Punjab Breaking News LIVE: ਕੀ ਪੰਜਾਬ ਰਾਸ਼ਟਰਪਤੀ ਸ਼ਾਸਨ ਹੋਵੇਗਾ ਲਾਗੂ?, ਖੇਡਾਂ ਵਤਨ ਦੀਆਂ ਤਹਿਤ ਰੂਪਨਗਰ ਮਸ਼ਾਲ ਲੈ ਕੇ ਪੁੱਜੇ ਖਿਡਾਰੀ, ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ
Punjab Breaking News Live Updates 26 August, 2023: ਕੀ ਪੰਜਾਬ ਰਾਸ਼ਟਰਪਤੀ ਸ਼ਾਸਨ ਹੋਵੇਗਾ ਲਾਗੂ, ਖੇਡਾਂ ਵਤਨ ਦੀਆਂ ਤਹਿਤ ਰੂਪਨਗਰ ਮਸ਼ਾਲ ਲੈ ਕੇ ਪੁੱਜੇ ਖਿਡਾਰੀ, ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

Background
Punjab Breaking News LIVE 26 August, 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਖਿੱਚੋਤਾਣ ਨੇ ਹੁਣ ਹਮਲਾਵਰ ਰੂਪ ਲੈ ਲਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੰਵਿਧਾਨਕ ਕਾਰਵਾਈ ਤਹਿਤ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਰਾਜ ਸਰਕਾਰ ਰਾਜ ਭਵਨ ਵੱਲੋਂ ਮੰਗੀ ਗਈ ਸੂਚਨਾ ਨਹੀਂ ਦੇ ਰਹੀ। ਇਹ ਸੰਵਿਧਾਨਕ ਫਰਜ਼ ਦਾ ਅਪਮਾਨ ਹੈ। ਕੀ ਪੰਜਾਬ ਰਾਸ਼ਟਰਪਤੀ ਸ਼ਾਸਨ ਹੋਵੇਗਾ ਲਾਗੂ, ਕਿਉ ਰਾਜਪਾਲ ਤੇ ਮੁੱਖ ਮੰਤਰੀ ਹੋਏ ਆਹਮੋ ਸਾਹਮਣੇ ?
ਖੇਡਾਂ ਵਤਨ ਦੀਆਂ ਤਹਿਤ ਰੂਪਨਗਰ ਮਸ਼ਾਲ ਲੈ ਕੇ ਪੁੱਜੇ ਖਿਡਾਰੀ, ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵਾਗਤ
Khedan Watan Punjab Diya: ਪੰਜਾਬ ਸਰਕਾਰ ਵਲੋਂ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਤੋਂ ਖੇਡਾਂ ਵਤਨ ਪੰਜਾਬ ਦੀਆਂ 2023 (ਸੀਜ਼ਨ-2) ਦੇ ਆਗਾਜ਼ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ’ਚ ਲੋਕਾਂ ਨੂੰ ਖੇਡ ਸੁਨੇਹਾ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਮਸ਼ਾਲ ਮਾਰਚ ਜੋ ਕਿ 25 ਅਗਸਤ ਨੂੰ ਰੂਪਨਗਰ ਵਿਖੇ ਪੁੱਜਿਆ। ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗਰਮਜੋਸ਼ੀ ਦੇ ਨਾਲ ਸਵਾਗਤ ਕੀਤਾ ਗਿਆ। ਖੇਡਾਂ ਵਤਨ ਦੀਆਂ ਤਹਿਤ ਰੂਪਨਗਰ ਮਸ਼ਾਲ ਲੈ ਕੇ ਪੁੱਜੇ ਖਿਡਾਰੀ, ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗਰਮਜੋਸ਼ੀ ਦੇ ਨਾਲ ਕੀਤਾ ਸਵਾਗਤ
ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ
Petrol Diesel Rate on 26 August 2023: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਸ਼ਨੀਵਾਰ ਯਾਨੀ 26 ਅਗਸਤ 2023 ਨੂੰ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਸਭ ਤੋਂ ਪਹਿਲਾਂ ਚਾਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ, ਮੁੰਬਈ ਅਤੇ ਕੋਲਕਾਤਾ 'ਚ ਈਂਧਨ ਦੀਆਂ ਕੀਮਤਾਂ ਸਥਿਰ ਹਨ, ਪਰ ਚੇਨਈ 'ਚ ਕੀਮਤਾਂ 'ਚ ਬਦਲਾਅ ਹੋਇਆ ਹੈ। ਚੇਨਈ 'ਚ ਪੈਟਰੋਲ 11 ਪੈਸੇ ਸਸਤਾ 102.63 ਰੁਪਏ, ਡੀਜ਼ਲ 9 ਪੈਸੇ ਸਸਤਾ 94.24 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉਥੇ ਹੀ ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂ ਕਿ ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਅਤੇ ਮੁੰਬਈ ਵਿੱਚ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਵਿੱਚ ਵਿਕ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਵੀ ਹਰੇ ਨਿਸ਼ਾਨ 'ਤੇ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਆਇਲ ਦੀ ਕੀਮਤ 1.34 ਫੀਸਦੀ ਵਧ ਕੇ 84.48 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ। WTI ਕੱਚਾ ਤੇਲ ਵੀ 0.99 ਫੀਸਦੀ ਵਧ ਕੇ 79.83 ਡਾਲਰ ਪ੍ਰਤੀ ਬੈਰਲ 'ਤੇ ਹੈ। ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕੀ ਹੈ ਤੁਹਾਡੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਨਵੇਂ ਰੇਟ
CM Mann : ਰਾਜਪਾਲ ਦੀ ਚਿੱਠੀ 'ਤੇ ਸੀਐਮ ਮਾਨ ਦਾ ਜਵਾਬੀ ਹਮਲਾ
Punjab News : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ਨੀਵਾਰ ਸਵੇਰੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਰਾਜਪਾਲ ਬਨਵਾਰੀਲਾਲ ਪੁਰੋਹਿਤ 'ਤੇ ਪਲਟਵਾਰ ਕੀਤਾ। ਮੁੱਖ ਮੰਤਰੀ ਨੇ ਕਿਹਾ, 'ਇਹ ਕੋਈ ਨਵੀਂ ਗੱਲ ਨਹੀਂ ਹੈ ਕਿ ਰਾਜਪਾਲ ਮੈਨੂੰ ਚਿੱਠੀ ਲਿਖ ਕੇ ਅਜਿਹੀ ਭਾਸ਼ਾ ਦਾ ਇਸਤੇਮਾਲ ਕਰੇ। ਅਸੀਂ ਇਸ ਨੂੰ ਵੇਖਦੇ ਰਹੇ ਹਾਂ। ਪਰ ਰਾਜਪਾਲ ਨੇ ਕੱਲ੍ਹ ਪੰਜਾਬੀਆਂ ਨੂੰ ਕੀ ਧਮਕੀ ਦਿੱਤੀ ਸੀ? ਧਾਰਾ 356 ਤਹਿਤ ਮੌਜੂਦਾ ਨਿਯਮ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਮੈਂ ਇਸ 'ਤੇ ਜਵਾਬ ਦੇਣਾ ਚਾਹੁੰਦਾ ਹਾਂ।
Smart City Mission: ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ 'ਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-CM ਮਾਨ
Punjab News: 25 ਅਗਸਤ ਨੂੰ ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।






















