Sangrur news: ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਵਿਖੇ ਵਿਦਿਆਰਥਣਾਂ ਵਿੱਚ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।

Continues below advertisement


ਇਸ ਮੁਕਾਬਲੇ ਵਿੱਚ ਕੁੱਲ 10 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ।


ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਪੋਸਟਰ ਮੁਕਾਬਲਿਆਂ ਵਿੱਚ ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਪਹਿਲੇ ਸਥਾਨ ਤੇ, ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਅੰਜਲੀ ਦੂਜੇ ਸਥਾਨ ਤੇ ਅਤੇ ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਰਜਨੀ ਤੀਜੇ ਸਥਾਨ ਤੇ ਰਹੀ।


ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਕ੍ਰਿਪਾਲ ਸਿੰਘ, ਡੀ.ਐਮ.ਸੀ. ਡਾ. ਵਿਕਾਸ ਧੀਰ, ਡੀ.ਸੀ.ਐਮ. ਦੀਪਕ ਸ਼ਰਮਾ, ਮਾਸ ਮੀਡੀਆ ਵਿੰਗ ਤੋਂ ਜਸਪਾਲ ਸਿੰਘ ਜਟਾਣਾ, ਅਧਿਆਪਕਾ ਸੁਨੀਤਾ, ਸਿ਼ੰਦਰਪਾਲ ਕੌਰ ਤੇ ਨਵਜੋਤ ਕੌਰ ਹਾਜ਼ਰ ਸਨ।


ਜ਼ਿਕਰਯੋਗ ਹੈ ਕਿ ਅੱਜ ਪੂਰੇ ਦੇਸ਼ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਥਾਂ-ਥਾਂ ‘ਤੇ ਕੈਂਪ ਲਗਾਏ ਗਏ ਹਨ ਅਤੇ ਮਰੀਜ਼ਾਂ ਦੀ ਜਾਂਚ ਕੀਤੀ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।