Ludhiana News: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ 'ਚ ਲੁਧਿਆਣਾ ਦੀ ਅਦਿਤੀ ਨੇ ਸੂਬੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚਲੇ ਸਕੂਲ ਵਿੱਚ ਪੜ੍ਹਦੀ ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।


ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਬਰ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ 645 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।


ਨਤੀਜਾ ਬੋਰਡ ਦੇ ਚੇਅਰਪਰਸਨ ਡਾ: ਸਤਬੀਰ ਬੇਦੀ ਨੇ ਘੋਸ਼ਿਤ ਕੀਤਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ। ਇਸ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲਾਗਇਨ ਕਰਨਾ ਹੋਵੇਗਾ। 


ਇੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ ਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ 'ਤੇ ਦਿਖਾਈ ਦੇਵੇਗਾ।