾਮਦ ਕਰ ਲਿਆ ਹੈ।

ਵਿਸ਼ੇਸ਼ ਆਈਡੀ ਬਣਾਈ ਸੀ ਮੁਲਜ਼ਮ ਨੇ
ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ 'ਪੰਜਾਬੀ ਕੁੜੀ' ਦੇ ਨਾਂ ਨਾਲ ਬਣਾਈ ਆਈਡੀ ਰਾਹੀਂ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਲੋਕਾਂ ਨਾਲ ਜੁੜਿਆ ਕਰਦਾ ਸੀ। ਇਸ ਤੋਂ ਇਲਾਵਾ ਇਸ ਤਰ੍ਹਾਂ ਦੀਆਂ ਹੋਰ ਚੀਜ਼ਾਂ ਵੀ ਸਾਹਮਣੇ ਆਈਆਂ ਹਨ। ਦੂਜੇ ਪਾਸੇ, ਇਸ ਤੋਂ ਪਹਿਲਾਂ ਮੋਹਾਲੀ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਇੱਕ ਫੌਜੀ ਅਤੇ ਇੱਕ ਸਾਬਕਾ ਫੌਜੀ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।


ਪਤੀ ਨੂੰ ਗਲਤ ਫਸਾਇਆ ਗਿਆ

ਗੁਰਪ੍ਰੀਤ ਦੀ ਪਤਨੀ ਰਾਜਪ੍ਰੀਤ ਨੇ ਦੱਸਿਆ ਕਿ ਉਹ ਹਾਲ ਹੀ ਵਿੱਚ ਨੈਨਾ ਦੇਵੀ ਦਰਸ਼ਨ ਕਰਕੇ ਵਾਪਸ ਆਏ ਸਨ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਘਰ ਤੋਂ ਲੈ ਗਈ। ਰਾਜਪ੍ਰੀਤ ਨੇ ਕਿਹਾ, “ਮੈਨੂੰ ਮੇਰੇ ਪੁੱਤ ਦਾ ਫ਼ੋਨ ਆਇਆ ਕਿ ਪੁਲਿਸ ਪਾਪਾ ਨੂੰ ਲੈ ਗਈ ਹੈ। ਅਸੀਂ ਮੌਕੇ 'ਤੇ ਖੜੀ ਪੁਲਿਸ ਦੀ ਪਛਾਣ ਵੀ ਕਰ ਲਈ। ਸ਼ੁਰੂ ਵਿੱਚ ਪੁਲਿਸ ਵਾਲੇ ਕਹਿੰਦੇ ਰਹੇ ਕਿ ਉਹ ਕਿਸੇ ਨੂੰ ਲੈ ਕੇ ਨਹੀਂ ਗਏ, ਪਰ ਆਖ਼ਿਰ ਵਿੱਚ ਉਨ੍ਹਾਂ ਨੇ ਮਨ ਲਿਆ ਕਿ ਉਹੀ ਗੁਰਪ੍ਰੀਤ ਨੂੰ ਲੈ ਗਏ ਸਨ। ਉਹ ਦਿੱਲੀ ਪੁਲਿਸ ਸੀ।”


ਮਹਿਲਾ ਨੇ ਅੱਗੇ ਦੱਸਿਆ ਕਿ ਉਹਨਾਂ ਦਾ ਪਰਿਵਾਰ ਦਿਹਾੜੀ ਮਜ਼ਦੂਰੀ ਕਰਕੇ ਗੁਜ਼ਾਰਾ ਕਰਦਾ ਹੈ। ਉਨ੍ਹਾਂ ਕਿਹਾ, “ਸਾਡੇ ਉੱਤੇ ਜੋ ਦੋਸ਼ ਲਾਏ ਜਾ ਰਹੇ ਹਨ, ਉਹ ਗਲਤ ਹਨ। ਮੇਰਾ ਪਤੀ ਅਜਿਹਾ ਇਨਸਾਨ ਨਹੀਂ ਹੈ।” ਉਨ੍ਹਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਦੋ ਬੱਚੇ ਹਨ—ਇੱਕ ਪੁੱਤ ਤੇ ਇੱਕ ਧੀ।

 

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget