Punjab Breaking News LIVE: ਬੀਜੇਪੀ 'ਚ ਨਹੀਂ ਜਾਣਗੇ ਭਾਰਤ ਭੂਸ਼ਣ ਆਸ਼ੂ, ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਦੀ ਐਡਵਾਈਜ਼ਰੀ, ਹਿਮਾਚਲ 'ਚ ਬਾਰਸ਼ ਕਰਕੇ ਨਦੀਆਂ 'ਚ ਚੜ੍ਹਿਆ ਪਾਣੀ
Punjab Breaking News LIVE 25 August, 2023: ਬੀਜੇਪੀ 'ਚ ਨਹੀਂ ਜਾਣਗੇ ਭਾਰਤ ਭੂਸ਼ਣ ਆਸ਼ੂ, ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਦੀ ਐਡਵਾਈਜ਼ਰੀ, ਹਿਮਾਚਲ 'ਚ ਬਾਰਸ਼ ਕਰਕੇ ਨਦੀਆਂ 'ਚ ਚੜ੍ਹਿਆ ਪਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਮੁੜ ਅੰਦਲੋਨ ਦੇ ਰਾਹ ਪੈਣ ਦੀ ਵਿਉਂਤਬੰਦੀ ਕਰ ਰਹੇ ਹਨ। ਇਸ ਲਈ ਕਿਸਾਨਾਂ ਨੇ ਮਜ਼ਦੂਰਾਂ ਨੂੰ ਵੀ ਆਪਣੇ ਨਾਲ ਲਿਆ ਹੈ। ਇਸ ਸਬੰਧੀ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਜੁਆਇੰਟ ਫੋਰਮ ਆਫ ਸੈਂਟਰਲ ਟਰੇਡ ਯੂਨੀਅਨਜ਼ ਵੱਲੋਂ ਕੁੱਲ ਹਿੰਦ ਮਜ਼ਦੂਰ ਕਿਸਾਨ ਜੁਆਇੰਟ ਕਾਨਫਰੰਸ ਕਰਵਾਈ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿ ਕਿਸਾਨ ਤੇ ਮਜ਼ਦੂਰ ਹੱਕਾਂ ਲਈ ਇਕੱਠੇ ਨਿੱਤਰੇ ਹਨ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਰਾਜਪਾਲ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਫੈਲੇ ਕਾਰੋਬਾਰ 'ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਤੁਰੰਤ ਰਿਪੋਰਟ ਭੇਜੀ ਜਾਵੇ। ਰਾਜਪਾਲ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵੀ ਕਿਹਾ ਹੈ।
ਪਾਰਟੀ ਵਿੱਚ ਦੜੇ-ਸੱਟੇ ਦਾ ਕੰਮ ਕਰਨ ਵਾਲੇ ਕਮਲ ਬੋਰੀ ਨਾਲ ਪੁਲਿਸ ਅਫਸਰਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ ਵਿੱਚ ਹੜਕੰਪ ਮੱਚ ਗਿਆ ਹੈ। ਵਾਇਰਲ ਵੀਡੀਓ ਵਿੱਚ ਜਿੰਨੇ ਵੀ ਪੁਲਿਸ ਦੇ ਐਸਐਚਓ ਨਜ਼ਰ ਆ ਰਹੇ ਸਨ, ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਧਰ ਇਸ ਮਾਮਲੇ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਮਨਾ ਕਰ ਦਿੱਤਾ ਹੈ ਪਰ ਸੂਤਰਾਂ ਮੁਤਾਬਕ ਜੋ ਥਾਣੇਦਾਰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਹਨ, ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਪੁਲਿਸ ਲਾਈਨ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਇਕ ਹਫਤੇ ਤੋਂ ਕੱਚਾ ਤੇਲ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ, ਜੋ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਸੀ ਪਰ ਲੰਬੇ ਸਮੇਂ ਤੋਂ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 22 ਮਈ 2022 ਨੂੰ ਕੇਂਦਰ ਸਰਕਾਰ ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਰਾਸ਼ਟਰੀ ਪੱਧਰ 'ਤੇ ਅੱਜ ਯਾਨੀਕਿ 25 ਅਗਸਤ (ਸ਼ੁੱਕਰਵਾਰ) ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਆਓ ਜਾਣਦੇ ਹਾਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਅਤੇ ਦੇਸ਼ ਦੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੇ ਕੀ ਰੇਟ ਹਨ।
ਪੰਜਾਬ ਵਿੱਚ ਆਏ ਹੜ੍ਹਾਂ ਦਾ ਲਾਹਾ ਸਮੱਗਲਰ ਰੱਜ ਕੇ ਉਠਾ ਰਹੇ ਹਨ। ਹੜ੍ਹਾਂ ਦਾ ਸਹਾਰਾ ਲੈ ਕੇ ਤਸਕਰਾਂ ਨੇ ਦਰਿਆਵਾਂ ਰਾਹੀਂ ਹੈਰੋਇਨ ਦੀਆਂ ਖੇਪਾਂ ਭੇਜਣੀਆਂ ਤੇਜ਼ ਕਰ ਦਿੱਤੀਆਂ ਹਨ। ਨਸ਼ਾ ਤਸਕਰਾਂ ਵੱਲੋਂ ਦਰਿਆਵਾਂ ਰਾਹੀਂ ਗੋਤਾਖਰਾਂ ਦੀ ਮਦਦ ਲਾਲ ਚੜ੍ਹਦੇ ਪੰਜਾਬ ਵਿੱਚ ਹੈਰੋਇਨ ਭੇਜੀ ਜਾ ਰਹੀ ਹੈ। ਤਸਕਰਾਂ ਦੀਆਂ ਹਰਕਤਾਂ ਨੂੰ ਵੇਖਦਿਆਂ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਲੱਦਾਖ 'ਚ ਵਰਕਰਾਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕਿਹਾ, ''ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਅਸੀਂ 2024 'ਚ ਬੀਜੇਪੀ ਨੂੰ ਹਰਾਵਾਂਗੇ।'' ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਅਤੇ ਤੇਲੰਗਾਨਾ ਦੀਆਂ ਚੋਣਾਂ ਕਾਂਗਰਸ ਜਿੱਤੇਗੀ।
2024 ਦੀਆਂ ਲੋਕ ਸਭਾ ਚੋਣਾਂ 'ਚ NDA ਦਾ ਸਾਹਮਣਾ ਕਰਨ ਲਈ ਬਣੇ ਵਿਰੋਧੀ ਗਠਜੋੜ 'I.N.D.I.A' 'ਚ ਤਰੇੜਾਂ ਆਉਣ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਕਈ ਰਾਜਾਂ ਦੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਤੋਂ ਖੁਸ਼ ਨਹੀਂ ਹਨ। ਪੰਜਾਬ 'ਚ ਵੀ 'ਆਈ.ਐਨ.ਡੀ.ਆਈ.ਏ.' ਦੇ ਗਠਜੋੜ ਤੋਂ ਬਾਅਦ ਕਾਂਗਰਸੀ ਆਗੂਆਂ ਵਿਰੁੱਧ ਆਵਾਜ਼ਾਂ ਉੱਠ ਰਹੀਆਂ ਹਨ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ 'ਆਪ' ਨਾਲ ਗਠਜੋੜ ਤੋਂ ਨਾਖੁਸ਼ ਰਹੀ ਹੈ। ਕੇਂਦਰ ਦੀ ਸਿਆਸਤ ਵਿੱਚ ਭਾਵੇਂ ‘ਆਪ’ ਅਤੇ ਕਾਂਗਰਸ ਇੱਕੋ ਮੰਚ ’ਤੇ ਹਨ ਪਰ ਪੰਜਾਬ ਵਿੱਚ ਅਜਿਹਾ ਕਦੇ ਵੀ ਸੰਭਵ ਨਹੀਂ ਜਾਪਦਾ।
2024 ਦੀਆਂ ਲੋਕ ਸਭਾ ਚੋਣਾਂ 'ਚ NDA ਦਾ ਸਾਹਮਣਾ ਕਰਨ ਲਈ ਬਣੇ ਵਿਰੋਧੀ ਗਠਜੋੜ 'I.N.D.I.A' 'ਚ ਤਰੇੜਾਂ ਆਉਣ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਕਈ ਰਾਜਾਂ ਦੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਤੋਂ ਖੁਸ਼ ਨਹੀਂ ਹਨ। ਪੰਜਾਬ 'ਚ ਵੀ 'ਆਈ.ਐਨ.ਡੀ.ਆਈ.ਏ.' ਦੇ ਗਠਜੋੜ ਤੋਂ ਬਾਅਦ ਕਾਂਗਰਸੀ ਆਗੂਆਂ ਵਿਰੁੱਧ ਆਵਾਜ਼ਾਂ ਉੱਠ ਰਹੀਆਂ ਹਨ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ 'ਆਪ' ਨਾਲ ਗਠਜੋੜ ਤੋਂ ਨਾਖੁਸ਼ ਰਹੀ ਹੈ। ਕੇਂਦਰ ਦੀ ਸਿਆਸਤ ਵਿੱਚ ਭਾਵੇਂ ‘ਆਪ’ ਅਤੇ ਕਾਂਗਰਸ ਇੱਕੋ ਮੰਚ ’ਤੇ ਹਨ ਪਰ ਪੰਜਾਬ ਵਿੱਚ ਅਜਿਹਾ ਕਦੇ ਵੀ ਸੰਭਵ ਨਹੀਂ ਜਾਪਦਾ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੀਯੂ ਹੋਸਟਲ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕੀਤਾ ਹੈ। ਸੀਐਮ ਨੇ 48.91 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਕੀਤੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸ ਖੁਲਾਸੇ ਇਹ ਗੱਲ ਵੱਲ ਵੀ ਇਸ਼ਾਰਾ ਕਰ ਰਹੇ ਹਨ ਕਿ ਇਸ ਕੇਸ ਦੀ ਜਾਂਚ ਕਾਫੀ ਮੱਠੀ ਰਫਤਾਰ ਚੱਲ ਰਹੀ ਹੈ। ਪਿਛਲੇ ਦਿਨੀਂ ਖੁਲਾਸਾ ਹੋਇਆ ਹੈ ਕਿ ਸ਼ੂਟਰਾਂ ਨੇ ਕਤਲ ਦੀ ਪਲਾਨਿੰਗ ਅਯੁੱਧਿਆ ਵਿੱਚ ਇੱਕ ਫਾਰਮ ਹਾਊਸ ’ਤੇ ਕੀਤੀ ਸੀ। ਇੱਥੇ ਹੀ ਹਥਿਆਰਾਂ ਦੀ ਟ੍ਰੇਨਿੰਗ ਲਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਪੁਲਿਸ ਅਜੇ ਤੱਕ ਛੇ ਸ਼ੂਟਰਾਂ ਵਿੱਚੋਂ ਚਾਰਾਂ ਵੱਲੋਂ ਵਰਤੇ ਗਏ ਹਥਿਆਰ ਵੀ ਬਰਾਮਦ ਨਹੀਂ ਕਰ ਸਕੀ।
ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹ ਨੇ ਪੰਜਾਬ ਵਿੱਚ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ, ਜਦਕਿ ਤਰਨ ਤਾਰਨ ਦਾ ਇੱਕ ਸਰਹੱਦੀ ਪਿੰਡ ਪਾਣੀ ਵਿੱਚ ਡੁੱਬ ਗਿਆ ਹੈ। ਭਾਖੜਾ ਡੈਮ ਤੇ ਹਰੀਕੇ ਹੈੱਡ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਦੇ ਛਾਪੇ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਵਿਜੀਲੈਂਸ ਬਿਉਰੋ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਸ਼ਿਕੰਜੇ ਨੇ ਸਿਆਸੀ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਸਿਆਸਦਾਨਾਂ ਨੂੰ ਡਰ ਸਤਾਉਣ ਲੱਗਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਹੋਰ ਲੀਡਰਾਂ ਉਪਰ ਵੀ ਸ਼ਿਕੰਜਾ ਕੱਸ ਸਕਦੀਆਂ ਹਨ।
ਹਿਮਾਚਲ ਪ੍ਰਦੇਸ਼ ’ਚ ਹੋਈ ਬਾਰਸ਼ ਨੇ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧਾ ਦਿੱਤਾ ਹੈ। ਉਂਝ ਰਾਹਤ ਦੀ ਗੱਲ ਹੈ ਕਿ ਹੁਣ ਮੌਸਮ ਸਾਫ ਹੋ ਰਿਹਾ ਹੈ। ਹਿਮਾਚਲ ਵਿੱਚ ਬਾਰਸ਼ ਕਰਕੇ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਤੇ ਟਾਂਗਰੀ ਨਦੀ ’ਚ ਪਾਣੀ ਦਾ ਪੱਧਰ ਵਧਣ ਲੱਗਾ ਹੈ। ਭਾਵੇਂ ਦੇਰ ਰਾਤ ਤੱਕ ਹਾਲਾਤ ਪੂਰੀ ਤਰ੍ਹਾਂ ਕਾਬੂ ’ਚ ਸਨ, ਪਰ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਸੀ।
ਪਿਛੋਕੜ
Punjab Breaking News LIVE 25 August, 2023: ਲੁਧਿਆਣਾ ਦੇ ਸਕੂਲ ਵਿੱਚ ਇਮਾਰਤ ਦਾ ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੇ ਉਸਾਰੀ ਤੇ ਮੁਰੰਮਤ ਦੇ ਕੰਮ ਸਕੂਲ ਵਿੱਚ ਛੁੱਟੀ ਤੋਂ ਬਾਅਦ ਹੀ ਕਰਵਾਏ ਜਾਣ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਸਕੂਲ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਕਮਰਿਆਂ ਦੀ ਉਸਾਰੀ, ਮੁਰੰਮਤ ਤੇ ਰੱਖ-ਰਖਾਅ ਲਈ ਵੱਖ-ਵੱਖ ਸਕੀਮਾਂ ਤਹਿਤ ਫੰਡ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਫੰਡਾਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ। ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ! ਪੰਜਾਬ ਭਰ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ
ਸੀਐਮ ਭਗਵੰਤ ਮਾਨ ਖੇਡਣਗੇ ਵਾਲੀਬਾਲ, ਮੀਤ ਹੇਅਰ ਵੀ ਦੇਣਗੇ ਸਾਥ
Opening ceremony Khedan Watan Punjab Diya: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਹੋਣ ਜਾ ਰਿਹਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਅੱਜ ਨਵਾਂਸ਼ਹਿਰ ਪਹੁੰਚ ਰਹੀ ਹੈ। ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਸੀਐਮ ਭਗਵੰਤ ਮਾਨ ਖੇਡਣਗੇ ਵਾਲੀਬਾਲ, ਮੀਤ ਹੇਅਰ ਵੀ ਦੇਣਗੇ ਸਾਥ, ਖੇਡਾਂ ਵਤਨ ਪੰਜਾਬ ਦੀਆਂ ਦਾ ਇੰਝ ਹੋਵੇਗਾ ਉਦਘਾਟਨ
ਭਾਰਤ ਭੂਸ਼ਣ ਆਸ਼ੂ ਦੇ ਘਰ 12 ਘੰਟੇ ਚੱਲੀ ਈਡੀ ਦੀ ਰੇਡ
Ludhiana News: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਦੇ ਛਾਪੇ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਵਿਜੀਲੈਂਸ ਬਿਉਰੋ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਸ਼ਿਕੰਜੇ ਨੇ ਸਿਆਸੀ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਸਿਆਸਦਾਨਾਂ ਨੂੰ ਡਰ ਸਤਾਉਣ ਲੱਗਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਹੋਰ ਲੀਡਰਾਂ ਉਪਰ ਵੀ ਸ਼ਿਕੰਜਾ ਕੱਸ ਸਕਦੀਆਂ ਹਨ। ਭਾਰਤ ਭੂਸ਼ਣ ਆਸ਼ੂ ਦੇ ਘਰ 12 ਘੰਟੇ ਚੱਲੀ ਈਡੀ ਦੀ ਰੇਡ
ਘੱਗਰ ਤੇ ਟਾਂਗਰੀ ਨੇ ਫਿਰ ਡਰਾਏ ਲੋਕ, ਹਿਮਾਚਲ 'ਚ ਬਾਰਸ਼ ਕਰਕੇ ਨਦੀਆਂ 'ਚ ਚੜ੍ਹਿਆ ਪਾਣੀ
Patiala News: ਹਿਮਾਚਲ ਪ੍ਰਦੇਸ਼ ’ਚ ਹੋਈ ਬਾਰਸ਼ ਨੇ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧਾ ਦਿੱਤਾ ਹੈ। ਉਂਝ ਰਾਹਤ ਦੀ ਗੱਲ ਹੈ ਕਿ ਹੁਣ ਮੌਸਮ ਸਾਫ ਹੋ ਰਿਹਾ ਹੈ। ਹਿਮਾਚਲ ਵਿੱਚ ਬਾਰਸ਼ ਕਰਕੇ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਤੇ ਟਾਂਗਰੀ ਨਦੀ ’ਚ ਪਾਣੀ ਦਾ ਪੱਧਰ ਵਧਣ ਲੱਗਾ ਹੈ। ਭਾਵੇਂ ਦੇਰ ਰਾਤ ਤੱਕ ਹਾਲਾਤ ਪੂਰੀ ਤਰ੍ਹਾਂ ਕਾਬੂ ’ਚ ਸਨ, ਪਰ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਖੇਤਰ ਦੇ ਲੋਕ ਦੋ ਵਾਰ ਹੜ੍ਹਾਂ ਦੀ ਮਾਰ ਝੱਲ ਚੁੱਕੇ ਹਨ। ਇੱਥੋਂ ਤੱਕ ਕਿ ਕਈ ਕਿਸਾਨਾਂ ਨੂੰ ਤਾਂ ਤੀਜੀ ਵਾਰ ਝੋਨਾ ਲਾਉਣਾ ਪਿਆ ਹੈ। ਇਸ ਤੋਂ ਇਲਾਵਾ ਇਸ ਖੇਤਰ ’ਚ ਕਈ ਮਨੁੱਖੀ ਅਨੇਕਾਂ ਹੀ ਪਸ਼ੂਆਂ ਦੀਆਂ ਜਾਨਾਂ ਵੀ ਹੜ੍ਹ ਦੀ ਭੇਟ ਚੜ੍ਹ ਚੁੱਕੀਆਂ ਹਨ। ਉਧਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾ ਚੌਕਸ ਹੈ। ਘੱਗਰ ਤੇ ਟਾਂਗਰੀ ਨੇ ਫਿਰ ਡਰਾਏ ਲੋਕ, ਹਿਮਾਚਲ 'ਚ ਬਾਰਸ਼ ਕਰਕੇ ਨਦੀਆਂ 'ਚ ਚੜ੍ਹਿਆ ਪਾਣੀ
- - - - - - - - - Advertisement - - - - - - - - -