Patiala News: ਬਸ ਐਨੀ ਕੁ ਗੱਲ੍ਹ ਪਿੱਛੇ 20 ਨੌਜਵਾਨਾਂ ਨੇ ਦੁਕਾਨਦਾਰ ਨੂੰ ਪਵਾਈਆਂ ਭਾਜੜਾਂ, ਹੈਲਪਰ ਵੀ ਵਿੱਚੇ ਰਗੜਿਆ
ਪੀੜਤ ਦੁਕਾਨਦਾਰ ਨੇ ਕਿਹਾ ਕਿ ਜਦੋਂ ਮੈਂ ਮੌਕੇ 'ਤੇ ਪਹੁੰਚਿਆ ਤਾਂ ਉਸ ਨੇ ਮੈਨੂੰ ਕਿਹਾ ਕਿ ਤੂੰ ਇੱਥੇ ਗੁੰਡਾ ਲੱਗਿਆ ਹੈ ਤੇ ਉਸ ਤੋਂ ਬਾਅਦ ਜਦੋਂ ਮੈਂ ਉਸ ਨੂੰ ਸਮਝਾਉਣ ਲੱਗਾ ਤਾਂ ਉਸ ਨੇ ਆਪਣੇ ਸਾਥੀਆਂ ਨੂੰ ਬੁਲਾਇਆ ਅਤੇ ਸਾਡੀ

ਪਟਿਆਲਾ ਦੇ ਕਿਲ੍ਹਾ ਚੌਂਕ ਨਜਦੀਕ ਮਿੰਨੀ ਮਾਰਕੀਟ 'ਚ ਉਸ ਵੇਲੇ ਹੰਗਾਮਾ ਮੱਚ ਗਿਆ ਜਦੋਂ 15 ਤੋਂ 20 ਨੌਜਵਾਨ ਹੱਥਾਂ ਵਿੱਚ ਡਾਂਗਾਂ ਅਤੇ ਹਥਿਆਰ ਲੈ ਕੇ ਭਰੇ ਬਾਜ਼ਾਰ ਦੇ ਵਿੱਚ ਵੜ ਗਏ। ਬਾਜ਼ਾਰ 'ਚ ਇਹਨਾਂ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦਿਖਾਇਆ। ਜਿਸ ਨੇ ਪੰਜਾਬ ਪੁਲਿਸ ਦੇ ਸਖ਼ਤ ਪਹਿਰੇ 'ਤੇ ਸਵਾਲ ਖੜ੍ਹੇ ਕਰ ਦਿੱਤੇ।
ਇਹਨਾਂ ਬਦਮਾਸ਼ਾਂ ਨੇ ਇੱਕ ਦੁਕਾਨਦਾਰ ਨੂੰ ਬਾਜ਼ਾਰ ਦੇ ਵਿੱਚ ਹੀ ਕੁੱਟ ਦਿੱਤਾ। ਇਸ ਕੁੱਟਮਾਰ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹਨ। ਜਿਸ ਵਿੱਚ ਕਈ ਨੌਜਵਾਨ ਦਿਖਾਈ ਦੇ ਰਹੇ ਨੇ ਜਿਨ੍ਹਾਂ ਵੱਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਭਰੇ ਬਾਜ਼ਾਰ ਦੇ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਗਈ।
ਪੀੜਤ ਦੁਕਾਨਦਾਰ ਨੇ ਦੱਸਿਆ ਕਿ ਦੁਪਹਿਰ ਵੇਲੇ ਇੱਕ ਸਰਦਾਰ ਨੌਜਵਾਨ ਸਾਡੀ ਦੁਕਾਨ ਦੇ ਕੋਲ ਪਹੁੰਚਿਆ। ਸਾਡੇ ਦੁਕਾਨ 'ਤੇ ਕੰਮ ਕਰਨ ਵਾਲੇ ਮੁੰਡੇ ਨੇ ਉਸ ਨੂੰ ਕਿਹਾ ਕਿ ਤੁਸੀਂ ਆਪਣਾ ਸਕੂਟਰ ਅੱਗੇ ਲਗਾ ਲਓ। ਬਸ ਐਨੇ ਵਿੱਚ ਹੀ ਉਸ ਨੇ ਗਾਲਾ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਪੀੜਤ ਦੁਕਾਨਦਾਰ ਨੇ ਕਿਹਾ ਕਿ ਜਦੋਂ ਮੈਂ ਮੌਕੇ 'ਤੇ ਪਹੁੰਚਿਆ ਤਾਂ ਉਸ ਨੇ ਮੈਨੂੰ ਕਿਹਾ ਕਿ ਤੂੰ ਇੱਥੇ ਗੁੰਡਾ ਲੱਗਿਆ ਹੈ ਤੇ ਉਸ ਤੋਂ ਬਾਅਦ ਜਦੋਂ ਮੈਂ ਉਸ ਨੂੰ ਸਮਝਾਉਣ ਲੱਗਾ ਤਾਂ ਉਸ ਨੇ ਆਪਣੇ ਸਾਥੀਆਂ ਨੂੰ ਬੁਲਾਇਆ ਅਤੇ ਸਾਡੀ ਦੁਕਾਨ ਦੇ ਉੱਪਰ ਆ ਕੇ ਸਾਡੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਜਿਸ ਵਿੱਚ ਮੇਰੇ ਅਤੇ ਮੇਰੇ ਭਾਣਜੇ ਦੇ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਪੁਲਿਸ ਨੂੰ ਸੂਚੀਤ ਕੀਤਾ ਗਿਆ। ਪੁਲਿਸ ਨੇ ਸਾਡੇ ਬਿਆਨ ਲਿਖ ਲਏ ਹਨ ਅਤੇ ਪੁਲਿਸ ਨੇ ਸੀਸੀਟੀਵੀ ਦੀਆਂ ਤਸਵੀਰਾਂ ਵੀ ਦੇਖੀਆਂ ਹਨ। ਉੱਥੇ ਹੀ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਅਸੀਂ ਮੌਕੇ ਤੇ ਪਹੁੰਚੇ ਸੀ। ਅਤੇ ਸੀਸੀਟੀਵੀ ਕੈਮਰੇ ਦੀ ਤਸਵੀਰਾਂ ਵੀ ਖੰਗਾਲੀ ਗਈ। ਹੁਣ ਇਹਨਾਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
