Nabha news: ਨੌਜਵਾਨਾਂ ਨੇ ਕਿਸਾਨਾਂ ਨੂੰ ਸਮਰਪਿਤ ਹੋ ਕੇ ਮਨਾਈ ਬਸੰਤ ਪੰਚਮੀ, ਕਿਹਾ- ਅਸੀਂ ਵੀ ਕਿਸਾਨ ਅੰਦੋਲਨ ਦਾ ਬਣਾਂਗੇ ਹਿੱਸਾ
Patiala news: ਨੌਜਵਾਨਾਂ ਨੇ ਕਿਹਾ ਕਿ ਇਹ ਬਸੰਤ ਪੰਚਮੀ ਕਿਸਾਨੀ ਅੰਦੋਲਨ ਦੇ ਨਾਮ ‘ਤੇ ਮਨਾਈ ਜਾ ਰਹੀ ਹੈ, ਕਿਉਂਕਿ ਬਾਡਰਾਂ ‘ਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਦਾ ਤਸ਼ਦਦ ਸਹਿ ਰਹੇ ਹਨ, ਅਸੀਂ ਵੀ ਕਿਸਾਨੀ ਅੰਦੋਲਨ ਦਾ ਹਿੱਸਾ ਬਣਾਂਗੇ।
Punjab news: ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਬੜੇ ਹੀ ਉਤਸ਼ਾਹ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਜ਼ਿਆਦਾਤਰ ਨੌਜਵਾਨ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਤੰਗ ਉਡਾ ਕੇ ਬਸੰਤ ਪੰਚਮੀ ਮਨਾ ਰਹੇ ਹਨ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨੌਜਵਾਨ ਪੀੜੀ ਆਪਣੇ-ਆਪਣੇ ਚੁਬਾਰਿਆਂ ‘ਤੇ ਕਿਸਾਨੀ ਅੰਦੋਲਨ ਦੇ ਗੀਤ ਲਗਾ ਕੇ ਪਤੰਗ ਉਡਾਉਣ ਵਿੱਚ ਮਸ਼ਰੂਫ਼ ਨਜ਼ਰ ਆਈ।
ਨੌਜਵਾਨਾਂ ਨੇ ਕਿਹਾ ਕਿ ਇਹ ਬਸੰਤ ਪੰਚਮੀ ਕਿਸਾਨੀ ਅੰਦੋਲਨ ਦੇ ਨਾਮ ‘ਤੇ ਮਨਾਈ ਜਾ ਰਹੀ ਹੈ, ਕਿਉਂਕਿ ਬਾਡਰਾਂ ‘ਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਦਾ ਤਸ਼ਦਦ ਸਹਿ ਰਹੇ ਹਨ, ਅਸੀਂ ਵੀ ਕਿਸਾਨੀ ਅੰਦੋਲਨ ਦਾ ਹਿੱਸਾ ਬਣਾਂਗੇ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਪੰਜਾਬੀਆਂ ਨੂੰ ਹਮੇਸ਼ਾ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ ਪਰ ਪੰਜਾਬੀ ਆਪਣਾ ਹੱਕ ਲੈਣਾ ਜਾਣਦੇ ਹਨ ਅਤੇ ਉਹ ਬਾਰਡਰਾਂ ਨੂੰ ਤੋੜ ਕੇ ਦਿੱਲੀ ਜਰੂਰ ਜਾਣਗੇ।
ਇਹ ਵੀ ਪੜ੍ਹੋ: Farmers Protest: ਕਿਸਾਨਾਂ ‘ਤੇ ਅਥਰੂ ਗੈਸ ਦੇ ਗੋਲੇ ਛੱਡਣ ‘ਤੇ ਬੋਲੇ ਗੁਰਨਾਮ ਸਿੰਘ ਚੜੂਨੀ, ਕਿਹਾ- ‘ਇਹ ਕੋਈ ਵਿਦੇਸ਼ੀ ਕਿਸਾਨ ਨਹੀਂ’
ਉਨ੍ਹਾਂ ਕਿਹਾ ਕਿ ਅਸੀਂ ਵੀ ਕੱਲ ਨੂੰ ਕਿਸਾਨੀ ਅੰਦੋਲਨ ਵਿੱਚ ਜਾ ਕੇ ਮੋਢੇ ਨਾਲ ਮੋਢੇ ਜੋੜ ਕੇ ਕਿਸਾਨਾਂ ਨਾਲ ਲੜਾਈ ਲੜਾਂਗੇ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਬਾਰਡਰਾਂ ‘ਤੇ ਲੜਾਈ ਲੜ ਰਹੇ ਹਨ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਉੱਤੇ ਅਥਰੂ ਗੈਸ ਦੇ ਗੋਲੇ ਅਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Farmers Protest: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਫੈਸਲਾ, ਭਲਕੇ ਇਨ੍ਹਾਂ 7 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।